Jan 25, 2023

ਸਰਕਾਰੀ ਆਈ ਟੀ ਆਈ ਫਾਜਿਲਕਾ ਚ ਮਨਾਇਆ ਗਿਆ ਕੌਮੀ ਵੋਟਰ ਦਿਵਸ।



 ਫਾਜਿਲਕਾ

ਸਰਕਾਰੀ ਆਈ ਟੀ ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ  ਹਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਰਕਾਰੀ ਆਈ ਟੀ ਆਈ ਫਾਜਲਿਕਾ ਐੱਨ ਐਸ ਐਸ, ਐੱਨ ਸੀ ਸੀ ਅਤੇ ਰੈੱਡ ਰਿਬਨ ਕਲੱਬ ਵੱਲੋਂ ਸਾਂਝੇ ਤੌਰ ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ ਜਿਸ ਵਿੱਚ ਸਿੱਖਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਇਸ ਪ੍ਰੋਗਰਾਮ ਵਿੱਚ ਸਭ ਤੋਂ ਪਹਿਲਾਂ ਐਨ ਐੱਸ ਐੱਸ   ਪ੍ਰੋਗਰਾਮ ਅਫ਼ਸਰ ਸਰਦਾਰ ਗੁਰਜੰਟ ਸਿੰਘ ਵੱਲੋਂ ਵੋਟਰ ਦਿਵਸ ਤੇ ਵੋਟ ਦੀ ਸਹੀ ਵਰਤੋਂ  ਕਰਨ ਦਾ ਪ੍ਰਣ ਦਵਾਇਆ ਗਿਆ ਉਸ ਤੋਂ ਬਾਅਦ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ ਭਾਸ਼ਣ ਮੁਕਾਬਲੇ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਜੀਆਈ ਸ੍ਰੀ ਮਦਨ ਲਾਲ ਵੱਲੋਂ ਸਿੱਖਿਆਰਥੀਆਂ ਨੂੰ  ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦੀ ਪ੍ਰੇਰਣਾ ਦਿੱਤੀ ਗਈ ਐਨ ਸੀ ਸੀ ਅਫਸਰ ਸ੍ਰੀ ਰਮੇਸ਼ ਕੁਮਾਰ ਨੇ ਦੱਸਿਆ ਕਿ ਅਸੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਕੇ ਹੀ ਅਸੀਂ ਸਹੀ ਸਰਕਾਰ ਦੀ ਚੋਣ ਕਰ ਸਕਦੇ ਹਾਂ ਇਸ ਪ੍ਰੋਗਰਾਮ ਵਿਚ ਯੁਵਕ ਸੇਵਾਵਾਂ ਵਿਭਾਗ ਤੋ ਸ੍ਰੀ ਅੰਕਿਤ ਕਟਾਰੀਆ ਜੀ ਵਸ਼ੇਸ਼ ਤੌਰ ਤੇ ਪਹੁੰਚੇ ਇਸ ਪ੍ਰੋਗਰਾਮ ਵਿਚ ਸ੍ਰੀ ਅਨਿਲ ਕੁਮਾਰ ਸ੍ਰੀ ਸਚਿਨ ਗੁਸਾਈਂ, ਸ ਰਣਜੀਤ ਸਿੰਘ,ਸ੍ਰੀ ਸੁਭਾਸ਼ ਕੁਮਾਰ ਸ੍ਰੀ ਰਕੇਸ਼ ਕੁਮਾਰ ਅਤੇ ਸ ਜਸਵਿੰਦਰ ਸਿੰਘ ਸਮੇਤ ਸਮੂਹ ਸਟਾਫ ਸ਼ਾਮਲ ਸੀ।

ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਵਿਖੇ ਦਾਨੀ ਸੱਜਣਾਂ ਨੂੰ ਕੀਤਾ ਗਿਆ ਸਨਮਾਨਿਤ




ਦਾਨੀ ਸੱਜਣਾਂ ਦਾ ਸਨਮਾਨ ਸਾਡੀ ਮੁੱਢਲੀ ਜੁੰਮੇਵਾਰੀ -ਬੀਪੀਈਓ ਮਿਗਲਾਨੀ 

ਫਾਜਿ਼ਲਕਾ 25 ਜਨਵਰੀ (ਬਲਰਾਜ ਸਿੰਘ ਸਿੱਧੂ )

ਬਲਾਕ ਖੂਈਆਂ ਸਰਵਰ ਦਾ ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਜਿੱਥੇ ਹਰ ਖੇਤਰ ਵਿੱਚ ਮੱਲਾ ਮਾਰਦਾ ਅੱਗੇ ਵਧ ਰਿਹਾ ਹੈ ।ਉੱਥੇ  ਸਕੂਲ ਮੁੱਖੀ ਨਰਿੰਦਰ ਸਿੰਘ ਵੱਲੋ ਸਮਾਜ ਦੇ ਆਗਾਹ ਵਧੂ ਅਤੇ ਦਾਨੀ ਲੋਕਾ ਨਾਲ ਨੇੜਤਾ ਅਤੇ ਚੰਗੇ ਸਬੰਧਾ ਦਾ ਵੀ ਸਕੂਲ ਨੂੰ ਭਰਪੂਰ ਲਾਹਾ ਮਿਲ ਰਿਹਾ ਹੈ। ਸਕੂਲ ਦੀ ਨੁਹਾਰ ਬਦਲਣ ਲਈ ਦਾਨੀ ਸੱਜਣਾਂ ਵੱਲੋਂ ਸਕੂਲ ਨੂੰ ਦਿਲ ਖੋਲ ਕੇ ਦਾਨ ਦਿੱਤਾ ਜਾ ਰਿਹਾ ਹੈ।

ਸਕੂਲ ਨੂੰ ਦਾਨ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਵਾਲੇ ਦਾਨੀ ਸੱਜਣਾਂ ਨੂੰ ਸਨਮਾਨਿਤ ਕਰਨ ਲਈ ਸਕੂਲ ਦੇ ਵਿਹੜੇ ਵਿਚ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਨਮਾਨ ਸਮਾਰੋਹ ਕਰਵਾਇਆ ਗਿਆ। 

ਜ਼ਿਸ ਵਿਚ ਬੀਪੀਈਓ ਸਤੀਸ਼ ਮਿਗਲਾਨੀ ਨੈਸ਼ਨਲ ਅਵਾਰਡੀ ਅਤੇ ਸੀਐਚਟੀ ਮੈਡਮ ਜਸਵਿੰਦਰ ਕੌਰ ਨੇ ਸ਼ਿਰਕਤ ਕਰਕੇ ਸਮੂਹ ਦਾਨੀ ਸੱਜਣਾਂ ਨੂੰ ਸਨਮਾਨਿਤ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਤੇ ਸਕੂਲ ਨੂੰ ਇਨਵਰਟਰ ਅਤੇ ਦੋ ਬੈਟਰੇ ਭੇਂਟ ਕਰਨ ਵਾਲੇ ਦਾਨੀ ਸੱਜਣ ਕ੍ਰਿਸ਼ਨ ਸਾਕਯ ਅਤੇ ਹੋਰ ਦਾਨੀ ਸੱਜਣਾਂ ਸ਼ੁਭਾਸ਼ ਭਾਦੂ, ਵਿਕਾਸ਼ ਭਾਦੂ,ਰਾਜ ਕਮਲ,ਪੰਚਾਇਤ ਮੈਂਬਰ ਅਨਿਲ ਤਰੜ, ਪੰਚਾਇਤ ਮੈਂਬਰ ਸੰਦੀਪ ਕੁਮਾਰ, ਪੰਚਾਇਤ ਮੈਂਬਰ ਅਨਿਲ ਕੁਮਾਰ ਖਿਲੇਰੀ ਅਤੇ ਅਮਿਤ ਭਾਦੂ ਨੂੰ ਸਨਮਾਨਿਤ ਕੀਤਾ ਗਿਆ।ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸਤੀਸ਼ ਮਿਗਲਾਨੀ  ਨੇ ਕਿਹਾ ਕਿ ਸਕੂਲਾਂ ਦੀ ਨੁਹਾਰ ਬਦਲਣ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਕੰਮ ਕਰਨ ਵਾਲੇ ਸਮਾਜ ਸੇਵੀ ਅਤੇ ਦਾਨੀ ਸੱਜਣਾਂ ਦਾ ਸਿੱਖਿਆ ਵਿਭਾਗ ਵੱਲੋਂ ਉਹ ਧੰਨਵਾਦ ਕਰਦੇ ਹਨ ਅਤੇ ਭਵਿੱਖ ਵਿੱਚ ਵੀ ਉਹਨਾਂ ਦੇ ਸਹਿਯੋਗ ਲਈ ਆਸਵੰਦ ਹਨ । 

ਸਕੂਲ ਮੁੱਖੀ ਨਰਿੰਦਰ ਸਿੰਘ ਨੇ ਦੱਸਿਆ ਕਿ ਸਾਡੇ ਇਹ ਦਾਨੀ ਸੱਜਣ  ਹਮੇਸ਼ਾ ਹੀ ਸਕੂਲ ਨਾਲ ਜੁੜੇ ਰਹਿੰਦੇ ਹਨ ਅਤੇ ਬੱਚਿਆ ਦੀ ਮਦਦ ਲਈ ਅੱਗੇ ਹੋ ਕੇ ਕੰਮ ਕਰਦੇ ਹਨ।

ਇਸ ਮੌਕੇ ਤੇ ਸਮੂਹ ਦਾਨੀ ਸੱਜਣਾਂ ਵੱਲੋਂ ਵਿਸਵਾਸ ਦਿਵਾਇਆ ਗਿਆ ਕਿ ਉਹ ਅੱਗੇ ਤੋਂ ਵੀ ਹਮੇਸ਼ਾ ਸਕੂਲ ਨਾਲ ਜੁੜੇ ਰਹਿਣਗੇ ਅਤੇ ਸਕੂਲ ਦੀਆ ਜਰੂਰਤਾਂ ਪੂਰੀਆਂ ਕਰਨ ਲਈ ਯਤਨਸ਼ੀਲ ਰਹਿੰਣਗੇ।

ਜ਼ਿਲ੍ਹਾ ਫ਼ਾਜ਼ਿਲਕਾ ਦੇ ਤਿੰਨ ਪ੍ਰਿੰਸੀਪਲ ਸਿਖਲਾਈ ਲਈ ਜਾਣਗੇ ਸਿੰਗਾਪੁਰ

 



ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਹੁਨਰ ਵਿਕਾਸ ਵਿੱਚ ਹੋਵੇਗੀ ਸਹਾਈ -ਡਾਂ ਬੱਲ,ਪੰਕਜ਼ ਅੰਗੀ 

ਫਾਜਿ਼ਲਕਾ 25 ਜਨਵਰੀ (ਬਲਰਾਜ ਸਿੰਘ ਸਿੱਧੂ )

ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੇ ਪਹਿਰਾ ਦਿੰਦਿਆਂ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਢਾਚਾਗਤ ਵਿਕਾਸ ਅਤੇ ਸਿੱਖਿਆ ਸੁਧਾਰਾਂ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ।

ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਜਾ ਰਿਹਾ ਹੈ। ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਦੇ ਪ੍ਰਿੰਸੀਪਲ ਕਮ ਜ਼ਿਲਾ ਸਮਾਰਟ ਸਕੂਲ ਮੈਂਟਰ ਪ੍ਰਦੀਪ ਕੰਬੋਜ,ਡਾਇਟ ਪ੍ਰਿੰਸੀਪਲ ਡਾਂ ਰਚਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤਰੇ ਵਾਲਾ ਦੇ  ਪ੍ਰਿੰਸੀਪਲ ਮੈਡਮ ਨਵਜੋਤ ਖੈਰਾ ਦੀ ਇਸ ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਲਈ ਚੋਣ ਹੋਈ ਹੈ। ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਚੁਣੇ ਗਏ  ਪ੍ਰਿੰਸੀਪਲ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਤੋਂ ਸਿਖਲਾਈ ਪ੍ਰਾਪਤ ਕਰਕੇ ਆਪਣੇ ਹੁਨਰ ਨੂੰ ਹੋਰ ਨਿਖਾਰਨਗੇ। ਉਹਨਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਿਖਲਾਈ ਨਾਲ ਇਹਨਾਂ ਪ੍ਰਿੰਸੀਪਲਾਂ ਦੇ ਲੀਡਰਸ਼ਿਪ ਦੇ ਗੁਣਾਂ ਵਿੱਚ ਹੋਰ ਨਿਖਾਰ ਆਵੇਗਾ। ਇਸ  ਮੌਕੇ ਤੇ ਪ੍ਰਿੰਸੀਪਲ ਪ੍ਰਦੀਪ ਕੰਬੋਜ,ਡਾਂ ਰਚਨਾ ਅਤੇ ਮੈਡਮ ਨਵਜੋਤ ਖੈਰਾ ਨੇ ਕਿਹਾ ਕਿ ਵਿਭਾਗ ਵੱਲੋਂ ਉਹਨਾਂ ਤੇ ਪ੍ਰਗਟਾਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰਾ ਉਤਰਨਗੇ ਅਤੇ ਟਰੇਨਿੰਗ ਲੈ ਕੇ ਇਸ ਦਾ ਅੱਗੇ ਪ੍ਰਸਾਰ ਕਰਨਗੇ। ਇਸ ਮੌਕੇ ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੀਐਨਓ,ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਅਧਿਆਪਕਾਂ ਦੀਆਂ ਮੰਗਾਂ ਦਾ ਨਿਪਟਾਰਾ ਨਾ ਕੀਤਾ ਤਾਂ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਜਿਲ੍ਹਾ ਸਿੱਖਿਆ ਦਫਤਰ ਜਲੰਧਰ ਦਾ ਕੀਤਾ ਜਾਵੇਗਾ ਘਿਰਾਓ;- ਕਰਨੈਲ ਫਿਲੌਰ।



ਮੈਡੀਕਲ ਬਿੱਲਾਂ ਦੀ ਰਾਸ਼ੀ ਕੱਢਵਾਉਣ ਲਈ ਸਾਲ਼ਾਂ ਤੋਂ ਅਧਿਆਪਕ ਹੋ ਰਹੇ ਹਨ ਖੱਜਲ:- ਅਧਿਆਪਕ ਆਗੂ। 


 ਜਲੰਧਰ:- 25 ਜਨਵਰੀ:- ਅਧਿਆਪਕਾਂ ਦੇ ਮਸਲਿਆਂ ਦੇ ਹੱਲ ਵਾਸਤੇ ਗੌਰਮਿੰਟ ਟੀਚਰਜ਼ ਯੂਨੀਅਨ ਜਿਲ੍ਹਾ ਜਲੰਧਰ ਵਲੋਂ ਜਿਲ੍ਹਾ ਸਿੱਖਿਆ ਅਫ਼ਸਰ ਜਲੰਧਰਰ ਦੇ ਨਾਮ ਤੇ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਜਿਲ੍ਹਾ ਜਲੰਧਰ ਦੇ ਅਹੁਦੇਦਾਰਾਂ ਸਮੇਤ ਭਾਰੀ ਗਿਣਤੀ ਵਿੱਚ ਅਧਿਆਪਕ ਹਾਜਰ ਸਨ ਜਿਹਨਾਂ ਦੀ ਅਗਵਾਈ ਜਿਲ੍ਹਾ ਪਰਧਾਨ ਕਰਨੈਲ ਫਿਲੌਰ ਨੇ ਕੀਤੀ। ਇਸ ਸਮੇਂ ਆਗੂਆਂ ਨੇ ਦੋਸ਼ ਲਗਾਇਆ ਕਿ ਜਿਲ੍ਹਾ ਜਲੰਧਰ ਦੇ ਅਧਿਆਪਕ ਤੇ ਪੈਨਸ਼ਨਰਜ਼ ਬੀਤੇ ਕਈ ਸਾਲਾਂ ਤੋਂ ਮੈਡੀਕਲ ਬਿੱਲਾਂ ਦੇ ਕਲੇਮ ਲੈਣ ਲਈ ਖੱਜਲ ਹੋ ਰਹੇ ਹਨ। ਇਸ ਸਮੇਂ ਗੌਰਮਿੰਟ ਟੀਚਰਜ਼ ਯੂਨੀਅਨ ਜਿਲਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ ਨੇ ਕਿਹਾ ਕਿ ਅਗਰ ਮੰਗ ਪੱਤਰ ਵਿੱਚ ਦਰਜ ਮੰਗਾਂ ਤੇ ਜਲਦੀ ਗੌਰ ਨਾ ਕੀਤਾ ਗਿਆ ਤਾਂ ਜਲਦੀ ਹੀ ਜਿਲ੍ਹਾ ਜਲੰਧਰ ਪ੍ਰਾਇਮਰੀ ਸਿੱਖਿਆ ਦਫਤਰ ਦਾ ਘਿਰਾਓ ਕੀਤਾ ਜਾਵੇਗ। ਇਸ ਸਮੇਂ ਜਿਲ੍ਹਾ ਜਲੰਧਰ ਦੇ ਐਕਟਿੰਗ ਸਕੱਤਰ ਸੁਖਵਿੰਦਰ ਸਿੰਘ ਮੱਕੜ, ਸਕੱਤਰ ਗਣੇਸ਼ ਭਗਤ ਤੇ ਪਰੈਸ ਸਕੱਤਰ ਰਘੁਜੀਤ ਸਿੰਘ ਨੇ ਮੰਗਾਂ ਬਾਰੇ ਜਿਕਰ ਕਰਦਿਆਂ ਕਿਹਾ ਕਿ ਈ ਟੀ ਟੀ ਤੋਂ ਐੱਚ ਟੀ ਤੇ ਸੀ ਐੱਚ ਟੀ ਦੀ ਬਕਾਇਆ ਪਰਮੋਸ਼ਨਾ ਤਰੁੰਤ ਕੀਤੀਆਂ ਜਾਣ, ਈ ਟੀ ਟੀ ਅਧਿਆਪਕਾਂ ਦੀਆਂ ਸੀਨੀਅਰਤਾ ਸੂਚੀ ਵਿੱਚ ਤਰੁੱਟੀਆਂ ਦੂਰ ਕੀਤੀਆਂ ਜਾਣ, ਬਲਾਕ ਦਫਤਰਾਂ ਵਿੱਚ ਕਲਰਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ, 6635 ਦੇ ਪਰਾਨ ਨੰਬਰਾਂ ਦਾ ਮਸਲਾ ਹੱਲ ਕਰਵਾਇਆ ਜਾਵੇ, ਜੀ ਪੀ ਫੰਡ ਕੱਢਵਾਉਣ ਨੂੰ ਸਮਾਂਵੱਧ ਤੇ ਤਰਕਮਈ ਬਣਾਇਆ ਜਾਵੇ ਤੇ ਪੈਡਿਗ ਕੇਸਾਂ ਦੀ ਜਾਣਕਾਰੀ ਦਿੱਤੀ ਜਾਵੇ, ਮੈਡੀਕਲ ਰੀਅੰਬਰਸਮੈਂਟ ਦੀ ਅਦਾਇਗੀ ਤਰਕਮਈ ਬਣਾਈ ਜਾਵੇ ਤੇ ਬਣਦਾ ਬਜਟ ਬਲਾਕਾ ਨੂੰ ਜਾਰੀ ਕੀਤਾ ਜਾਵੇ,ਬਜਟ ਸਮੇਂ ਸਿਰ ਮਗਵਾ ਕੇ ਸਮੇਂ ਸਿਰ ਵੰਡਿਆ ਜਾਵੇ, ਅਧਿਆਪਕਾਂ ਦੇ ਚਿਰਾਂ ਤੋਂ ਪੈਡਿੰਗ ਬਕਾਏ ਕੱਢਵਾਏ ਜਾਣ ਤੇ ਬਕਾਏ ਨਾ ਕੱਢਵਾਉਣ ਵਾਲੇ ਅਫਸਰਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ, ਗ੍ਰਾਂਟਾ ਖਰਚਣ ਲਈ ਅਧਿਆਪਕਾਂ ਤੇ ਦਬਾਅ ਨਾ ਪਾਇਆ ਜਾਵੇ, ਅਗਰ ਬਲਾਕਾਂ ਨੂੰ 2022-23 ਦੀਆਂ ਬਲਾਕ ਖੇਡਾਂ ਦੇ ਲਈ ਕੋਈ ਖੇਡ ਫੰਡ ਜਾਰੀ ਹੋਇਆ ਹੈ ਤਾਂ ਉਸ ਦੀ ਕਾਪੀ ਦਿੱਤੀ ਜਾਵੇ ਕਿਉਂਕਿ ਸਾਰੀਆਂ ਬਲਾਕ ਖੇਡਾਂ ਦਾ ਖਰਚਾ ਅਧਿਆਪਕਾਂ ਨੇ ਆਪਣੀਆਂ ਜੇਬਾਂ ਵਿੱਚੋਂ ਕੀਤਾ ਹੈ, ਅਧਿਆਪਕਾਂ ਦੀਆਂ ਸਰਵਿਸ ਬੁੱਕਾਂ ਤੇ ਹੋਰ ਰਿਕਾਰਡ ਨੂੰ ਪੂਰਾ ਕਰਨ ਲਈ ਬਲਾਕ ਅਫ਼ਸਰਾਂ ਨੂੰ ਪਾਬੰਦ ਕੀਤਾ ਜਾਵੇ। ਇਸ ਸਮੇਂ ਬਲਜੀਤ ਸਿੰਘ ਕੁਲਾਰ, ਕੁਲਦੀਪ ਵਾਲੀਆ, ਨਿਰਮੋਲਕ ਸਿੰਘ ਹੀਰਾ, ਕੁਲਦੀਪ ਸਿੰਘ ਕੌੜਾ, ਬਲਵੀਰ ਭਗਤ, ਜਤਿੰਦਰ ਸਿੰਘ, ਰਣਜੀਤ ਸਿੰਘ ਠਾਕੁਰ, ਰਜੀਵ ਭਗਤ, ਅਨਿਲ ਭਗਤ, ਕਮਲ ਦੇਵ, ਪ੍ਰੇਮ ਕੁਮਾਰ, ਵੇਦ ਰਾਜ, ਰਾਮ ਰੂਪ, ਵਿਜੇ ਕੁਮਾਰ,ਕੁਲਜੀਤ ਸਿੰਘ, ਰਕੇਸ਼ ਫਿਲੌਰ, ਕਸ਼ਮੀਰ ਨੂਰਮਹਿਲ, ਅਰੁਣ ਭਗਤ,ਜਗਦੀਪ ਫਿਲੌਰ ਆਦਿ ਹਾਜ਼ਰ ਸਨ।

Jan 24, 2023

ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਵੱਖ-ਵੱਖ ਪਿੰਡਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ



ਹਲਕੇ ਦੇ ਵਿਕਾਸ ਕਾਰਜਾਂ ਵਿਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ- ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਫਾਜ਼ਿਲਕਾ, 24 ਜਨਵਰੀ

ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਹਲਕੇ ਦੇ ਵਿਕਾਸ ਨੂੰ ਲੀਹਾਂ ਤੇ ਲਿਜਾਉਣ ਲਈ ਕੋਈ ਕਸਰ ਨਹੀਂ ਛੱਡੀ ਜਾ ਰਹੀ। ਵਿਧਾਇਕ ਵੱਲੋਂ ਹਲਕੇ ਦੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਜਾ ਰਿਹਾ ਹੈ। ਇਸੇ ਤਹਿਤ ਵਿਧਾਇਕ ਬਲੂਆਣਾ ਵੱਲੋਂ ਹਲਕੇ ਦੇ ਪਿੰਡ ਬੁਜੀਦਪੁਰ ਭੋਮਾ ਵਿਖੇ ਨਵੀ ਜੋੜ ਸੜਕ ਪਿੰਡ ਬੁਜੀਦਪੁਰ ਭੋਮਾ ਤੋਂ ਬਿਸ਼ਨਪੁਰਾ ਦੀ ਉਸਾਰੀ ਮੁਕੰਮਲ ਹੋਣ ਤੇ ਉਦਘਾਟਨ ਕੀਤਾ। ਇਸ ਤੋਂ ਇਲਾਵਾ ਹਲਕਾ ਬੱਲੂਆਣਾ ਦੇ ਪਿੰਡ ਰਾਮਪੁਰਾ ਨਰਾਇਣਪੁਰਾ ਵਿਖੇ ਨਵੀ ਬਣੀ ਪਿੰਡ ਦੀ ਸੜਕ ਅਤੇ ਇੰਟਰਲੋਕ ਗਲ਼ੀ ਦਾ ਉਦਘਾਟਨ ਕੀਤਾ।

ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।

ਇਸ ਮੌਕੇ ਵਿਧਾਇਕ ਵੱਲੋਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹਨਾਂ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨਾਲ ਜੋ ਵੀ ਗਾਰੰਟੀਆਂ ਕੀਤੀਆਂ ਗਈਆਂ ਹਨ ਉਹ ਹਰ ਹੀਲੇ ਪੂਰੀਆਂ ਕੀਤੀਆਂ ਜਾਣਗੀਆਂ ਅਤੇ ਸਰਕਾਰ ਗਾਰੰਟੀਆਂ ਪੂਰੀ ਕਰਨ ਲਈ ਕਾਰਜਸ਼ੀਲ ਵੀ ਹੈ। ਇਸ ਦੌਰਾਨ ਹਲਕਾ ਬੱਲੂਆਣਾ ਦੇ ਪਿੰਡ ਰਾਮਪੁਰ ਨਰਾਇਣਪੁਰਾ ਵਿਖੇ ਮੀਟਿੰਗ ਕੀਤੀ ਅਤੇ ਪਿੰਡ ਵਾਸੀਆਂ ਦੀਆ ਮੁਸ਼ਕਲਾਂ ਸੁਣੀਆਂ ਅਤੇ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

ਇਸ ਮੌਕੇ ਪੰਜਾਬ ਮੰਡੀ ਬੋਰਡ ਫਾਜ਼ਿਲਕਾ ਦੇ ਅਧਿਕਾਰੀ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ


ਗੁਰੂਆਂ, ਪੀਰਾਂ, ਫ਼ਕੀਰਾਂ ਦੀ ਵਰੋਸਾਈ ਪੰਜਾਬੀ ਨੂੰ ਸੰਭਾਲੀਏ, ਪੰਜਾਬ ਦੇ ਸੱਚੇ ਸਪੂਤ ਹੋਣ ਦਾ ਫ਼ਰਜ਼ ਨਿਭਾਈਏ-ਵਿਧਾਇਕ ਸੇਖੋਂ

 


 

 

ਫਰੀਦਕੋਟ 24 ਜਨਵਰੀ 

ਮਿੱਠੀ ਪੰਜਾਬੀ ਬੋਲੀ ਨੂੰ ਮਾਣ ਦੇਈਏ,ਗੁਰੂਆਂਪੀਰਾਂਫ਼ਕੀਰਾਂ ਦੀ ਵਰੋਸਾਈ ਪੰਜਾਬੀ ਨੂੰ ਸੰਭਾਲੀਏ, ਪੰਜਾਬ ਦੇ ਸੱਚੇ ਸਪੂਤ ਹੋਣ ਦਾ ਫ਼ਰਜ਼ ਨਿਭਾਈਏ। ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਵਿੱਚ ਯੋਗਦਾਨ ਦੇਣ ਦੀ ਭਾਵੁਕ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਮੈਂਟਰ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਨੂੰ ਯਕੀਨੀ ਬਣਾਇਆ ਜਾਵੇ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਲਿਖਣ ਦੀ ਜਰੂਰਤ ਹੈ ਤਾਂ ਪੰਜਾਬੀ ਭਾਸ਼ਾ ਸਭ ਤੋਂ ਉਪਰ ਲਿਖੀ ਜਾਵੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਬਣਦਾ ਮਾਣ ਸਤਿਕਾਰ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੁੱਚੇ ਫ਼ਰੀਦਕੋਟ ਜ਼ਿਲ੍ਹੇ ਵਿੱਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਵਧੇਰੇ ਮਹੱਤਤਾ ਦੇਣ ਲਈ ਸਮੂਹ ਸਰਕਾਰੀ/ਅਰਧ ਸਰਕਾਰੀ ਵਿਭਾਗਾਂ/ਅਦਾਰਿਆਂ/ਬੋਰਡਾਂ ਨਿਗਮਾਂ ਤੇ ਹੋਰ ਸਰਕਾਰੀ ਸੰਸਥਾਵਾਂਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪਟੀਆਂ/ਮੀਲ ਪੱਥਰ/ਸਾਈਨ ਬੋਰਡ 20 ਫਰਵਰੀ 2023 ਤੱਕ ਲਿਖਣ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਪੰਜਾਬੀ ਨੂੰ ਮਾਣ ਦੇਣ ਲਈ ਚਲਾਈ ਇਸ ਮੁਹਿੰਮ ਵਿੱਚ ਆਪਣਾ ਸਹਿਯੋਗ ਦੇਣ।

 


ਡਿਪਟੀ ਕਮਿਸ਼ਨਰ ਵੱਲੋਂ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦਾ ਅਚਾਨਕ ਨੀਰਿਖਣ

 


ਜਲਾਲਾਬਾਦ, ਫਾਜਿ਼ਲਕਾ, 24 ਜਨਵਰੀ
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਬੀਤੀ ਦੇਰ ਸ਼ਾਮ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਦਾ ਅਚਾਨਕ ਨੀਰਿਖਣ ਕੀਤਾ। ਉਨ੍ਹਾਂ ਨੇ ਇਸ ਮੌਕੇ ਹਸਪਤਾਲ ਦੇ ਵੱਖ ਵੱਖ ਵਾਰਡਾਂ ਦਾ ਦੌਰਾ ਕੀਤਾ ਅਤੇ ਇੱਥੇ ਇਲਾਜ ਕਰਵਾ ਰਹੇ ਮਰੀਜਾਂ ਤੋਂ ਉਨ੍ਹਾਂ ਨੂੰ ਮਿਲ ਰਹੀ ਇਲਾਜ ਦੀ ਸਹੁਲਤ ਸਬੰਧੀ ਜਾਣਕਾਰੀ ਲਈ। ਉਨ੍ਹਾਂ ਨੇ ਇਸ ਮੌਕੇ ਹਸਪਤਾਲ ਦੇ ਅਮਲੇ ਨੂੰ ਹਦਾਇਤ ਕੀਤੀ ਕਿ ਯਕੀਨੀ ਬਣਾਇਆ ਜਾਵੇ ਕਿ ਇਲਾਜ ਲਈ ਆਉਣ ਵਾਲੇ ਲੋਕਾਂ ਨੂੰ ਮਿਆਰੀ ਇਲਾਜ ਮਿਲੇ। ਉਨ੍ਹਾਂ ਨੇ ਹਸਪਤਾਲ ਵਿਚ ਸਫਾਈ ਵਿਵਸਥਾ ਨੂੰ ਹੋਰ ਸੁਧਾਰਨ ਲਈ ਆਖਿਆ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲਈ ਸਿਹਤ ਇਕ ਤਰਜੀਹੀ ਖੇਤਰ ਹੈ। ਇਸ ਲਈ ਲੋਕਾਂ ਨੂੰ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਵਿਚ ਕੋਈ ਵੀ ਕੁਤਾਹੀ ਬਰਦਾਸਤ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਇਹ ਵੀ ਦੱਸਿਆ ਕਿ ਸਿਹਤ ਸਹੁਲਤਾਂ ਨੂੰ ਹੋਰ ਵਿਸਥਾਰ ਦੇਣ ਲਈ 27 ਜਨਵਰੀ ਨੂੰ ਪੰਜਾਬ ਸਰਕਾਰ ਵੱਲੋਂ ਜਿ਼ਲ੍ਹੇ ਵਿਚ 21 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਜਿ਼ਲ੍ਹੇ ਵਿਚ 2 ਆਮ ਆਦਮੀ ਕਲੀਨਿਕ ਕੰਮ ਕਰ ਰਹੇ ਹਨ