Jan 28, 2023

ਐੱਨ.ਪੀ.ਐੱਸ ਮੁਲਾਜ਼ਮਾਂ ਨੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਸੱਦੇ ਤੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ




ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਜ਼ਿਲ੍ਹਾ ਫਾਜ਼ਿਲਕਾ ਇਕਾਈ ਦਾ ਕੀਤਾ ਗਿਆ ਗਠਨ


29 ਜਨਵਰੀ ਨੂੰ ਕੇਂਦਰੀ ਮੰਤਰੀ ਸੋਮਪ੍ਰਕਾਸ਼ ਦੀ ਫਗਵਾੜਾ ਰਿਹਾਇਸ਼ ਵੱਲ ਉਲੀਕੇ ਸੂਬਾ ਪੱਧਰੀ ਰੋਸ ਮਾਰਚ ਵਿੱਚ ਫਾਜ਼ਿਲਕਾ ਤੋਂ ਐੱਨ.ਪੀ.ਐੱਸ ਮੁਲਾਜ਼ਮ ਹੋਣਗੇ ਸ਼ਾਮਲ

ਫ਼ਾਜਿ਼ਲਕਾ, 28 ਜਨਵਰੀ ( ਬਲਰਾਜ ਸਿੰਘ ਸਿੱਧੂ )

                                                       ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸਥਾਨਕ ਲਾਲਾ ਸੁਨਾਮ ਰਾਏ ਹਾਲ ਵਿੱਚ ਬੀਤੇ ਦਿਨੀ26 ਜਨਵਰੀ ਨੂੰ ਪੁਰਾਣੀ ਪੈਨਸ਼ਨ,ਸਾਮਰਾਜੀ ਨੀਤੀਆਂ ਅਤੇ ਮੋਦੀ ਸਰਕਾਰ ਦਾ ਕਾਰਪੋਰੇਟ ਅਜੰਡਾ” ਵਿਸ਼ੇ ਤੇ ਕਰਵਾਏ ਸੈਮੀਨਾਰ ਵਿੱਚ ਜ਼ਿਲ੍ਹੇ ਵਿੱਚੋਂ ਵੱਡੀ ਗਿਣਤੀ ਵਿੱਚ ਐੱਨਪੀਐੱਸ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।ਜਿਸ 

ਉਪਰੰਤ ਸ਼ਾਸਤਰੀ ਚੌਕ ਤੱਕ ਮਾਰਚ ਕਰਕੇ ਕੇਂਦਰੀ ਭਾਜਪਾ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਵਿਵਸਥਾ ਦੀ ਸੂਬਿਆਂ ਵਿੱਚ ਹੋ ਰਹੀ ਮੁੜ ਬਹਾਲੀ ਅੱਗੇ ਪਾਏ ਜਾ ਰਹੇ ਅੜਿੱਕਿਆਂ ਖਿਲਾਫ ਕੇਂਦਰ ਦੀ ਮੋਦੀ ਸਰਕਾਰ ਅਤੇ ਕਾਰਪੋਰੇਟ ਪੱਖੀ ਨੀਤੀਕਾਰਾਂ ਦਾ ਪੁਤਲਾ ਫੂਕਿਆ ਗਿਆ।ਸੈਮੀਨਾਰ ਨੂੰ ਪੀਪੀਪੀਐਫ ਦੇ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ,ਡੀਟੀਐਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ,ਕੁਲਜੀਤ ਸਿੰਘ ਡੰਗਰਖੇੜਾ,ਜਗਦੀਪ ਲਾਲ ਅਤੇ ਰਿਸ਼ੂ ਸੇਠੀ ਨੇ ਸੰਬੋਧਨ ਕੀਤਾ।

 ਜ਼ਿਲਾ ਪੱਧਰੀ ਸਮਾਗਮ ਦੀ ਜਾਣਕਾਰੀ ਦਿੰਦਿਆਂ ਡੀ.ਟੀ.ਐੱਫ ਦੇ ਜ਼ਿਲਾ ਪ੍ਰਧਾਨ ਮਹਿੰਦਰ ਕੌੜਿਆਂਵਾਲੀ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦਾ ਜ਼ਿਲਾ ਜੱਥੇਬੰਦਕ ਗਠਨ ਕੀਤਾ ਗਿਆ ਜਿਸ ਵਿੱਚ ਸੁਰਿੰਦਰ ਬਿੱਲਾਪੱਟੀ ਨੂੰ ਜ਼ਿਲਾ ਕਨਵੀਨਰ,ਹਰੀਸ਼ ਕੁਮਾਰ ਨੂੰ ਕੋ ਕਨਵੀਨਰ ਅਤੇ ਮੈਡਮ ਪੂਨਮ ਮੈਣੀ, ਗੁਰਵਿੰਦਰ ਸਿੰਘ,ਰੋਹਤਾਸ਼ ਕੁਮਾਰ,ਅਮਰਲਾਲ,ਸੁਰਿੰਦਰ ਲਾਧੁਕਾ,ਸਾਹਿਲ ਕੁਮਾਰ,ਵਿਸ਼ਾਲ ਭੱਟੇਜਾ,ਤੁਲਸੀ ਰਾਮ ਅਤੇ ਸੁਰਿੰਦਰ ਗੰਜੂਆਣਾ ਨੂੰ ਜ਼ਿਲਾ ਕਮੇਟੀ ਮੈਂਬਰ ਵੱਜੋੰ ਚੁਣਿਆ ਗਿਆ। ਜ਼ਿਲ੍ਹਾ ਸਕੱਤਰ ਸੁਰਿੰਦਰ ਬਿੱਲਾਪੱਟੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਮੰਤਰੀਆਂ ਅਤੇ ਆਰਥਿਕ ਨੀਤੀਕਾਰਾਂ ਰਾਹੀਂ ਕੇਂਦਰੀ ਅਜੰਸੀ ਪੀਐਫਆਰਡੀਏ ਦੇ ਅਧੀਨ ਕਈ ਲੱਖ ਕਰੋੜ ਦੀ ਐਨਪੀਐੱਸ ਜਮਾਂ ਰਾਸ਼ੀ ਨੂੰ ਮੋੜਨ ਦੀ ਸੂਬਿਆਂ ਕੋਲ਼ੋਂ ਕੀਤੀ ਗਈ ਮੰਗ ਨੂੰ ਰੱਦ ਕਰਨ,ਪੁਰਾਣੀ ਪੈਨਸ਼ਨ ਸਕੀਮ ਨੂੰ ਵਿਕਾਸ ਲਈ ਰੁਕਾਵਟ ਅਤੇ ਅਰਥ-ਵਿਵਸਥਾ ਸਮੇਤ ਅਗਲੀਆਂ ਪੀੜੀਆਂ ਲਈ ਬੋਝ ਦੱਸਿਆ ਜਾ ਰਿਹਾ ਹੈ।ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਦੋ ਮਹੀਨੇ ਪਹਿਲਾਂ  ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਵੋਟਾਂ ਲੈਣ ਖਾਤਰ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਜਾਰੀ ਕੀਤਾ ਨੋਟੀਫਿਕੇਸ਼ਨ, ਹੁਣ ਨਵੀਆਂ ਭਰਤੀਆ ਉੱਤੇ ਵੀ ਨਵੀ ਪੈਨਸ਼ਨ ਵਾਲੀਆਂ ਮੱਦਾਂ ਲਾਗੂ ਕੀਤੇ ਜਾਣ ਨਾਲ਼ ਖੋਖਲਾ ਸਾਬਤ ਹੋ ਚੁੱਕਿਆ ਹੈ।

ਫਰੰਟ ਦੇ ਆਗੂਆਂ ਸੁਭਾਸ਼ ਚੰਦਰ ਅਤੇ ਗਗਨਦੀਪ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਪੈਨਸ਼ਨ ਵਿਰੋਧੀ ਨੀਤੀ ਖਿਲਾਫ ਪੰਜਾਬ ਭਰ ਚੋਂ ਐਨ.ਪੀ.ਐੱਸ ਮੁਲਾਜ਼ਮ 29 ਜਨਵਰੀ ਨੂੰ ਫਗਵਾੜਾ ਵਿਖੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੀ ਰਿਹਾਇਸ਼ ਵੱਲ ਸੂਬਾ ਪੱਧਰੀ ਰੋਸ ਮਾਰਚ ਕਰਨਗੇ।ਜੇਕਰ ਪੰਜਾਬ ਸਰਕਾਰ ਨਵੀਂ ਪੈਨਸ਼ਨ ਸਕੀਮ ਨੂੰ ਮੁਕੰਮਲ ਵਾਪਸ ਲੈਣ ਅਤੇ ਪੈਨਸ਼ਨ ਐਕਟ 1972 ਅਧਾਰਿਤ ਪੁਰਾਣੀ ਪੈਨਸ਼ਨ ਦੇ ਸਮੁੱਚੇ ਲਾਭਾਂ ਦੀ ਗਰੰਟੀ ਕਰਦਾ ਸਪੱਸ਼ਟ ਅਤੇ ਸਮਾਂਬੱਧ ਵਿਧੀ ਵਿਧਾਨ ਜਾਰੀ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਸਰਕਾਰ ਵਿਰੁੱਧ ਵੀ ਤਿੱਖਾ ਸੰਘਰਸ਼ ਕਰਕੇ ਸਰਕਾਰ ਦੇ ਸਿਆਸੀ ਜੁਮਲੇ ਦਾ ਪਰਦਾਫਾਸ਼ ਕੀਤਾ ਜਾਵੇਗਾ। ਇਸ ਸਮੇਂ ਰਿਸ਼ੂ ਸੇਠੀ,ਨੋਰੰਗ ਲਾਲਾ,ਸੁਬਾਸ਼ ਚੰਦਰ,ਸੁਰਿੰਦਰ ਗੰਜੂਆਣਾ, ਗਗਨ,ਪਵਨ, ਭਾਰਤ ਭੂਸ਼ਨ,ਅਰਵਿੰਦਰ ਮੈਡਮ,ਪੂਨਮ ਮੈਣੀ,ਰੋਹਤਾਸ,ਅਮਰ ਲਾਲ,ਵਰਿੰਦਰ,ਸੁਰਿੰਦਰ ਆਦਿ ਹਾਜ਼ਰ ਸਨ।

ਖੇਤੀਬਾੜੀ ਵਿਭਾਗ ਵਲੋਂ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਲਈ 8 ਫਰਵਰੀ 2023 ਤੱਕ ਆਨ ਲਾਈਨ ਅਰਜ਼ੀਆਂ ਦੀ ਮੰਗ



ਫਾਜ਼ਿਲਕਾ 28 ਜਨਵਰੀ ( ਬਲਰਾਜ ਸਿੰਘ ਸਿੱਧੂ )

ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਲਾਹੇਵੰਦ  ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਲਈ ਐਸ.ਸੀ ਬਿਨੈਕਾਰਾਂ ਨੂੰ ਇਕ ਹੋਰ ਮੌਕਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ,ਪੰਜਾਬ ਵਲੋਂ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨ ਲਾਈਨ ਪੋਰਟਲ agrimachinerypb.com ਤੇ 8 ਫਰਵਰੀ 2023 ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸ਼ੀਨਾਂ ਵਿਚ ਮੁੱਖ ਤੌਰ ਤੇ ਸੁਪਰ ਐਸ.ਐਮ.ਐਸਹੈਪੀ ਸੀਡਰਪੈਡੀ ਸਟਰਾਅ ਚੋਪਰਸ਼ਰੈਡਰਮਲਚਰਜੀਰੋ ਟਿੱਲ ਡਰਿੱਲਸੁਪਰ ਸੀਡਰਬੇਲਰਰੇਕਸਰਬ ਮਾਸਟਰ/ਰੋਟਰੀ ਸਲੈਸ਼ਰ ਕਰਾਪ ਰੀਪਰਉਲਟਾਂਵੇਂ ਪਲਾਓ ਸ਼ਾਮਿਲ ਹਨ।

ਮੁੱਖ ਖੇਤੀਬਾੜੀ ਅਫ਼ਸਰ ਫਾਜ਼ਿਲਕਾ ਸ੍ਰੀ ਸਰਵਨ ਸਿੰਘ ਨੇ ਕਿਹਾ ਕਿ ਐਸ.ਸੀ ਵਿਅਕਤੀਗਤ ਕਿਸਾਨਾਂ ਨੂੰ ਸਬਸਿਡੀ ਦੀ ਦਰ 50 ਫੀਸਦੀ ਅਤੇ ਨਿਰੋਲ ਐਸ.ਸੀ ਰਜਿਸਟਰਡ ਕਿਸਾਨ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਪਰਾਲੀ ਨਾ ਸਾੜਨ ਲਈ ਲਾਹੇਵੰਦ ਮਸ਼ੀਨਾਂ ਦੀ ਖਰੀਦ ਤੇ ਦਿੱਤੀ ਜਾ ਰਹੀ ਸਬਸਿਡੀ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

ਵਧੇਰੇ ਜਾਣਕਾਰੀ ਲਈ ਬਲਾਕ ਖੇਤੀਬਾੜੀ ਦਫਤਰ ਅਬੋਹਰ ਦੇ  9815840636 ਖੂਈਆ ਸਰਵਰ ਦੇ ਮੋਬਾਈਲ ਨੰ 8054965636 ਫਾਜਿਲਕਾ ਦੇ  7701650494 ਜਲਾਲਾਬਾਦ ਦੇ  98553 62646 ਨਾਲ ਸੰਪਰਕ ਕੀਤਾ ਜਾਵੇ।


ਬਲੂਆਣਾ ਦੇ ਵਿਧਾਇਕ ਵੱਲੋਂ ਪਿੰਡ ਮਲੂਕਪੁਰਾ ਵਿਖੇ ਰੱਖਿਆ ਗਿਆ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ



ਬਲੂਆਣਾ 28 ਜਨਵਰੀ ( ਹਰਵੀਰ ਬੁਰਜਾਂ )
ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਵੱਲੋਂ ਬੱਲੂਆਣਾ ਦੇ ਪਿੰਡ ਮਲੂਕਪੁਰਾ ਵਿਖੇ ਨਵੇਂ ਬੱਸ ਅੱਡੇ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬਲਾਕ ਪ੍ਰਧਾਨਸਰਕਲ ਪ੍ਰਧਾਨਸਮੂਹ ਗ੍ਰਾਮ ਪੰਚਾਇਤ  ਮਲੂਕਪੁਰਾ  ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।
ਵਿਧਾਇਕ ਵੱਲੋਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਗਿਆ ਕਿ ਉਹਨਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਵੱਲੋਂ ਪਿੰਡ ਮਲੂਕਪੁਰ ਵਿਖੇ ਜਨ ਸੁਣਵਾਈ ਕੀਤੀ। ਇਸ ਮੌਕੇ ਪਿੰਡ ਵਾਸੀਆਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।
ਵਿਧਾਇਕ ਬਲੂਆਣਾ ਸ੍ਰੀ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੀ ਦਿਖ ਨੂੰ ਸੁਧਾਰਨ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਹੈ ਕਿ ਕੋਈ ਵੀ ਹਲਕਾ ਵਿਕਾਸ ਪੱਖੋਂ ਪਿਛੇ ਨਾ ਰਹੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਵਿਸੇਸ਼ ਹਦਾਇਤਾਂ ਹਨ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।


10 ਸਾਲਾਂ ਦੇ ਵਿਚ ਇਕ ਵਾਰ ਆਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਜਰੂਰੀ

 


ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ

ਫਾਜ਼ਿਲਕਾ 28 ਜਨਵਰੀ ( ਬਲਰਾਜ ਸਿੰਘ ਸਿੱਧੂ )

ਡਿਪਟੀ ਕਮਿਸ਼ਨਰ ਡਾ ਸੇਨੂੰ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਨਾਗਰਿਕਾਂ ਲਈ ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਹਦਾਇਤ ਅਨੁਸਾਰ 10 ਸਾਲਾਂ ਦੇ ਵਿਚ ਇਕ ਵਾਰ ਅਧਾਰ ਕਾਰਡ ਦੇ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਅਪਡੇਟ ਕਰਨਾ ਜਰੂਰੀ ਹੈ। 

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਸ੍ਰ. ਗਗਨਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਹੁਣ ਫਾਜਿਲਕਾ ਜ਼ਿਲ੍ਹਾ ਵਾਸੀ ਸੇਵਾ ਕੇਂਦਰਾਂ ਵਿੱਚ ਆਪਣੇ ਆਧਾਰ ਕਾਰਡ ਦੀ ਪਰੂਫ ਆਫ਼ ਐਡੰਟਿਟੀ ਅਤੇ ਪਰੂਫ ਆਫ਼ ਐਡਰੈੱਸ ਦੀ ਅਪਡੇਸ਼ਨ ਕਰਵਾ ਸਕਦੇ ਹਨ ਅਤੇ ਇਸ ਸੇਵਾ ਲਈ ਉਨ੍ਹਾਂ ਨੂੰ ਸੇਵਾ ਕੇਂਦਰਾਂ ਕੇਵਲ 50 ਰੁਪਏ ਫੀਸ ਅਦਾ ਕਰਨੀ ਪਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 21 ਸੇਵਾ ਕੇਂਦਰ ਕੰਮ ਕਰ ਰਹੇ ਹਨਜਿਨ੍ਹਾਂ ਵਿਚੋਂ 20 ਸੇਵਾ ਕੇਂਦਰਾਂ ਵਿੱਚ ਅਧਾਰ ਕਾਰਡ ਬਣਾਉਣ ਅਤੇ ਅਪਡੇਟ ਕਰਨ ਦੀ ਸੁਵਿਧਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 20 ਸੇਵਾ ਕੇਂਦਰਾਂ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾਦਫਤਰ ਨਗਰ ਕੌਂਸਲ ਫਾਜ਼ਿਲਕਾਅਜੀਮਗੜ੍ਹ (ਅਬੋਹਰ)ਬੱਲੂਆਣਾਚੱਕ ਖੇੜੇ ਵਾਲਾਚੱਕ ਸੁਹੇਲੇ ਵਾਲਾਫਾਜ਼ਿਲਕਾ-ਮਲੋਟ ਰੋਡ (ਅਰਨੀਵਾਲਾ)ਘੱਲੂਘੁਬਾਇਆਕੇਰੀਆਂਲਾਧੂਕਾਮੰਡੀ ਅਮੀਨ ਗੰਜ਼ਦਫਤਰ ਮਾਰਕੀਟ ਕਮੇਟੀ ਜਲਾਲਾਬਾਦਤਹਿਸੀਲ ਕੰਪਲੈਕਸ ਜਲਾਲਾਬਾਦਪੰਜਕੋਸੀਸੱਪਾਂ ਵਾਲੀਸੀਤੋ ਗੁਨੋਤਹਿਸੀਲ ਕੰਪਲੈਕਸ ਅਬੋਹਰਦਾਣਾ ਮੰਡੀ ਅਬੋਹਰ ਅਤੇ ਵਹਾਬ ਵਾਲਾ ਦੇ ਸੇਵਾ ਕੇਂਦਰ ਸ਼ਾਮਲ ਹਨ।

Jan 27, 2023

ਚਾਨਣ ਵਾਲਾਂ ਨੂੰ ਬਣਾਵਾਂਗੇ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੂਰਾ-ਹਰਜੋਤ ਸਿੰਘ ਬੈਂਸ



 
 ਫ਼ਾਜਿ਼ਲਕਾ, 27 ਜਨਵਰੀ ( ਬਲਰਾਜ ਸਿੰਘ ਸਿੱਧੂ )

ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਜੀ ਬੈਂਸ ਨੇ ਉਚੇਚੇ ਤੌਰ ਤੇ ਸਮਾਰਟ ਸਕੂਲ ਚਾਨਣ ਵਾਲਾ ਵਿਜਟ ਕੀਤਾ। ਉਹਨਾਂ ਨੇ ਕਿਹਾ ਕਿ ਸਿੱਖਿਆ ਉਹਨਾਂ ਦੀ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਸਕੂਲਾ ਦੇ ਵਿਕਾਸ ਲਈ ਸਰਕਾਰ ਵੱਡੇ ਪੱਧਰ ਤੇ ਨਿਵੇਸ਼ ਕਰ ਰਹੀ ਹੈ। ਸਕੂਲ ਆਫ ਐਮੀਨੈਂਸ ਸਮੇਤ ਸਮੂਹ ਸਕੂਲਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀ ਆਉਣ ਦਿੱਤੀ ਜਾਵੇਗੀ ‌। ਉਹਨਾਂ ਕਿਹਾ ਕਿ ਸਰਹੱਦੀ ਖੇਤਰ ਦੇ ਸਕੂਲਾਂ ਵਿੱਚ ਪਹਿਲ ਦੇ ਆਧਾਰ ਤੇ ਅਧਿਆਪਕਾ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਉਹਨਾਂ ਨੇ ਚਾਨਣ ਵਾਲਾਂ ਸਕੂਲ ਬਾਰੇ ਜ਼ੋ ਸੁਣਿਆ ਸੀ ਉਸ ਨੇ ਦੇਖ ਕੇ ਬਹੁਤ ਵਧੀਆ ਮਹਿਸੂਸ ਹੋਇਆ। ਉਹਨਾਂ ਕਿਹਾ ਕਿ ਚਾਨਣ ਵਾਲਾ ਸਕੂਲ ਨੂੰ ਸਰਹੱਦੀ ਖੇਤਰ ਦੀ ਸਿੱਖਿਆ ਦਾ ਧੁਰਾ ਬਣਾਵਾਂਗੇ।ਇਸ ਖੇਤਰ ਦੇ ਪਿੰਡ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਸਾਡੇ ਇਸ ਸਕੂਲ ਨੂੰ ਸੱਭ ਸਹੂਲਤਾਂ ਨਾਲ ਲੈਸ ਕਰਾਂਗੇ। ਉਹਨਾਂ ਕਿਹਾ ਕਿ ਸਰਕਾਰ ਸਰਹੱਦੀ ਖੇਤਰ ਦੀ ਸਿੱਖਿਆ ਦੇ ਵਿਕਾਸ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਕੂਲ ਮੁੱਖੀ ਲਵਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਸਰਦਾਰ ਹਰਜੋਤ ਸਿੰਘ ਬੈਂਸ ਨੇ ਆਪਣੇ ਰੁਝੇਵਿਆਂ ਦੇ ਬਾਵਜੂਦ ਸਕੂਲ ਦਾ ਇੱਕ ਇੱਕ ਪੱਖ ਬਹੁਤ ਬਾਰੀਕੀ ਨਾਲ ਜਾਣਿਆ ਤੇ ਇਸ ਵੱਡੇ ਉਪਰਾਲੇ ਲਈ ਸਮੁੱਚੀ ਟੀਮ ਚਾਨਣ ਵਾਲਾ ਦੀ ਬਹੁਤ ਹੌਂਸਲਾ ਅਫਜਾਈ ਕੀਤੀ।  ਇਸ ਮੌਕੇ ਸਮੂਹ ਸਟਾਫ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਸਟਾਫ ਨੂੰ ਆਪਣੇ ਪਣ ਦਾ ਅਹਿਸਾਸ ਕਰਵਾਇਆ। ਜਲਦੀ ਹੀ ਦੁਬਾਰਾ ਮਿਲਣ ਦਾ ਵਾਅਦਾ ਕਰ ਕੇ ਆਪਣੇ ਨਿਮਰ ਸੁਭਾਅ ਨਾਲ ਸਭ ਦਾ ਦਿਲ ਜਿੱਤ ਕੇ ਇਹ ਵੀ ਅਹਿਸਾਸ ਕਰਵਾ ਦਿੱਤਾ ਕਿ ਉਹਨਾਂ ਦੀ ਅਗਵਾਈ ਯਕੀਨਨ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਬੁਲੰਦੀਆਂ ਤੱਕ ਲੈ ਕੇ ਜਾਵੇਗੀ। ਇਸ ਮੌਕੇ ਤੇ ਸਕੂਲ ਸਟਾਫ ਮੈਂਬਰ ਸਵੀਕਾਰ ਗਾਂਧੀ,ਮੈਡਮ ਸ਼ਵੇਤਾ ਕੁਮਾਰੀ,ਮੈਡਮ ਰੇਨੂੰ ਬਾਲਾ, ਮੈਡਮ ਗੁਰਮੀਤ ਕੌਰ,ਮੈਡਮ ਸੈਲਿਕਾ,ਗੌਰਵ ਮਦਾਨ , ਰਾਜ ਕੁਮਾਰ ਸੰਧਾ, ਇਨਕਲਾਬ ਗਿੱਲ ਅਤੇ ਸਹਿਯੋਗੀ ਸਟਾਫ ਮੈਡਮ ਰਜਨੀ ਬਾਲਾ, ਪਲਵਿੰਦਰ ਕੌਰ, ਪ੍ਰਿਅੰਕਾ, ਅਮਨਦੀਪ ਕੌਰ, ਪਰਵਿੰਦਰ, ਹਰਪ੍ਰੀਤ ਕੌਰ  ਸੁਨੀਤਾ ਰਾਣੀ , ਆਂਗਣਵਾੜੀ ਸਟਾਫ ਮੈਡਮ ਪੂਨਮ, ਭਰਪੂਰ ਕੌਰ, ਬਲਜੀਤ ਕੌਰ ਅਤੇ ਰਜਨੀ ਮੌਜੂਦ ਸਨ

ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ—ਜਗਦੀਪ ਕੰਬੋਜ਼ ਗੋਲਡੀ



—ਕਿਹਾ, ਰਾਜ ਅੰਦਰ ਪਹਿਲਾ ਤੋਂ ਚਲ ਰਹੇ 100 ਆਮ ਆਦਮੀ ਕਲੀਨਿਕਾਂ ’ਚ ਕਰੀਬ 10 ਲੱਖ ਤੋਂ ਵਧੇਰੇ ਲੋਕਾਂ ਨੇ ਕਰਵਾਇਆ ਇਲਾਜ—
—ਫਾਜਿ਼ਲਕਾ ਜਿ਼ਲ੍ਹੇ ਵਿਚ 21 ਹੋਰ ਆਮ ਆਦਮੀ ਕਲੀਨਿਕ ਸ਼ੁਰੂ—ਡਿਪਟੀ ਕਮਿਸ਼ਨਰ
 ਫ਼ਾਜਿ਼ਲਕਾ, 27 ਜਨਵਰੀ ( ਬਲਰਾਜ ਸਿੰਘ ਸਿੱਧੂ )
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸੁਵਿਧਾਵਾਂ ਦੇਣ ਦੇ ਨਾਲ ਲੋਕਾਂ ਨਾਲ ਕੀਤੇ ਹਰੇਕ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਅੱਜ ਹਲਕੇ ਦੇ ਪਿੰਡ ਟਾਹਲੀਵਾਲਾ ਬੋਦਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੂੱਗਲ ਆਈਏਐਸ ਵੀ ਹਾਜਰ ਸਨ।
ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਇਸ ਮੌਕੇ ਕਿਹਾ ਕਿ ਇਕ ਸਾਲ ਤੋਂ ਘੱਟ ਸਮੇਂ ਅੰਦਰ ਸੈਂਕੜੇ ਆਮ ਆਦਮੀ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣਾ ਰਾਜ ਸਰਕਾਰ ਦਾ ਸ਼ਲਾਘਾਯੋਗ ਕਾਰਜ਼ ਹੈ। ਉਨ੍ਹਾਂ ਨੇ ਕਿਹਾ ਕਿ ਇੰਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਅਤਿ ਆਧੁਨਿਕ ਤਰੀਕੇ ਨਾਲ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ ਅਤੇ ਮਰੀਜ਼ਾਂ ਦਾ ਸਾਰਾ ਰਿਕਾਰਡ ਆਨਲਾਈਨ ਪੋਰਟਲ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਵਿਚ ਇਲਾਜ, ਦਵਾਈਆਂ ਅਤੇ ਟੈਸਟ ਬਿਲਕੁਲ ਮੁਫਤ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸੂਬੇ ਅੰਦਰ ਪਹਿਲਾ ਤੋਂ 100 ਆਮ ਆਦਮੀ ਕਲੀਨਿਕ ਚਲ ਰਹੇ ਹਨ ਅਤੇ ਸੂਬੇ ਵਿੱਚ 400 ਹੋਰ ਕਲੀਨਿਕ ਚਾਲੂ ਕਰ ਦਿੱਤੇ ਗਏ ਹਨ, ਜਿਸ ਨਾਲ ਇੰਨ੍ਹਾਂ ਦੀ ਗਿਣਤੀ ਹੁਣ ਸੂਬੇ ਅੰਦਰ 500 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਚਲ ਰਹੇ 100 ਆਮ ਆਦਮੀ ਕਲੀਨਿਕਾਂ ਤੋਂ ਕਰੀਬ 10 ਲੱਖ ਤੋਂ ਵਧੇਰੇ ਲੋਕ ਲਾਭ ਲੈ ਚੁੱਕੇ ਹਨ।
ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕੇ ਵਿਚ ਦੋ ਸਕੂਲ ਆਫ ਐਮੀਂਨੈਂਸ ਵੀ ਬਣਾਏ ਗਏ ਹਨ ਜਦ ਕਿ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮੰਗ ਤੇ ਪਿੰਡ ਵਿਚ ਸੇਵਾ ਕੇਂਦਰ ਸ਼ੁਰੂ ਕਰਵਾ ਦਿੱਤਾ ਗਿਆ ਸੀ।
ਇਸ ਮੌਕੇ ਡਿਪਟੀ ਕਮਿਸ਼ਨਰ  ਡਾ: ਸੇਨੂੰ ਦੂੱਗਲ ਆਈਏਐਸ ਨੇ ਦੱਸਿਆ ਕਿ ਜਿ਼ਲ੍ਹੇ ਵਿਚ ਪਹਿਲਾਂ ਤੋਂ 2 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ 21 ਹੋਰ ਆਮ ਆਦਮੀ ਕਲੀਨਿਕ ਅੱਜ ਤੋਂ ਸ਼ੁਰੂ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਚੰਗੀਆਂ ਇਲਾਜ ਸਹੁਲਤਾਂ ਮਿਲਣਗੀਆਂ। ਉਨ੍ਹਾਂ ਨੇ ਇਸ ਮੌਕੇ ਲੋਕਾਂ ਨੂੰ ਆਪਣੀ ਸਿਹਤ ਦਾ ਖਿਆਲ ਰੱਖਣ ਅਤੇ ਨਸਿ਼ਆਂ ਤੋਂ ਦੂਰ ਰਹਿਣ ਦਾ ਪ੍ਰਣ ਲੈਣ ਲਈ ਵੀ ਕਿਹਾ।ਇਸ ਤੋਂ ਪਹਿਲਾਂ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਦਾ ਪਿੰਡ ਪੁੱਜਣ ਤੇ ਸ: ਮਨਜਿੰਦਰ ਸਿੰਘ ਸਾਜਨ ਖੇੜਾ ਨੇ ਸਵਾਗਤ ਕੀਤਾ।
ਵੀਡੀਓ ਕਾਨਫਰਸਿੰਗ ਰਾਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਏ ਸਮਗਾਮ ਦੌਰਾਨ ਵਿਧਾਇਕ ਜਲਾਲਾਬਾਦ ਸ੍ਰੀ  ਜਗਦੀਪ ਕੰਬੋਜ਼ ਗੋਲਡੀ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁਗਲ ਵੀ ਸ਼ਾਮਿਲ ਹੋਏ। 
ਇਸ ਮੌਕੇ ਡਾ: ਪੰਕਜ ਚੋਹਾਨ, ਡਾ: ਮੇਜਰ ਮਨਦੀਪ, ਡਾ: ਸਾਇਨਾ ਕਟਾਰੀਆ, ਬਲਾਕ ਐਜ਼ੁਕੇਟਰ ਸ੍ਰੀ ਦਿਵੇਸ ਕੁਮਾਰ, ਸ੍ਰੀ ਸੁਖਵਿੰਦਰ ਕੰਬੋਜ਼ ਆਦਿ ਵੀ ਹਾਜਰ ਸਨ।

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ 16 ਹੋਰ ਆਮ ਆਦਮੀ ਕਲਿਨਿਕਾਂ ਦੀ ਹੋਈ ਸ਼ੁਰੂਆਤ

 


ਸਿਹਤ ਸਹੂਲਤਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀਂ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਦਾ ਸ਼ਲਾਘਾਯੋਗ ਕਦਮ: ਸ. ਜਗਦੀਪ ਸਿੰਘ ਕਾਕਾ ਬਰਾੜ 

ਪੰਜਾਬ ਸਰਕਾਰ ਕੀਤੇ ਵਾਅਦਿਆਂ ਪ੍ਰਤੀ ਵਚਨਬੱਧ: ਸ. ਗੁਰਮੀਤ ਸਿੰਘ ਖੁੱਡੀਆਂ 

ਲੋਕ ਇਹਨਾਂ ਆਮ ਆਦਮੀ ਕਲੀਨਿਕਾਂ ਦਾ ਲੈਣ ਵੱਧ ਤੋਂ ਵੱਧ ਲਾਹਾ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ /ਮਲੋਟ /ਪੰਨੀਵਾਲਾ ਫੱਤਾ/ ਬਲਰਾਜ ਸਿੰਘ ਸਿੱਧੂ 

        ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਦੇ ਮੰਤਵ ਨਾਲ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 16 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਪਹਿਲਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਬੀਤੇ ਵਰ੍ਹੇ ਨੂੰ 2 ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਹੋਈ ਸੀ। ਇਸ ਤਰ੍ਹਾਂ ਹੁਣ ਜ਼ਿਲ੍ਹੇ ਵਿੱਚ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲਿਨਿਕਾਂ ਦਾ ਗਿਣਤੀ 18 ਹੋ ਗਈ ਹੈ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਅੱਜ ਮਲੋਟ ਵਿਖੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹਨਾਂ ਕਲੀਨਿਕਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਕਮੀਂ ਨਹੀਂ ਆਉਣ ਦਿੱਤੀ ਜਾਵੇਗੀ।

ਸਰਦਾਰ ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਪਿੰਡ ਥਾਂਦੇਵਾਲਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿਹਤ ਸਹੂਲਤਾਂ ਸਬੰਧੀ ਇਹ ਬਹੁਤ ਵਧੀਆ ਉਪਰਾਲਾ ਹੈ।



ਉਨ੍ਹਾਂ ਇਹ ਵੀ ਕਿਹਾ ਕਿ ਇਸ ਤਹਿਤ ਲੋਕਾਂ ਨੂੰ ਘਰਾਂ ਦੇ ਨੇੜੇ ਚੰਗੀਆਂ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ।

ਇਸੇ ਲੜੀ ਤਹਿਤ ਸ. ਗੁਰਮੀਤ ਸਿੰਘ ਖੁੱਡੀਆਂ ਹਲਕਾ ਵਿਧਾਇਕ ਲੰਬੀ ਵੱਲੋਂ ਪਿੰਡ ਭਾਈ ਕਾ ਕੇਰਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਸਬੰਧੀ ਕੀਤੇ ਗਏ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਪ੍ਰਤੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਸ੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਵੀ ਅੱਜ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਯੋਧੂ ਕਲੋਨੀ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਇਹਨਾਂ ਕਲੀਨਿਕਾਂ ਵਿੱਚ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਫਾਇਦਾ ਲੈਣ।

ਇਸੇ ਤਰ੍ਹਾਂ ਸ੍ਰੀ ਕੰਵਰਜੀਤ ਸਿੰਘ ਐਸ.ਡੀ.ਐਮ ਸ੍ਰੀ ਮੁਕਤਸਰ ਸਾਹਿਬ ਵੱਲੋਂ  ਪਿੰਡ ਕੰਦੂ ਖੇੜਾ ਵਿਖੇ, ਸ੍ਰੀ ਪ੍ਰਿਤਪਾਲ ਸ਼ਰਮਾ ਵੱਲੋਂ ਪਿੰਡ ਹਰੀਕੇ ਕਲਾਂ ਵਿਖੇ ਅਤੇ ਸ. ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਵੱਲੋਂ ਪਿੰਡ ਕੋਟਭਾਈ ਵਿਖੇ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ।

ਇਸ ਸਬੰਧੀ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 15 ਅਗਸਤ 2022 ਤੋਂ ਪੰਜਾਬ ਵਿੱਚ 100 ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ ਸੀ, ਜੋ ਸਫਲਤਾ ਪੂਰਵਕ ਚੱਲ ਰਹੇ ਹਨ ਅਤੇ ਅੱਜ 27 ਜਨਵਰੀ 2023 ਤੋਂ ਪੰਜਾਬ ਵਿੱਚ 500 ਹੋਰ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦਾ ਕੁਆਲੀਫਾਈਡ ਡਾਕਟਰਾਂ ਦੁਆਰਾ ਮੁਫ਼ਤ ਚੈਕਅਪ ਕਰਕੇ ਇਲਾਜ ਕੀਤਾ ਜਾਵੇਗਾ, ਇਸਦੇ ਨਾਲ ਹੀ ਜੱਚਾ-ਬੱਚਾ ਸੇਵਾਵਾਂ, ਟੀਕਾਕਰਣ ਸੇਵਾਵਾਂ ਅਤੇ ਪਰਿਵਾਰ ਨਿਯੋਜਨ ਸੇਵਾਵਾਂ ਵੀ ਮੁਫ਼ਤ ਉਪਲੱਬਧ ਕਰਵਾਈਆਂ ਜਾਣਗੀਆਂ।

ਪੰਨੀਵਾਲਾ ਫੱਤਾ ਵਿਖੇ ਆਮ ਆਦਮੀ ਕਲੀਨਿਕ ਦਾ ਸ਼ੁਭ ਆਰੰਭ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਨਾਲ ਹਨ ਪਿੰਡ ਦੇ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਆਗੂ ਦਿਲਬਾਗ ਸਿੰਘ ਬੱਗਾ ਅਤੇ ਹੋਰ -ਤਸਵੀਰ ਬਲਰਾਜ ਸਿੰਘ ਸਿੱਧੂ 


ਇਸੇ ਤਰ੍ਹਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਸਖਸ਼ੀਅਤਾਂ ਵੱਲੋਂ ਗੁਲਾਬੇਵਾਲਾ, ਕਾਨਿਆਂਵਾਲੀ, ਬਾਦੀਆਂ, ਪੰਨੀਵਾਲਾ ਫੱਤਾ, ਕਬਰ ਵਾਲਾ, ਗੁਰੂਸਰ ਮਧੀਰ, ਰਾਮ ਨਗਰ, ਮਾਹੂਆਂਣਾ ਅਤੇ ਸਿੰਘੇਵਾਲਾ ਪਿੰਡਾਂ ਵਿੱਚ ਆਮ ਆਦਮੀ ਕਲੀਨਿਕਾਂ ਦਾ ਸ਼ੁਰੂਆਤ ਕੀਤੀ ਗਈ। ਇਨ੍ਹਾਂ ਮੌਕਿਆ ’ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਪਤਵੰਤੇ ਸੱਜਣ ਹਾਜ਼ਰ ਸਨ।