Jan 24, 2023

ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਸਕੂਲਾਂ ਦੀ ਸਕੂਲ ਆਫ ਐਮੀਨੈਂਸ ਵੱਜੋਂ ਹੋਈ ਚੋਣ

ਅਧਿਆਪਕਾ,ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਖੁਸ਼ੀ ਦੀ ਲਹਿਰ 



ਫ਼ਾਜਿ਼ਲਕਾ, 24 ਜਨਵਰੀ (ਬਲਰਾਜ ਸਿੰਘ ਸਿੱਧੂ ) 

ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਸਥਾਪਿਤ ਹੋਣ ਜਾ ਰਹੇ ਹਨ। ਜਿਹਨਾਂ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਚਾਰ ਸਕੂਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜਲਾਲਾਬਾਦ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਰਨੀਵਾਲਾ ਸ਼ੇਖ ਸੁਭਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਦੀ ਚੋਣ ਸਕੂਲ ਆਫ ਐਮੀਨੈਂਸ ਵਜੋਂ ਹੋਈ ਹੈ। ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ , ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ,ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਅਤੇ ਹਲਕਾ ਇੰਚਾਰਜ ਅਬੋਹਰ ਦੀਪ ਕੰਬੋਜ ਦੇ ਸਾਂਝੇ ਯਤਨਾ ਸਦਕਾ ਜ਼ਿਲ੍ਹਾ ਫ਼ਾਜ਼ਿਲਕਾ ਨੂੰ ਚਾਰ ਸਕੂਲ ਆਫ ਐਮੀਨੈਂਸ ਮਿਲੇ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ  ਡਾਂ ਸੁਖਵੀਰ ਸਿੰਘ ਬੱਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜਲਾਲਾਬਾਦ ਦੇ ਪ੍ਰਿੰਸੀਪਲ ਸੁਮਿਤ ਨਾਰੰਗ, ਲੈਕਚਰਾਰ ਗੁਰਮੇਜ਼ ਸਿੰਘ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜ਼ਿਲਕਾ ਦੇ ਪ੍ਰਿਸੀਪਲ ਪ੍ਰਦੀਪ ਕੁਮਾਰ ਖਨਗਵਾਲ, ਸਰਕਾਰੀ ਸੀਨੀਅਰ  ਸੈਕੰਡਰੀ ਸਕੂਲ ਅਰਨੀਵਾਲਾ ਸ਼ੇਖ ਸੁਭਾਨ ਦੇ ਪ੍ਰਿੰਸੀਪਲ ਡਾਂ ਵਿਪਨ ਕਟਾਰੀਆ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਦੇ ਪ੍ਰਿੰਸੀਪਲ ਵਿਸ਼ਨੂੰ ਪੁਨੀਆਂ, ਲੈਕਚਰਾਰ ਸੁਭਾਸ਼ ਚੰਦ,ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ,ਡੀ ਐਸ ਐਮ ਪ੍ਰਦੀਪ ਕੰਬੋਜ,ਏ ਸੀ ਐਸ ਐਸ ਦਲਜੀਤ ਸਿੰਘ ਚੀਮਾ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਜਿੰਦਰ ਕੁਮਾਰ, ਸੋਸ਼ਲ ਮੀਡੀਆ ਕੋਆਰਡੀਨੇਟਰ ਸਿਮਲਜੀਤ ਸਿੰਘ,ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਸਮੂਹ ਬੀਐਨਓਜ, ਸਮੂਹ ਬੀਪੀਈਓਜ ਵੱਖ ਵੱਖ ਸਕੂਲਾਂ ਦੇ ਪ੍ਰਿਸੀਪਲਾ  ਸਬੰਧਿਤ ਸਕੂਲਾਂ ਦੇ ਸਮੂਹ ਸਟਾਫ , ਵਿਦਿਆਰਥੀਆਂ ਅਤੇ ਮਾਪਿਆਂ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। 

ਸਕੂਲ ਆਫ ਐਮੀਨੈਂਸ ਦੇ  ਰਾਜ ਪੱਧਰੀ ਉਦਘਾਟਨੀ ਸਮਾਰੋਹ ਦੋਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਕਿਹਾ ਸਿੱਖਿਆ ਖੇਤਰ ਵਿਚ ਨਵਾਂ ਇਨਕਲਾਬ ਲੈ ਕੇ ਆਉਣ ਦਾ ਉਦੇਸ਼ ਹੋਣਹਾਰ ਅਤੇ ਕਾਬਲ ਵਿਦਿਆਰਥੀਆਂ ਖਾਸ ਕਰਕੇ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਆਪਣੇ ਸੁਪਨੇ ਸਾਕਾਰ ਕਰਨ ਲਈ ਸੇਧ ਅਤੇ ਮੌਕਾ ਦੇਣਾ ਹੈ ਤਾਂ ਕਿ ਇਹ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਦੇਸ਼ ਦੇ ਬਾਕੀ ਬੱਚਿਆਂ ਨੂੰ ਪਛਾੜ ਕੇ ਚੰਗੇ ਰੈਂਕ ਹਾਸਲ ਕਰ ਸਕਣ। ਇਨ੍ਹਾਂ ਸਕੂਲਾਂ ਨੂੰ ਵਿਦਿਆਰਥੀਆਂ ਦੇ ਛੁਪੇ ਹੋਏ ਹੁਨਰ ਨੂੰ ਤਰਾਸ਼ਣ ਤੇ ਨਿਖਾਰਨ ਵਾਲੀਆਂ ਸੰਸਥਾਵਾਂ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ ਤਾਂ ਕਿ ਵਿਦਿਆਰਥੀ ਆਪਣੇ ਮਨਪਸੰਦ ਕਿੱਤੇ ਦੀ ਚੋਣ ਕਰ ਸਕੇ।

‘ਸਕੂਲ ਆਫ਼ ਐਮੀਨੈਂਸ’ ਨੂੰ ਦੇਸ਼ ਦੀ ਆਜ਼ਾਦੀ ਖਾਤਰ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਦੇ ਸਕੂਲ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਇਨ੍ਹਾਂ ਸਕੂਲ਼ਾਂ ਦੇ ਨਾਮ ਵੀ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੇ ਨਾਮ ਉੱਤੇ ਰੱਖਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਨਿਮਾਣਾ ਜਿਹਾ ਉਪਰਾਲਾ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

 ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਰਕਾਰੀ ਸਕੂਲਾਂ ਨੂੰ ਸਾਲ 21ਵੀ ਸਦੀ ਦੇ ਹਾਣ ਦਾ ਬਣਾਏਗੀ ਕੇ ਵਰਲਡ ਕਲਾਸ ਸਿੱਖਿਆ ਦੇਵੇਗੀ ਤੇ ਯਕੀਨਨ ਤੌਰ ਉਤੇ ਪੰਜਾਬ ਦੇਸ਼ ਭਰ ਵਿਚ ਰੋਲ ਮਾਡਲ ਬਣ ਕੇ ਉੱਭਰੇਗਾ। ਭਗਵੰਤ ਮਾਨ ਨੇ ਕਿਹਾ ਉਹ ਦਿਨ ਹੁਣ ਦੂਰ ਨਹੀਂ ਜਦੋਂ ਸੂਬੇ ਦੇ ਸਰਕਾਰੀ ਸਕੂਲ, ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਸਿੱਖਿਆ ਮੁਹੱਈਆ ਕਰਵਾਉਣਗੇ ਅਤੇ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਵਿਚ ਮਾਣ ਮਹਿਸੂਸ ਕਰਿਆ ਕਰਨਗੇ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਜਿਹੇ ਸਕੂਲਾਂ ਨੇ ਉਥੇ ਦੇ ਸਿੱਖਿਆ ਖੇਤਰ ਦੀ ਤਸਵੀਰ ਬਦਲ ਦਿੱਤੀ ਹੈ ਅਤੇ ਅੱਜ ਉਥੇ ਸਰਕਾਰੀ ਸਕੂਲ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ 66 ਕੇ.ਵੀ ਸਬ-ਸਟੇਸ਼ਨ ਦਾਨੇਵਾਲਾ ਦਾ ਕੀਤਾ ਉਦਘਾਟਨ



ਮਲੋਟ/ ਸ੍ਰੀ ਮੁਕਤਸਰ ਸਾਹਿਬ  24 ਜਨਵਰੀ:
                                   ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਸੁਨਿਸਚਿਤ ਕਰਨ ਦੇ ਉਦੇਸ਼ ਨਾਲ ਸਥਾਪਤ ਕੀਤੇ ਗਏ 66 ਕੇ.ਵੀ ਸਬ-ਸਟੇਸ਼ਨ ਦਾਨੇਵਾਲਾ ਦਾ ਉਦਘਾਟਨ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਬੀਤੇ ਦਿਨੀ ਕੀਤਾ।
                                 ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਸਬ ਸਟੇਸ਼ਨ ਲਈ ਗਰਿੱਡ ਨੂੰ ਤਿਆਰ ਕਰਨ ਵਿੱਚ ਕਰੀਬ 3.5 ਕਰੋੜ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਨਾਲ ਇਲਾਕੇ ਦੇ ਲਗਭਗ 5500 ਖਪਤਕਾਰਾਂ ਨੂੰ ਫਾਇਦਾ ਮਿਲੇਗਾ।
                                 ਉਨ੍ਹਾਂ ਦੱਸਿਆ ਕਿ ਨਵੇਂ ਬਣੇ 66 ਕੇਵੀ ਸਬ-ਸਟੇਸ਼ਨ ਦਾਨੇਵਾਲਾ ਤੋਂ ਪੰਜ ਨੰਬਰ 11 ਕੇਵੀ ਫੀਡਰ ਨਿਕਲਦੇ ਹਨ, ਜਿਸ ਤੋਂ ਪਿੰਡ ਦਾਨੇਵਾਲਾ, ਪਿੰਡ ਘੁਮਿਆਰਾ ਅਤੇ ਪਿੰਡ ਛਾਪਿਆਵਾਲੀ ਦੇ ਘਰਾਂ ਅਤੇ ਖੇਤਾਂ ਲਈ ਬਿਜਲੀ ਸਪਲਾਈ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਇਸਦੇ ਨਾਲ ਹੀ ਮਲੋਟ ਦੇ ਫੋਕਲ ਪੁਆਇੰਟ ਵਿੱਚ ਮੌਜੂਦ ਸਨਅਤਾਂ ਨੂੰ ਵੀ ਨਿਰਵਿਘਣ ਦੁੱਧ ਦੀ ਸਪਲਾਈ ਚਲੇਗੀ ਅਤੇ ਪਿੰਡ ਰਥੜਿਆ, ਪਿੰਡ ਘੁਮਿਆਰਾ ਤੇ ਪਿੰਡ ਦਾਨੇਵਾਲਾ ਦੇ ਕਿਸਾਨਾਂ ਨੂੰ ਵੀ ਲਾਭ ਮਿਲੇਗਾ।
                               ਇਸ ਮੌਕੇ ਮੌਜੂਦ ਰਹੇ ਚੀਫ਼ ਇੰਜੀਨੀਅਰ ਵੈਸਟ ਜੋਨ ਬਠਿੰਡਾ ਇੰਜੀ. ਪੁਨਰਦੀਪ ਸਿੰਘ ਬਰਾੜ ਨੇ ਦੱਸਿਆ ਕਿ ਪੀਐਸਪੀਸੀਐਲ ਨੂੰ ਲਗਾਤਾਰ ਖਪਤਕਾਰਾਂ ਨੂੰ ਬੇਹਤਰੀਨ ਅਤੇ ਨਿਰਵਿਘਨ ਬਿਜਲੀ ਦੀਆਂ ਸੇਵਾਵਾਂ ਦੇਣ ਵਾਸਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਂਦੇ ਦਿਨਾਂ ਦੌਰਾਨ ਹੋਰ ਵੀ ਸੁਧਾਰ ਦੇਖਣ ਨੂੰ ਮਿਲਣਗੇ। 

ਡਿਪਟੀ ਕਮਿਸ਼ਨਰ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਕੀਤਾ ਗਿਆ ਨਿਰੀਖਣ

 



·         ਕੈਬਨਿਟ ਮੰਤਰੀ ਪੰਜਾਬ  ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਲਹਿਰਾਉਣਗੇ ਕੌਮੀ ਝੰਡਾ


·         ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮਨਾਉਣ ਦੇ ਸਾਰੇ ਪ੍ਰਬੰਧ ਮੁਕੰਮਲ:-ਡਿਪਟੀ ਕਮਿਸ਼ਨਰ


 


ਫਾਜ਼ਿਲਕਾ 24 ਜਨਵਰੀ


ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ ਨੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀ ਫੁੱਲ ਡਰੈੱਸ ਰਿਹਰਸਲ ਦਾ ਨਿਰੀਖਣ ਰਾਸ਼ਟਰੀ ਝੰਡਾ ਲਹਿਰਾ ਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪੁਲਿਸ ਮੁਖੀ ਸ. ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ। 


ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਉਣ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।ਉਨ੍ਹਾਂ ਦੱਸਿਆ ਕਿ ਇਸ ਗਣਤੰਤਰ ਦਿਵਸ ਮੌਕੇ ਪ੍ਰਸ਼ਾਸਨਿਕ ਸੁਧਾਰ, ਜਲ ਸਰੋਤ ਤੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਪੰਜਾਬ  ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਕੌਮੀ ਝੰਡਾ ਲਹਿਰਾਉਣਗੇ। ਇਸ ਤੋਂ ਪਹਿਲਾ ਉਹ ਵੱਲੋਂ ਆਸਫ ਵਾਲਾ ਸ਼ਹੀਦੀ ਸਮਾਰਕ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ।


ਉਨ੍ਹਾਂ ਦੱਸਿਆ ਕਿ ਇਸ ਗਣਤੰਤਰ ਦਿਵਸ ਸਮਾਗਮ ਦੌਰਾਨ ਡੀ.ਐੱਸ.ਪੀ.  ਸ੍ਰੀ.ਅਤੁਲ ਸੋਨੀ ਦੀ ਅਗਵਾਈ ਹੇਠ ਪੰਜਾਬ ਪੁਲਿਸ ਜਵਾਨ, ਪੰਜਾਬ ਹੋਮ ਗਾਰਡ ਅਤੇ ਐਨ.ਸੀ.ਸੀ. ਦੀ ਪਰੇਡ ਤੋਂ ਇਲਾਵਾ ਫ਼ੌਜ ਦੇ ਬੈਂਡ ਦੀ ਪੇਸ਼ਕਾਰੀ ਕੀਤੀ ਕੀਤੀ ਜਾਵੇਗੀ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆ ਵੱਲੋਂ ਦੇਸ਼ ਭਗਤੀ ਨੂੰ ਸਮਰਪਿਤ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ, ਪੰਜਾਬ ਦੇ ਲੋਕ ਨਾਚ ਗਿੱਧਾ ਤੇ ਭੰਗੜਾ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਮਨਦੀਪ ਕੌਰ, ਐੱਸ.ਡੀ.ਐੱਮ ਨਿਕਾਸ ਖੀਂਚੜ, ਡਿਪਟੀ ਡੀ.ਈ.ਓ ਪੰਕਜ ਅੰਗੀ ਤੇ ਅੰਜੂ ਸੇਠੀ ਅਤੇ ਸਿੱਖਿਆ ਵਿਭਾਗ ਤੋਂ ਸਤਿੰਦਰ ਬੱਤਰਾ, ਰਜਿੰਦਰ ਵਿਖੋਣਾ, ਗੁਰਛਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

ਗੋਰਮਿੰਟ ਟੀਚਰਜ਼ ਯੂਨੀਅਨ ਦਾ ਵਫ਼ਦ ਅਧਿਆਪਕਾਂ ਦੀਆਂ ਵੱਖ ਵੱਖ ਮੰਗਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੂੰ ਮਿਲਿਆ*

 



*ਅਧਿਆਪਕਾਂ ਨੂੰ ਫੀਲਡ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਸਿੱਖਿਆ ਅਧਿਕਾਰੀ ਨਾਲ ਕੀਤਾ ਗਿਆ ਵਿਚਾਰ-ਵਟਾਂਦਰਾ : ਸ਼ੋਰੇਵਾਲਾ/ ਅਗਰਵਾਲ*

*ਪ੍ਰੀ ਪ੍ਰਾਇਮਰੀ ਦੀਆਂ ਵਰਦੀਆਂ ਲਈ ਬਜਟ ਸਕੂਲ ਮੈਨੇਜਮੈਂਟ ਕਮੇਟੀ ਨੂੰ ਜਾਰੀ ਕਰਨ ਲਈ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਦਿੱਤਾ ਗਿਆ: ਭਠੇਜਾ/ ਖੱਤਰੀ*

ਫ਼ਾਜ਼ਿਲਕਾ (baloraj sidhu ): ਗੋਰਮਿੰਟ ਟੀਚਰਜ਼ ਯੂਨੀਅਨ ਜ਼ਿਲਾ ਫਾਜ਼ਿਲਕਾ ਦਾ ਵਫ਼ਦ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ)ਫਾਜ਼ਿਲਕਾ ਦੌਲਤ ਰਾਮ ਨੂੰ ਪ੍ਰਧਾਨ ਪਰਮਜੀਤ ਸਿੰਘ ਸ਼ੋਰੇ ਵਾਲਾ ਜਨਰਲ ਸਕੱਤਰ ਨਿਸ਼ਾਂਤ ਅਗਰਵਾਲ ਸਰਪ੍ਰਸਤ ਭਗਵੰਤ ਭਠੇਜਾ ਦੀ ਅਗਵਾਈ ਹੇਠ ਮਿਲਿਆ ਅਤੇ ਅਧਿਆਪਕਾਂ ਦੀਆਂ ਵੱਖ ਵੱਖ ਸਮੱਸਿਆਂਵਾਂ ਅਤੇ ਹੋਰ ਮੰਗਾਂ ਸਬੰਧੀ ਵਿਸਥਾਰ ਸਹਿਤ ਚਰਚਾ ਹੋਈ
 ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜੀਟੀਯੂ ਆਗੂਆਂ ਨੇ ਕਿਹਾ ਕਿ ਇਸ ਮੀਟਿੰਗ ਵਿੱਚ ਮੁੱਖ ਤੌਰ ਤੇ ਜ਼ਿਲ੍ਹਾ ਪੱਧਰ ਕੀਤੀਆਂ ਜਾਣ ਵਾਲੀਆਂ 75% ਕੋਟੇ ਅਧੀਨ ਪ੍ਰਾਇਮਰੀ ਅਧਿਆਪਕਾਂ ਤੋ ਹੈਡ ਟੀਚਰ ਅਤੇ ਐਚਟੀ ਤੋਂ ਸੀਐਚਟੀ ਤਰੱਕੀਆਂ ਸਬੰਧੀ ਗੱਲਬਾਤ ਕਰਨ ਤੇ ਸਿੱਖਿਆ ਅਧਿਕਾਰੀ ਵੱਲੋਂ ਕਿਹਾ ਗਿਆ ਹੈ ਕਿ ਤਰੱਕੀਆਂ ਦੇ ਸਬੰਧੀ ਰੋਸਟਰ ਰਜਿਸਟਰ ਸਬੰਧਤ ਵਿਭਾਗ ਤੋਂ ਪੁਰਾ ਕਰਾਕੇ ਆਉਣ ਵਾਲੇ ਪੰਦਰਾਂ ਦਿਨਾਂ ਤੱਕ ਪ੍ਰਾਇਮਰੀ ਅਧਿਆਪਕਾਂ ਦੀਆਂ ਹੈਡ ਟੀਚਰ ਤੇ ਸੈਂਟਰ ਹੈਡ ਟੀਚਰ ਦੀਆਂ ਤਰੱਕੀਆਂ ਵਿਭਾਗ ਦੇ ਨਿਯਮਾਂ ਅਨੁਸਾਰ ਕਰਨ ਦੀ ਉਮੀਦ ਹੈ।
ਆਗੂਆਂ ਨੇ ਦੱਸਿਆ ਕਿ ਈਟੀਟੀ ਅਧਿਆਪਕਾਂ ਦੀਆਂ ਸੀਨੀਆਰਤਾ ਸਬੰਧੀ ਬਲਾਕ ਦਫ਼ਤਰ ਵਾਰ ਵਾਰ ਡਾਟਾ ਅਧਿਆਪਕ ਤੋਂ ਮੰਗਣ ਸਬੰਧੀ ਜ਼ਿਲ੍ਹਾ ਸਿੱਖਿਆ ਦਫ਼ਤਰ ਨੇ ਦੱਸਿਆ ਕਿ ਬਲਾਕ ਵਲੋਂ ਸਹੀ ਡਾਟਾ ਨਾ ਭੇਜਣ ਕਾਰਨ ਅਧਿਆਪਕਾਂ ਦੀ ਸੀਨੀਆਰਤਾ ਸੂਚੀ ਦਰੁਸਤ ਨਹੀਂ ਹੋ ਰਹੀ ਇਸ ਸਬੰਧੀ ਡੀਈਓ ਨੇ ਕਿਹਾ ਕਿ ਹਰੇਕ ਬਲਾਕ ਸਿੱਖਿਆ ਦਫ਼ਤਰ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ। ਜਥੇਬੰਦੀ ਨੇ ਸਕੂਲਾਂ ਤੋਂ ਇੱਕੋ ਡਾਟਾ (ਸੂਚਨਾ) ਵਾਰ ਵਾਰ ਮੰਗਣ ਸਬੰਧੀ ਡੀਐਸਐਸਐਮ ਨਾਲ ਮੀਟਿੰਗ ਕਰਾਉਣ ਲਈ ਕਿਹਾ ।
ਮੈਡੀਕਲ ਰੀਇਮਬਰਮੈਂਟ ਕੇਸਾਂ ਸਬੰਧੀ ਬਕਾਇਆ ਕੇਸਾਂ ਦੀ ਲਿਸਟ ਜਥੇਬੰਦੀ ਨੂੰ ਉਪਲੱਬਧ ਕਰਵਾਉਣ ਲਈ ਕਿਹਾ ਗਿਆ।
ਅਮਨਦੀਪ ਸਿੰਘ ,ਪਰਮਜੀਤ ਅਤੇ ਪ੍ਰੈੱਸ ਸਕੱਤਰ ਰਾਜ ਕੁਮਾਰ ਖੱਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਤਨਖਾਹਾਂ ਸਬੰਧੀ ਬਲਾਕ ਵਿੱਚ ਅਧਿਆਪਕਾਂ ਦੀ ਗਿਣਤੀ ਅਨੁਸਾਰ ਬਜ਼ਟ ਜਾਰੀ ਕਰਨ ਦੀ ਮੰਗ ਜਥੇਬੰਦੀ ਵਲੋਂ ਪੁਰਜ਼ੋਰ ਢੰਗ ਨਾਲ ਕੀਤੀ ਗਈ ਜਿਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਦੌਲਤ ਰਾਮ ਵੱਲੋਂ ਵਲੋਂ ਭਰੋਸਾ ਦਿਵਾਇਆ ਗਿਆ ਕਿ ਅੱਗੇ ਤੋਂ ਅਧਿਆਪਕਾਂ ਦੀ ਗਿਣਤੀ ਅਨੁਸਾਰ ਬਜ਼ਟ ਜਾਰੀ ਕੀਤਾ ਜਾਵੇਗਾ ਤੇ ਬਲਾਕ ਵਲੋਂ ਡਿਮਾਂਡ ਘੱਟ ਭੇਜਣ 'ਤੇ ਬਲਾਕ ਦੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇਗੀ।
ਭਟੇਜਾ ਅਤੇ ਅਗਰਵਾਲ ਨੇ ਅੱਗੇ ਕਿਹਾ ਕਿ ਪ੍ਰੀ ਪ੍ਰਾਇਮਰੀ ਦੀਆਂ ਵਰਦੀਆਂ ਸਬੰਧੀ ਅਧਿਆਪਕਾਂ ਤੇ ਮੈਨੇਜਮੈਂਟ ਕਮੇਟੀ ਦੀਆਂ ਮੁਸਕਲਾਂ ਸਬੰਧੀ ਵਿਸਥਾਰ ਸਹਿਤ ਚਰਚਾ ਹੋਈ ਜ਼ਿਲ੍ਹਾ ਅਧਿਕਾਰੀ ਵਲੋਂ ਸਪਸ਼ਟ ਕੀਤਾ ਗਿਆ ਕਿ ਹਰੇਕ ਸਕੂਲ ਆਪਣੀ ਮਰਜ਼ੀ ਅਨੁਸਾਰ ਕਿਸੇ ਵੀ ਦੁਕਾਨਦਾਰ ਤੋਂ ਵਰਦੀਆਂ ਖਰੀਦ ਸਕਦਾ ਹੈ ਜੇਕਰ ਕਿਸੇ ਸਕੂਲ ਨੂੰ ਕਿਸੇ ਅਧਿਕਾਰੀ ਵਲੋਂ ਕਿਸੇ ਵਿਸ਼ੇਸ਼ ਦੁਕਾਨ ਤੋਂ ਵਰਦੀਆਂ ਖ਼ਰੀਦਣ ਲਈ ਕਿਹਾ ਜਾ ਰਿਹਾ ਹੈ ਤਾਂ ਸਕੂਲ ਮੁਖੀ ਜਥੇਬੰਦੀ ਰਾਹੀਂ ਉਹਨਾਂ ਤੱਕ ਗੱਲ ਪਹੁੰਚਾਣ। 
ਜਥੇਬੰਦੀ ਵੱਲੋਂ ਪਹਿਲਾਂ ਦੀ ਤਰ੍ਹਾਂ ਬਜ਼ਟ ਸਕੂਲ ਮੈਨੇਜਮੈਂਟ ਕਮੇਟੀ ਨੂੰ ਜਾਰੀ ਕਰਨ ਦੀ ਮੰਗ ਤੇ ਉਹਨਾਂ ਕਿਹਾ ਕਿ ਇਸ ਸਬੰਧੀ ਵਿਭਾਗ ਵੱਲੋਂ ਹਦਾਇਤਾਂ ਨਹੀਂ ਹੈ ਇਸ ਲਈ ਸਕੂਲ ਮੁਖੀ ਆਪਣੀ ਮਰਜ਼ੀ ਅਨੁਸਾਰ ਬਿੱਲ ਕੂਟੈਸਨ ਬਲਾਕ ਨੂੰ ਦੇ ਦੇਣ ਪੈਸੇ ਦੁਕਾਨਦਾਰ ਦੇ ਖਾਤੇ ਵਿੱਚ ਪਾ ਦਿੱਤੇ ਜਾਣਗੇ ਕਿਸੇ ਸਕੂਲ ਨੂੰ ਕੋਈ ਸਮੱਸਿਆ ਨਹੀਂ ਆਵੇਗਾ।
ਲੇਕਿਨ ਜਥੇਬੰਦੀ ਵਲੋਂ ਇੱਕ ਮੰਗ ਪੱਤਰ ਮੁੱਖ ਮੰਤਰੀ ਦੇ ਨਾਂ ਦੇ ਕੇ ਪ੍ਰੀ ਪ੍ਰਾਇਮਰੀ ਬੱਚਿਆਂ ਦੀ ਵਰਦੀਆਂ ਸਬੰਧੀ ਪਹਿਲਾਂ ਚੱਲ ਰਹੇ ਸਿਸਟਮ ਅਨੁਸਾਰ ਸਕੂਲ ਮੈਨੇਜਮੈਂਟ ਕਮੇਟੀ ਨੂੰ ਫੰਡ ਜਾਰੀ ਕਰਨ ਦੀ ਮੰਗ ਕੀਤੀ ਗਈ ਤੇ ਮੰਗ ਪੱਤਰ ਜਲਦ ਮੁੱਖ ਮੰਤਰੀ ਜੀ ਨੂੰ ਭੇਜਣ ਲਈ ਮੰਗ ਕੀਤੀ ਗਈ।
ਜੀ ਟੀ ਯੂ ਦੇ ਆਗੂਆਂ ਨੇ ਵੱਖ ਵੱਖ ਗਤੀਵਿਧੀਆਂ ਲਈ ਅਧਿਆਪਕ ਤੇ ਆਰਥਿਕ ਬੋਝ ਪਾਉਣ ਦਾ ਜਥੇਬੰਦੀ ਵਲੋਂ ਵਿਰੋਧ ਕੀਤਾ ਗਿਆ ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਵਲੋਂ ਸਮੂਹ ਬੀਪੀਈਓਜ਼ ਦੀ ਜਥੇਬੰਦੀ ਨਾਲ ਮੀਟਿੰਗ ਕਰਵਾਉਣ ਦੀ ਗੱਲ ਕਹੀ ਗਈ।
ਪ੍ਰੀ ਪ੍ਰਾਇਮਰੀ ਜਮਾਤਾਂ ਲਈ ਵਲੰਟੀਅਰ ਦੀ ਮੰਗ ਸਬੰਧੀ ਡੀਈਓ ਨੂੰ ਕਿਹਾ ਕਿ ਅਗਰ ਕਿਸੇ ਸਕੂਲ ਦਾ ਵਲੰਟੀਅਰ ਸਿਫਟਿੰਗ ਲਈ ਸਹਿਮਤ ਹੈ ਤਾਂ ਉਸ ਦੀ ਪ੍ਰਪੋਜਲ ਲਿਆ ਕਿ ਦਿੱਤੀ ਜਾਵੇ ਤਾਂ ਜ਼ੋ ਕਿਸੇ ਵਲੰਟੀਅਰ ਨੂੰ ਪ੍ਰੇਸ਼ਾਨੀ ਨਾ ਹੋਵੇ।

ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਫਾਜ਼ਿਲਕਾ ਦੇ ਇਸ ਵਫ਼ਦ ਵਿਚ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਸੋਰੇਵਾਲਾ, ਜ਼ਿਲ੍ਹਾ ਸਕੱਤਰ ਨਿਸ਼ਾਂਤ ਅਗਰਵਾਲ, ਜ਼ਿਲ੍ਹਾ ਵਿੱਤ ਸਕੱਤਰ ਅਮਨਦੀਪ ਸਿੰਘ, ਜ਼ਿਲ੍ਹਾ ਸਰਪ੍ਰਸਤ ਭਗਵੰਤ ਭਟੇਜਾ,ਪ੍ਰੈਸ ਸਕੱਤਰ ਰਾਜ ਖੱਤਰੀ,ਪਰਮਜੀਤ ਸਿੰਘ ਮੰਮੂ ਖੇਡਾ, ਬਲਾਕ ਪ੍ਰਧਾਨ ਵਿਨੈ ਕੁਮਾਰ, ਬਲਾਕ ਪ੍ਰਧਾਨ ਸਤਪਾਲ ਸਿੰਘ, ਬਲਾਕ ਪ੍ਰਧਾਨ ਧੀਰਜ ਮਿਗਲਾਨੀ, ਬਲਾਕ ਪ੍ਰਧਾਨ ਵਿਜੈ ਕੁਮਾਰ,ਕੁਲਬੀਰ ਸਿੰਘ, ਮੁੱਖ ਅਧਿਆਪਕ ਰਾਜੀਵ ਚਗਤੀ, ਸ਼ਗਨ ਲਾਲ, ਮਨਜਿੰਦਰ ਸਿੰਘ, ਕ੍ਰਾਂਤੀ ਕੁਮਾਰ , ਸਤਿੰਦਰ ਕੁਮਾਰ , ਰਵਿੰਦਰ ਸ਼ਰਮਾ ਆਦਿ ਅਧਿਆਪਕ ਆਗੂ ਸ਼ਾਮਲ ਸਨ।

स्व. चानन लाल तनेजा की पुण्यतिथि पर



ब्लड डोनेशन वैलफेयर सोसायटी के कैंप में 50 युवाओं ने किया खूनदान
फाजिल्का, 24 जनवरी: ब्लड डोनेशन वैलफेयर सोसायटी फाजिल्का की तरफ से रक्तदान कैंप का आयोजन किया गया। सिविल अस्पताल की पुरानी इमारत में चल रहे ब्लड बैंक में स्व. श्री चानन लाल तनेजा की 12वीं पुण्यतिथि पर आयोजित इस कैंप में 50 युवाओं ने खूनदान किया। कैंप की शुरूआत स्व. चानन लाल तनेजा की धर्मपत्नी लाजवंती देवी व कैंप के मुख्यातिथि डा. विजय सचदेवा व विशिष्ट अतिथि नगर कौंसिल की उपाध्यक्ष डा. निशू डोगरा ने स्व. श्री चानन लाल तनेजा को श्रद्धाजंलि अर्पित कर के की गई। कैंप में युवाओं ने बढ़चढ़ कर हिस्सा लिया। सोसायटी की तरफ से खूनदानियों को यादगार चिन्ह देकर सम्मानित किया गया। इस मौके पर अतिथियों डा. विजय सचदेवा व डा. निशू डोगरा ने कहा कि सोसायटी करीब 20 वर्षों से समाजसेवा के कार्यों में जुटी हुई है। जिस तहत खूनदान कैंप, निशुल्क शूगर जांच कैंपए पौधारोपण भी शामिल हंै। सोसायटी सरंक्षक डा. अजय धवन व अध्यक्ष कृष्ण तनेजा ने बताया कि स्व. चानन लाल तनेजा की पुण्यातिथि पर यह 12वां खूनदान कैंप है। इस मौके ब्लड डोनेशन बैंक की टीम के ब्लड बैंक इंचार्ज डा. गुरमीत सिंह, ब्रॉड्रिक, रंजू गिरधर, रजनीश चलाना, राज सिंह, रंजीत कुमार व अन्यों ने पूरा सहयोग दिया। कैंप को सफल बनाने में कोषाध्यक्ष गुरचरन तनेजा, दर्शन सिंह तनेजा लैक्चरार, स्वर्ण तनेजा, संजय अनेजा, अजय सारवान, सुधीर मिश्रा, अरूण वर्मा, विपन शर्मा, मिंटू मिड्ढा, बब्बलू सभ्रवाल, सचिन दामड़ी, आयुष तनेजा, सिमरजीत कौर, सृष्टी तनेजा व अन्य का योगदान रहा। इस कैंप में दिव्यांग युवा खंडन सिंह और कुलवंत सिंह लमोचड़ खुर्द ने भी खूनदान करके युवाओं को खूनदान करने के लिए प्रेरित किया। 

Jan 23, 2023

ਪੰਜਾਬ ਵਿੱਚ 27 ਜਨਵਰੀ ਨੂੰ 500 ਆਮ ਆਦਮੀ ਕਲੀਨਿਕ ਹੋਣਗੇ ਸ਼ੁਰੂ*

 *



 *ਅੰਮ੍ਰਿਤਸਰ 'ਚ ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਉਦਘਾਟਨ, 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ* 


 *ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕ ਦਾ ਲਾਭ ਲੈ ਚੁੱਕੇ ਹਨ, ਤਿੰਨ ਲੱਖ ਤੋਂ ਵੱਧ ਲੋਕਾਂ ਦਾ ਹੋਏ ਮੁਫ਼ਤ ਟੈਸਟ - ਸਿਹਤ ਮੰਤਰੀ ਡਾ ਬਲਬੀਰ ਸਿੰਘ*


 *...ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ, ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ - ਹਰਪਾਲ ਸਿੰਘ ਚੀਮਾ*


 *ਚੰਡੀਗੜ੍ਹ, 23 ਜਨਵਰੀ*


 27 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨੂੰ 500 ਆਮ ਆਦਮੀ ਕਲੀਨਿਕ (ਮੁਹੱਲਾ ਕਲੀਨਿਕ) ਤੋਹਫੇ ਵਜੋਂ ਸਮਰਪਿਤ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਜ਼ਾਦੀ ਦਿਵਸ ਮੌਕੇ 15 ਅਗਸਤ ਨੂੰ ਪਹਿਲੇ ਪੜਾਅ ਵਿੱਚ ਬਣਾਏ ਗਏ 100 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਸੀ। ਹੁਣ 400 ਨਵੇਂ ਕਲੀਨਿਕਾਂ ਦੇ ਮੁਕੰਮਲ ਹੋਣ ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ 500 ਹੋ ਜਾਵੇਗੀ।


 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ 27 ਜਨਵਰੀ ਨੂੰ ਅੰਮ੍ਰਿਤਸਰ 'ਚ ਇੱਕ ਉਦਘਾਟਨੀ ਪ੍ਰੋਗਰਾਮ ਹੋਵੇਗਾ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਨਵੇਂ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨਗੇ। ਜਦਕਿ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।


 ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਸਰਕਾਰ ਬਣਨ 'ਤੇ ਪੰਜਾਬ 'ਚ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ। ਹੁਣ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਇੱਕ ਕਰਕੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਹੈ, ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ।


 ਇਸੇ ਤਰ੍ਹਾਂ ਸਿਹਤ ਮੰਤਰੀ ਡਾ: ਬਲਬੀਰ ਨੇ ਆਮ ਆਦਮੀ ਕਲੀਨਿਕ ਦੀਆਂ ਸਫਲਤਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹੁਣ ਤੱਕ 10 ਲੱਖ ਤੋਂ ਵੱਧ ਲੋਕ ਆਮ ਆਦਮੀ ਕਲੀਨਿਕਾਂ ਦਾ ਲਾਭ ਲੈ ਚੁੱਕੇ ਹਨ ਅਤੇ ਇਲਾਜ ਦੌਰਾਨ ਤਿੰਨ ਲੱਖ ਤੋਂ ਵੱਧ ਲੋਕਾਂ ਦੇ ਮੁਫ਼ਤ ਟੈਸਟ ਵੀ ਕੀਤੇ ਗਏ ਹਨ ਅਤੇ ਨਾਲ ਹੀ ਲੋਕਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਂਦੀਆਂ ਹਨ।


ਡਾ: ਬਲਬੀਰ ਨੇ ਕਿਹਾ ਕਿ 'ਆਪ' ਸਰਕਾਰ ਦੀ ਪਹਿਲੀ ਤਰਜੀਹ ਆਮ ਲੋਕਾਂ ਨੂੰ ਸਿੱਖਿਆ ਅਤੇ ਦਵਾਈ ਦੇ ਤਨਾਅ ਤੋਂ ਮੁਕਤ ਕਰਵਾਉਣਾ ਹੈ | ਜਦੋਂ ਆਮ ਲੋਕਾਂ ਦੇ ਬੱਚਿਆਂ ਨੂੰ ਮੁਫ਼ਤ ਵਿੱਦਿਆ, ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਸਿਹਤ ਜਾਂਚ ਦੀ ਸਹੂਲਤ ਮਿਲੇਗੀ ਤਾਂ ਉਨ੍ਹਾਂ ਦਾ ਬਹੁਤ ਸਾਰਾ ਪੈਸਾ ਬਚੇਗਾ। ਇਸ ਪੈਸੇ ਦੀ ਵਰਤੋਂ ਉਹ ਰੋਜ਼ਾਨਾ ਦੀਆਂ ਲੋੜਾਂ ਪੂਰਾ ਕਰਨ ਲਈ ਕਰਨਗੇ। ਇਸ ਨਾਲ ਆਮ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਸਮਾਜ ਸਰਵਪੱਖੀ ਤਰੱਕੀ ਕਰੇਗਾ।

ਚਾਈਨਾ ਡੋਰ ਵੇਚਣ ਵਾਲਿਆਂ ਨੂੰ ਕਰਨੀ ਪੈ ਸਕਦੀ ਹੈ ਜ਼ੇਲ੍ਹ ਯਾਤਰਾ




ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਧਾਰਾ 188 ਅਤੇ 144 ਤਹਿਤ ਹੋਵੇਗੀ ਸਖਤ ਕਾਰਵਾਈ

ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ ਆਖਰੀ ਚੇਤਾਵਨੀ

ਸ੍ਰੀ ਮੁਕਤਸਰ ਸਾਹਿਬ, 23 ਜਨਵਰੀ:

ਚਾਈਨਾ ਡੋਰ ਦੇ ਇਸਤੇਮਾਲ ਨਾਲ ਜਾਨਵਰਾਂ, ਪੰਛੀਆਂ ਅਤੇ ਮਨੁੱਖਾਂ ਉਪਰ ਹੋਣ ਵਾਲੇ ਅਤਿਅੰਤ ਹੀ ਖਤਰਨਾਕ ਹਾਦਸਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਚਾਈਨਾ ਡੋਰ ਨੂੰ ਰੱਖਣ, ਵੇਚਣ ਅਤੇ ਖ੍ਰੀਦਣ ਵਾਲਿਆਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਇਸ ਸਬੰਧੀ ਸ੍ਰੀ ਵਿਨੀਤ ਕੁਮਾਰ, ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਇਸ ਖਤਰਨਾਕ ਡੋਰ ਨੂੰ ਰੱਖਣ, ਵੇਚਣ ਵਾਲਿਆਂ ਖਿਲਾਫ਼ ਧਾਰਾ 144 ਅਤੇ ਧਾਰਾ 188 ਦੇ ਤਹਿਤ ਕਾਰਵਾਈ ਦੇ ਆਦੇਸ਼ ਦਿੱਤੇ ਹਨ।

ਉਨ੍ਹਾਂ ਪਤੰਗ ਉਡਾਉਣ ਵਾਲਿਆਂ ਲਈ ਖਾਸ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਇਸ ਡੋਰ ਦਾ ਇਸਤੇਮਾਲ ਨਾ ਕੀਤਾ ਜਾਵੇ ਕਿਉਂਕਿ ਇਸ ਨਾਲ ਜਾਨੀ ਨੁਕਸਾਨ ਹੋਣ ਦੇ ਖਦਸ਼ੇ ਹਮੇਸ਼ਾਂ ਬਣੇ ਰਹਿੰਦੇ ਹਨ।
 
ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਸਾਲ ਵੀ ਇਸ ਖਤਰਨਾਕ ਡੋਰ ਦੇ ਇਸਤੇਮਾਲ ਨਾਲ ਜਿੱਥੇ ਸਾਈਕਲ, ਮੋਟਰਸਾਈਕਲ, ਸਕੂਟਰ ਚਾਲਕਾਂ, ਬਜ਼ੁਰਗਾਂ ਅਤੇ ਬੱਚਿਆਂ ਦੇ ਗਲੇ ਕੱਟੇ ਗਏ ਉੱਥੇ ਭਾਰੀ ਮਾਤਰਾ ਵਿੱਚ ਪੰਛੀਆਂ ਦੀਆਂ ਜਾਨਾਂ ਦਾ ਵੀ ਨੁਕਸਾਨ ਹੋਇਆ ਹੈ।

ਉਨ੍ਹਾਂ ਇਸ ਸਬੰਧੀ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਬੇਨਤੀ ਕੀਤੀ ਕਿ ਚਾਈਨਾ ਡੋਰ ਖਿਲਾਫ਼ ਪੁਲਿਸ ਪ੍ਰਸ਼ਾਸ਼ਨ ਦਾ ਪੂਰਾ ਸਹਿਯੋਗ ਦੇਣ। ਇਸ ਖਤਰਨਾਕ ਡੋਰ ਨੂੰ ਰੱਖਣ, ਵੇਚਣ ਵਾਲਿਆਂ ਦੀ ਇਤਲਾਹ ਨੇੜਲੇ ਪੁਲਿਸ ਥਾਨੇ ਜਾਂ ਦਫ਼ਤਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਿਖੇ ਕਰਨ ਤਾਂ ਜੋ ਇਸ ਖਤਰਨਾਕ ਡੋਰ ਤੋਂ ਵਾਪਰਨ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ। ਇਸ ਸਬੰਧੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।
----------