Feb 11, 2023

ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ ਵਿਖੇ ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਦੀਆਂ ਮਾਤਾਵਾਂ ਦੀ ਸਿਖਲਾਈ ਵਰਕਸ਼ਾਪ ਹੋਈ ਸੰਪਨ




ਮਾਂਵਾਂ ਨੇ ਪੂਰੇ ਚਾਅ ਅਤੇ ਉਤਸ਼ਾਹ ਨਾਲ ਵਰਕਸ਼ਾਪ ਵਿੱਚ ਕੀਤੀ ਸ਼ਿਰਕਤ

 ਫ਼ਾਜਿ਼ਲਕਾ/ ਬਲਰਾਜ ਸਿੰਘ ਸਿੱਧੂ 

ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਉੱਦਮ ਕੀਤੇ ਜਾ ਰਹੇ ਹਨ। 

ਇਸ ਕਾਰਜ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਾਜ਼ਿਲਕਾ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ  ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਮਦਰਜ ਵਰਕਸ਼ਾਪ ਲਗਾਈਆਂ ਗਈਆਂ। ਬੀਪੀਈਓ ਫਾਜਿਲਕਾ 2 ਸੁਨੀਲ ਕੁਮਾਰ ਦੀ ਪ੍ਰੇਰਨਾ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਰੇਤੇ ਵਾਲੀ ਭੈਣੀ ਵਿਖੇ ਵੀ ਮਾਤਾਵਾਂ ਦੀ ਵਰਕਸ਼ਾਪ ਲਗਾਈ ਗਈ। ਇਸ ਵਰਕਸ਼ਾਪ ਵਿੱਚ ਸਕੂਲ  ਦੇ ਐੱਲਕੇਜੀ ਅਤੇ ਯੂਕੇਜੀ ਜਮਾਤਾਂ ਵਿੱਚ ਪੜ੍ਹਦੇ ਬੱਚਿਆਂ ਦੀਆਂ ਮਾਤਾਵਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਵਰਕਸ਼ਾਪ ਵਿੱਚ ਗੁਰਮੀਤ ਸਿੰਘ ਜੀ ਸਰਪੰਚ ਅਤੇ  ਸੁਖਦੇਵ ਸਿੰਘ ਜੀ ਐੱਸਐੱਮਸੀ ਮੈਂਬਰ ਨੇ ਵੀ ਆਪਣੀ ਸ਼ਮੂਲੀਅਤ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁੱਖੀ ਸੁਭਾਸ਼ ਚੰਦਰ ਨੇ ਦੱਸਿਆ ਕਿ  ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਸ਼ੁਰੂ ਕੀਤੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਦੀਆਂ ਮਾਂਵਾਂ ਦੀ ਸਿਖਲਾਈ ਵਰਕਸ਼ਾਪ ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਮਾਵਾਂ ਨੂੰ ਬੱਚਿਆਂ ਦੀ ਸਿੱਖਿਆ ਦੇ ਉਦੇਸ਼ਾਂ, ਅਧਿਕਾਰਾਂ ਅਤੇ ਸੁਰੱਖਿਆ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ‘ਮਦਰ ਵਰਕਸ਼ਾਪ’ ਦਾ ਮੁੱਖ ਉਦੇਸ਼  ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਮਾਵਾਂ ਵਿੱਚ ਆਪਸੀ ਤਾਲਮੇਲ ਬਿਠਾ ਕੇ ਬੱਚਿਆਂ ਦੀ ਸਿੱਖਿਆ ਲਈ ਭਾਗੀਦਾਰ ਬਣਾਉਣਾ ਹੈ।

ਇਸ ਵਰਕਸ਼ਾਪ ਦੌਰਾਨ ਮਾਵਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਕੇ ਆਪਣੀ ਜਾਣ-ਪਛਾਣ ਵੀ ਕਰਵਾਈ ਗਈ।

ਇਸ ਵਰਕਸ਼ਾਪ ਵਿੱਚ ਮਾਵਾਂ ਨੂੰ ਬਾਲ ਮਨੋਵਿਗਿਆਨ,ਪੋਸ਼ਣ ਅਤੇ ਨਿੱਕਿਆ ਦੀ ਸਿਹਤ ਸੰਭਾਲ ਅਤੇ ਹੋਰ ਬਾਲ  ਪ੍ਰੋਗਰਾਮਾਂ ਜਿਸ ਵਿੱਚ ਬੱਚਿਆਂ ਦੀ ਸੁਰੱਖਿਆਂ,ਬੱਚਿਆਂ ਦੇ ਵਿਕਾਸ ਸੰਬੰਧੀ,ਬੱਚਿਆਂ ਦੀ ਸਿੱਖਿਆ ਅਤੇ ਮਨੋਰੰਜਨ ਸੰਬੰਧੀ,  ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਿੱਖਿਆ ਪ੍ਰੋਗਰਾਮਾਂ ਬਾਰੇ ਵੀ ਚਰਚਾ ਕੀਤੀ ਗਈ। 

ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਦੀਆਂ ਸਮੱਸਿਆਂਵਾਂ ਅਤੇ ਮਨੋਦਸ਼ਾ ਨੂੰ ਮਾਵਾਂ ਵੱਲੋਂ ਸੌਖੇ ਢੰਗ ਨਾਲ ਸਮਝਿਆ ਗਿਆ।

ਇਸ ਵਰਕਸ਼ਾਪ ਦੀ ਸਫਲਤਾ ਲਈ ਸਕੂਲ ਅਧਿਆਪਕ ਨੀਰਜ ਕੁਮਾਰ,ਭਾਰਤ ਸਭਰਵਾਲ ਅਤੇ ਪ੍ਰੀ ਪ੍ਰਾਇਮਰੀ ਇੰਚਾਰਜ ਕਸ਼ਮੀਰ ਸਿੰਘ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

Feb 10, 2023

ਪ੍ਰੀ ਪ੍ਰਾਇਮਰੀ ਵਿਦਿਆਰਥੀਆਂ ਦੀਆਂ ਮਾਤਾਵਾਂ ਦੀ ਸਿਖਲਾਈ ਵਰਕਸ਼ਾਪ ਹੋਈ ਸੰਪਨ




ਮਦਰ ਵਰਕਸ਼ਾਪ ਦੌਰਾਨ ਸਕੂਲਾਂ ਵਿੱਚ ਮਾਵਾਂ ਨੂੰ ਮੁੜ ਵਿਦਿਆਰਥੀ ਬਣਨ ਦਾ ਮਿਲਿਆ ਮੌਕਾ

ਫਾਜਿ਼ਲਕਾ ਬਲਰਾਜ ਸਿੰਘ ਸਿੱਧੂ 

ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਉੱਦਮ ਕੀਤੇ ਜਾ ਰਹੇ ਹਨ। 

ਇਸ ਕਾਰਜ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਫਾਜ਼ਿਲਕਾ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਸਮੂਹ ਸਕੂਲਾਂ ਵਿੱਚ ਮਦਰਜ ਵਰਕਸ਼ਾਪ ਲਗਾਈਆਂ ਗਈਆਂ।ਮੈਡਮ ਅੰਜੂ ਸੇਠੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੌਜਗੜ੍ਹ ਵਿਖੇ ਮਾਤਾਵਾਂ ਦੀ ਵਰਕਸ਼ਾਪ ਵਿੱਚ ਸ਼ਿਰਕਤ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕੋਆਰਡੀਨੇਟਰ ਪੜੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਅਤੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਇਨਕਲਾਬ ਗਿੱਲ ਨੇ ਦੱਸਿਆ ਕਿ 

ਸਿੱਖਿਆ ਵਿਭਾਗ ਪੰਜਾਬ ਵੱਲੋਂ ਸਰਕਾਰੀ ਸਕੂਲਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਲਈ ਸ਼ੂਰੂ ਕੀਤੀਆਂ ਪ੍ਰੀ-ਪ੍ਰਾਇਮਰੀ ਜਮਾਤਾਂ ਵਿੱਚ ਮਦਰ ਵਰਕਸ਼ਾਪ (ਮਾਂਵਾਂ ਦੀ ਸਿਖਲਾਈ ਵਰਕਸ਼ਾਪ) ਦਾ ਨਿਵੇਕਲਾ ਉਪਰਾਲਾ ਕੀਤਾ ਗਿਆ। ਮਾਵਾਂ ਨੂੰ ਬੱਚਿਆਂ ਦੀ ਸਿੱਖਿਆ ਦੇ ਉਦੇਸ਼ਾਂ, ਅਧਿਕਾਰਾਂ ਅਤੇ ਸੁਰੱਖਿਆ ਸੰਬੰਧੀ ਜਾਣਕਾਰੀ ਦਿੱਤੀ ਗਈ। ਇਸ ‘ਮਦਰ ਵਰਕਸ਼ਾਪ’ ਦਾ ਮੁੱਖ ਉਦੇਸ਼  ਸਕੂਲਾਂ ਦੇ ਅਧਿਆਪਕਾਂ, ਸਕੂਲ ਮੁਖੀਆਂ ਅਤੇ ਮਾਵਾਂ ਵਿੱਚ

 ਵਿੱਚ ਆਪਸੀ ਤਾਲਮੇਲ ਬਠਾ ਕੇ ਬੱਚਿਆਂ ਦੀ ਸਿੱਖਿਆ ਲਈ ਭਾਗੀਦਾਰ ਬਣਾਉਣਾ ਹੈ।

ਇਸ ਵਰਕਸ਼ਾਪ ਦੌਰਾਨ ਮਾਵਾਂ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਕੇ ਆਪਣੀ ਜਾਣ-ਪਛਾਣ ਵੀ ਕਰਵਾਈ ਗਈ।

ਇਸ ਵਰਕਸ਼ਾਪ ਵਿੱਚ ਮਾਵਾਂ ਨੂੰ ਬਾਲ ਮਨੋਵਿਗਿਆਨ,ਪੋਸ਼ਣ ਅਤੇ ਨਿੱਕਿਆ ਦੀ ਸਿਹਤ ਸੰਭਾਲ ਅਤੇ ਹੋਰ ਬਾਲ  ਪ੍ਰੋਗਰਾਮਾਂ ਜਿਸ ਵਿੱਚ ਬੱਚਿਆਂ ਦੀ ਸੁਰੱਖਿਆਂ,ਬੱਚਿਆਂ ਦੇ ਵਿਕਾਸ ਸੰਬੰਧੀ,ਬੱਚਿਆਂ ਦੀ ਸਿੱਖਿਆ ਅਤੇ ਮਨੋਰੰਜਨ ਸੰਬੰਧੀ,  ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਸਿੱਖਿਆ ਪ੍ਰੋਗਰਾਮਾਂ ਬਾਰੇ ਵੀ ਚਰਚਾ ਕੀਤੀ ਗਈ। ਬੱਚਿਆਂ ਦੀਆਂ ਮਾਵਾਂ ਨਾਲ ਮਿਡ-ਡੇ-ਮੀਲ ਸਕੀਮ, ਸਰਵ ਸਿੱਖਿਆ ਅਭਿਆਨ ਅਤੇ ਸਮੱਗਰ ਸਿੱਖਿਆ ਅਭਿਆਨ, ਰਾਸ਼ਟਰੀ ਪੇਂਡੂ ਸਿਹਤ ਮਿਸ਼ਨ, ਪਲਸ ਪੋਲੀਓ ਮੁਹਿੰਮ ਅਤੇ ਹੋਰ ਵਿਸ਼ੇਸ਼ ਜਾਣਕਾਰੀਆਂ ਵੀ ਸਾਂਝੀਆਂ ਕੀਤੀਆਂ ਗਈਆਂ। 

ਇਸ ਦੌਰਾਨ ਛੋਟੇ-ਛੋਟੇ ਬੱਚਿਆਂ ਦੀਆਂ ਸਮੱਸਿਆਂਵਾਂ ਅਤੇ ਮਨੋਦਸ਼ਾ ਨੂੰ ਮਾਵਾਂ ਵੱਲੋਂ ਸੌਖੇ ਢੰਗ ਨਾਲ ਸਮਝਿਆ ਗਿਆ।

ਇਸ ਵਰਕਸ਼ਾਪ ਦੀ ਸਫਲਤਾ ਲਈ ਸਮੂਹ ਬੀਪੀਈਓਜ, ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾਂ, ਮੀਡੀਆ ਟੀਮ ਮੈਂਬਰਾਂ,ਸਮੂਹ ਸੀਐਚਟੀਜ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ।

ਦੋ ਰੋਜ਼ਾ ਸੈਮੀਨਾਰ ਦੌਰਾਨ ਅਧਿਆਪਕਾਂ ਨੂੰ ਸਿੱਖਣ ਸਿਖਾਉਣ ਦੀਆ ਨਵੀਆਂ ਤਕਨੀਕਾਂ ਤੋਂ ਕਰਵਾਇਆ ਜਾਣੂ

ਅਧਿਆਪਕਾਂ ਨੇ ਸਿੱਖੇ ਨਵੇ-ਨਵੇ  ਗੁਰ



ਫਾਜਿ਼ਲਕਾ ਬਲਰਾਜ ਸਿੰਘ ਸਿੱਧੂ 

ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਨਵੀਆਂ ਬੁਲੰਦੀਆਂ ਨੂੰ ਛੂਹਦਿਆ ਅੱਗੇ ਵਧ ਰਿਹਾ ਹੈ। ਸਿੱਖਿਆ ਵਿਭਾਗ ਅਤੇ ਐਸ ਸੀ ਈ ਆਰ ਟੀ ਪੰਜਾਬ ਵੱਲੋਂ ਅਧਿਆਪਕਾਂ ਦੀ ਕਾਰਜਕੁਸ਼ਲਤਾ ਵਿਚ ਵਾਧਾ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਾਇੰਸ, ਗਣਿਤ, ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਅਧਿਆਪਕਾਂ ਨੂੰ ਦੋ ਗਰੁੱਪਾਂ ਵਿੱਚ ਵੱਖ ਵੱਖ ਤਹਿਸੀਲਾ ਵਿੱਚ ਦੋ ਰੋਜ਼ਾ ਸੈਮੀਨਾਰ ਲਗਾ ਕੇ ਟ੍ਰਨਿੰਗ ਦਿੱਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਂ ਬੱਲ ਨੇ ਦੱਸਿਆ ਕਿ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ ਸਮੂਹ ਬੀਐਨਓ ਦੀ ਦੇਖਰੇਖ ਹੇਠ ਲਗਾਏ ਦੋ ਰੋਜ਼ਾ ਸੈਮੀਨਾਰ ਸੰਪਨ ਹੋਏ ਹਨ। ਉਹਨਾਂ ਕਿਹਾ ਕਿ ਇਸ ਸੈਮੀਨਾਰ ਦੌਰਾਨ ਅਧਿਆਪਨ ਦੇ ਵੱਖ ਵੱਖ ਤਰੀਕੇ,ਬਾਲ ਮਨੋਵਿਗਿਆਨ, ਕੰਪੈਸਟੀ ਬਿਲਡਿੰਗ, ਪ੍ਰਭਾਵਸ਼ਾਲੀ ਸੰਚਾਰ, ਸਮੱਸਿਆਵਾ ਦਾ ਹੱਲ,ਸਮਾਂ ਪ੍ਰਬੰਧਨ ,ਟੀਮ‌ ਵਰਕ ਅਤੇ ਰਾਸ਼ਟਰੀ ਸਿੱਖਿਆ ਨੀਤੀ ਬਾਰੇ ਵਿਸਥਾਰ ਜਾਣਕਾਰੀ ਅਤੇ ਟਰੇਨਿੰਗ ਦਿੱਤੀ ਗਈ।

ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ਼ ਕੁਮਾਰ ਅੰਗੀ ਨੇ ਕਿਹਾ ਕਿ ਅਜਿਹੇ ਸੈਮੀਨਾਰ ਅਧਿਆਪਕਾਂ ਦੀ ਕਾਰਜਕੁਸ਼ਲਤਾ ਵਧਾਉਣ ਵਿੱਚ ਸਹਾਈ ਹੋਣਗੇ।ਸਮੂਹ ਬੀਐਨਓ ਅਤੇ ਟ੍ਰੇਨਰਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।

Feb 9, 2023

ਬਲਾਕ ਫਾਜ਼ਿਲਕਾ ਦੋ ਦੇ ਕਲੱਸਟਰ ਕਰਨੀ ਖੇੜਾ ਅਤੇ ਸਲੇਮਸ਼ਾਹ ਦੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਨੂੰ ਹੱਥੀ ਟੀ ਐਲ ਐਮ ਬਣਾਉਣ ਅਤੇ ਜਮਾਤਾਂ ਵਿੱਚ ਇਸਦੀ ਸੁਚੱਜੀ ਵਰਤੋਂ ਸਬੰਧੀ ਟਰੇਨਿੰਗ ਦਿੱਤੀ



ਫ਼ਾਜਿ਼ਲਕਾ, 9 ਫਰਵਰੀ ( ਬਲਰਾਜ ਸਿੰਘ ਸਿੱਧੂ )

ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਪ੍ਰੇਰਨਾ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਫਾਜ਼ਿਲਕਾ ਦੋ ਸੁਨੀਲ ਕੁਮਾਰ ਦੀ ਅਗਵਾਈ ਵਿੱਚ ਬਲਾਕ ਦੇ ਕੱਲਸਟਰ ਕਰਨੀ ਖੇੜਾ ਅਤੇ ਸਲੇਮਸ਼ਾਹ ਦੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਨੂੰ ਹੈਂਡ ਮੇਡ ਮਟੀਰੀਅਲ ਕਿੱਟ ਬਣਾਉਣ ਸਬੰਧੀ ਪ੍ਰਥਮ ਟੀਮ ਨਾਲ ਮਿਲ ਕੇ ਮਟੀਰੀਅਲ ਬਣਾਉਣ ਅਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਇੱਕ ਰੋਜ਼ਾ ਟ੍ਰੇਨਿੰਗ ਦਿੱਤੀ ਗਈ। 

ਇਸ ਮੋਕੇ ਮਨੋਜ਼ ਧੂੜੀਆ ਸੀ ਐਚ ਟੀ ਕਰਨੀ ਖੇੜਾ ਅਤੇ ਮੈਡਮ ਪ੍ਰਵੀਨ ਕੌਰ ਸੀ ਐਚ ਟੀ ਸਲੇਮਸ਼ਾਹ ਵੱਲੋਂ  ਬਹੁਤ ਵਧੀਆ ਸਹਿਯੋਗ ਦਿੱਤਾ ਗਿਆ। ਟ੍ਰੇਨਿੰਗ ਵਿੱਚ ਜ਼ਿਲ੍ਹਾ ਕੋਆਰਡੀਨੇਟਰ ਪੜੋ ਪੰਜਾਬ ਪੜਾਓ ਪੰਜਾਬ ਰਜਿੰਦਰ ਕੁਮਾਰ ਵਿਸ਼ੇਸ਼ ਤੋਰ ਤੇ  ਸ਼ਾਮਿਲ ਹੋਏ ਅਤੇ ਟੀ ਐਲ ਐਮ ਦੀ ਵਰਤੋਂ ਅਤੇ ਸਾਂਭ ਸੰਭਾਲ ਲਈ ਅਧਿਆਪਕਾਂ ਨੂੰ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਸਿੱਖਿਆ ਮੰਤਰੀ ਜੀ ਦੇ ਕਵਾਲਟੀ ਐਜੂਕੇਸ਼ਨ ਦੇ ਵਿਜਨ ਨੂੰ ਪੂਰਾ ਕਰਨ ਲਈ ਬਲਾਕ ਫਾਜ਼ਿਲਕਾ  ਦੋ ਦੀ ਸਮੁੱਚੀ ਟੀਮ ਵੱਲੋਂ ਡੱਟ ਕੇ ਪਹਿਰਾ ਦਿੱਤਾ ਜਾ ਰਿਹਾ ਹੈ। 

ਇਸ ਮੌਕੇ ਤੇ ਪ੍ਰਥੰਮ ਜ਼ੋਨਲ  ਕੋਆਰਡੀਨੇਟਰ ਸ.ਹਰਮੀਤ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਰੋਸ਼ਨ ਸਿੰਘ ਨੇ ਕਿਹਾ ਕਿ ਇਹ ਟ੍ਰੇਨਿੰਗ ਨਾਲ ਅਧਿਆਪਕਾਂ ਦੀ ਕਾਰਜ਼ ਕੁਸ਼ਲਤਾ ਵਿਚ ਵਾਧਾ ਹੋਵੇਗਾ। 

ਬੀਐਮਟੀ ਵਰਿੰਦਰ ਕੁੱਕੜ ਅਤੇ ਬੀਐਮਟੀ ਸੰਜੀਵ ਯਾਦਵ ਨੇ ਟੀਮ ਦਾ ਧੰਨਵਾਦ ਕੀਤਾ ਅਤੇ ਹੈੱਡ ਮੇਡ ਟੀ ਐੱਲ ਐੱਮ ਦੀ ਮਹਤੱਤਾ ਬਾਰੇ ਜਾਣਕਾਰੀ ਦਿੱਤੀ। ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਬਲਾਕ ਕੋਆਰਡੀਨੇਟਰ ਰਮਨਦੀਪ ਕੌਰ ਵੱਲੋਂ ਸ਼ਲਾਘਾਯੋਗ ਕਾਰਜ ਕੀਤਾ ਗਿਆ।ਬੀਐਮਟੀ ਵਰਿੰਦਰ ਕੁੱਕੜ ਦੁਆਰਾ ਪ੍ਰਥਮ ਟੀਮ ਦਾ ਵਿਸ਼ੇਸ਼ ਤੌਰ ਧੰਨਵਾਦ ਕੀਤਾ ਗਿਆ ਜਿਨ੍ਹਾਂ ਵੱਲੋਂ ਹਮੇਸ਼ਾ ਵਿਭਾਗ ਨੂੰ ਸਹਿਯੋਗ ਦਿੱਤਾ ਜਾਂਦਾ ਹੈ। ਸਲੇਮਸ਼ਾਹ ਦੇ ਸਮੂਹ ਸਟਾਫ ਵੱਲੋਂ ਇਸ ਟ੍ਰੇਨਿੰਗ ਪ੍ਰੋਗਰਾਮ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਸਨ।

ਤੁਰਕੀ ਵਿਚ ਮਰਨ ਵਾਲਿਆਂ ਦਾ ਅੰਕੜਾ 15 ਹਜ਼ਾਰ ਤੋਂ ਪਾਰ

 



ਤੁਰਕੀ ਅਤੇ ਸੀਰੀਆ ਭੂਚਾਲ ਵਿਚ ਮਰਨ ਵਾਲਿਆਂ ਦੀ ਸੰਖਿਆ ਵੱਧਦੀ ਜਾ ਰਹੀ ਹੈ। ਹੁਣ ਤੱਕ ਇਹ ਅੰਕੜਾ 15 ਹਜ਼ਾਰ ਤੋਂ ਜਿਆਦਾ ਪਾਰ ਕਰ ਗਿਆ ਹੈ। ਉਥੇ ਹੀ ਮੀਡੀਆ ਵਿਚ ਆਈਆਂ ਰਿਪੋਰਟਾਂ ਮੁਤਾਬਿਕ ਸੋਮਵਾਰ ਦੇ ਘਾਤਕ ਭੂਚਾਲ ਦੇ ਬਾਅਦ ਤੋਂ ਪੂਰੀ ਸਕੂਲ ਵਾਲੀਬਾਲ ਦੀ ਟੀਮ ਵੀ ਗਾਇਬ ਹੋ ਗਈ। ਜਾਣਕਾਰੀ ਮੁਤਾਬਿਕ ਜਿਸ ਹੋਟਲ ਵਿਚ ਉਹ ਠਹਿਰੇ ਹੋਏ ਸਨ ਉਹ ਢਹਿ ਗਈ । ਇਸ ਹਾਈ ਸਕੂਲ ਵਾਲੀਬਾਲ ਟੀਮ ਵਿਚ ਲਗਭਗ 30 ਮੈਂਬਰ ਸਨ। ਜਿੰਨ੍ਹਾਂ ਨੂੰ ਤੁਰਕੀ ਦੇ ਕਬਜੇ ਵਾਲੇ ਸਾਈਪਰਸ ਤੋਂ ਦੱਖਣੀ ਤੁਰਕੀ ਤੱਕ ਭੂਚਾਲ ਆਉਣ ਦੇ ਕੁਝ ਦਿਨ ਬਾਅਦ ਯਾਤਰਾ ਕੀਤੀ ਸੀ। ਫਿਲਹਾਲ ਇਹ ਲੋਕ ਲਾਪਤਾ ਹਨ ਅਤੇ ਇੰਨ੍ਹਾਂ ਦੇ ਮਾਰੇ ਜਾਣ ਦੀ ਸੰਕਾ ਜਾਹਿਰ ਕੀਤੀ ਗਈ ਹੈ। 

ਤਰਾਸਦੀ ਤੋਂ ਬਾਅਦ ਟੀਮ ਨਾਲ ਕੋਈ ਸੰਪਰਕ ਨਹੀਂ 

ਉਥੇ ਹੀ ਲਾਪਤਾ ਖਿਡਾਰੀਆਂ ਅਤੇ ਅਧਿਆਪਕਾਂ ਦੇ ਰਿਸ਼ਤੇਦਾਰਾਂ ਨੇ ਕਿਹਾ ਕਿ ਸੋਮਵਾਰ ਦੀ ਆਪਦਾ ਦੇ ਬਾਅਦ ਤੋਂ ਉਨ੍ਹਾਂ ਦੀ ਟੀਮ ਨਾਲ ਸੰਪਰਕ ਨਹੀਂ ਹੋਇਆ। ਇਹ ਟੀਮ ਫੇਮਾਗੁਸਟਾ ਦੇ ਤੱਟੀ ਸ਼ਹਿਰ ਤੋਂ ਹੈ। ਜੋ ਸਾਈਪਰਸ ਦੇ ਉਤਰੀ ਭਾਗ ਵਿਚ ਹੈ। ਜਿਸ ਨੂੰ 1974 ਵਿਚ ਤੁਰਕੀ ਸੈਨਿਕਾਂ ਨੇ ਆਪਣੇ ਕਬਜੇ ਵਿਚ ਲੈ ਲਿਆ ਸੀ। ਅਧਿਕਾਰੀਆਂ ਨੇ ਸ਼ੰਕਾਂ ਜਿਤਾਈ ਹੈ ਕਿ ਨਾਮਿਕ ਕੇਮਲ ਹਾਈ ਸਕੂਲ ਅਤੇ ਮਾਰਿਫ਼ ਟਰਕਿਸ਼ ਕਾਲਜ ਦੇ ਲੋਕ ਲਾਪਤਾ ਵਿਚ ਸ਼ਾਮਿਲ ਹੈ। ਫਿਲਹਾਲ ਉਨ੍ਹਾਂ ਦੀ ਖੋਜ ਕੀਤੀ ਜਾ ਰਹੀ ਹੈ। 

ਸੱਤ ਦਿਨ ਦੇ ਸੋਗ ਦੀ ਘੋਸ਼ਣਾ 

ਤੁਰਕੀ ਅਤੇ ਸੀਰੀਆ ਵਿਚ ਹਜ਼ਾਰਾਂ ਲੋਕਾਂ ਦੀ ਜਾਨ ਲੈਣ ਵਾਲੇ ਭੂਚਾਲ ਦੇ ਬਾਅਦ ਸੋਮਵਾਰ ਸ਼ਾਮ ਨੂੰ ਤੁਰਕੀ ਅਤੇ ਉਤਰ ਵਿਚ ਸੱਤ ਦਿਨਾਂ ਦੀ ਸੋਗ ਦੀ ਘੋਸ਼ਣਾ ਕੀਤੀ ਗਈ ਹੈ। ਰਿਸ਼ਤੇਦਾਰਾਂ ਅਤੇ ਨਾਗਰਿਕ ਸੁਰੱਖਿਆ ਟੀਮ ਨੇ ਉਤਰ ਤੋਂ ਤੁਰਕੀ ਵਿਚ ਆਦਿਆਮਾਨ ਦੇ ਲਈ ਉਡਾਨ ਭਰੀ ਹੈ। ਜਾਣਕਾਰੀ ਅਨੁਸਾਰ ਇਹ ਟੀਮ ਇਕ ਚੈਪੀਅਨਸ਼ਿਪ ਖੋਡਣ ਇੱਥੇ ਪਹੁੰਚੀ ਸੀ ਟੀਮ ਵਿਚ ਲਗਭਗ 30 ਲੋਕ, ਜਿਸ ਵਿਚ 28 ਵਿਦਿਆਰਥੀ ਅਤੇ ਉਨ੍ਹਾਂ ਦੇ ਐਕਸਪਾਰਟ ਸ਼ਾਮਿਲ ਸਨ। 


Feb 6, 2023

ਫਾਜਿ਼ਲਕਾ ਜਿ਼ਲ੍ਹੇ ਵਿਚ ਤਿੰਨ ਰੇਤੇ ਦੀਆਂ ਖੱਡਾਂ ਸ਼ੁਰੂ, ਲੋਕਾਂ ਨੂੰ ਮਿਲੀ ਰਾਹਤ



—ਬਾਧਾ ਪਿੰਡ ਵਿਚ ਦੋ ਅਤੇ ਪਿੰਡ ਗਰੀਬਾਂ ਸੰਦੜ ਵਿਚ ਇਕ ਖੱਡ ਸ਼ੁਰੂ
—ਖੱਡ ਤੇ 5.50 ਰੁਪਏ ਪ੍ਰਤੀ ਘਣ ਫੁੱਟ ਰੇਟ ਤੇ ਮਿਲਦਾ ਹੈ ਰੇਤਾ
ਫਾਜਿ਼ਲਕਾ, 6 ਫਰਵਰੀ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਸਤਾ ਰੇਤ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਫਾਜਿ਼ਲਕਾ ਜਿ਼ਲ੍ਹੇ ਵਿਚ 3 ਖੱਡਾਂ ਤੋਂ ਰੇਤੇ ਦੀ ਨਿਕਾਸੀ ਸ਼ੁਰੂ ਕਰਵਾ ਦਿੱਤੀ ਗਈ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦਿੱਤੀ ਹੈ।
ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ ਉਪਮੰਡਲ ਵਿਚ ਪਿੰਡ ਬਾਧਾ ਵਿਚ ਦੋ ਅਤੇ ਜਲਾਲਾਬਾਦ ਉਪਮੰਡਲ ਦੇ ਪਿੰਡ ਗਰੀਬਾਂ ਸਾਂਦੜ ਵਿਖੇ ਇਕ ਖੱਡ ਸ਼ੁਰੂ ਕਰਵਾਈ ਗਈ ਹੈ। ਇੰਨ੍ਹਾਂ ਖੱਡਾਂ ਤੋਂ ਫਾਜਿ਼ਲਕਾ ਜਿ਼ਲ੍ਹੇ ਦੀਆਂ ਜਰੂਰਤਾਂ ਅਨੁਸਾਰ ਭਰਪੂਰ ਰੇਤਾ ਮਿਲ ਸਕੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇੰਨ੍ਹਾਂ ਖੱਡਾਂ ਤੋਂ ਲੋਕਾਂ ਨੂੰ 5.50 ਰੁਪਏ ਪ੍ਰਤੀ ਘਣ ਫੁੱਟ ਦੀ ਦਰ ਤੇ ਰੇਤਾ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਵਿਅਕਤੀ ਆਪਣੇ ਟਰੈਕਟਰ ਟਰਾਲੀ ਰਾਹੀਂ ਇੱਥੋਂ ਆਪਣੀ ਲੇਬਰ ਰਾਹੀਂ ਟਰਾਲੀ ਭਰਵਾ ਕੇ ਅਤੇ 5.50 ਰੁਪਏ ਪ੍ਰਤੀ ਘਣ ਫੁੱਟ ਦੀ ਦਰ ਨਾਲ ਅਦਾਇਗੀ ਕਰਕੇ ਰੇਤ ਲਿਜਾ ਸਕਦਾ ਹੈ। ਮੌਕੇ ਤੇ ਮਾਇਨਿੰਗ ਵਿਭਾਗ ਦੇ ਅਧਿਕਾਰੀ ਹਾਜਰ ਹਨ ਜੋ ਮੌਕੇ ਪਰ ਹੀ ਅਦਾਇਗੀ ਲੈ ਕੇ ਰੇਤੇ ਦੀ ਭਰਾਈ ਕਰਵਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਇੰਨ੍ਹਾਂ ਖੱਡਾਂ ਤੋਂ ਸਿਰਫ ਲੇਬਰ ਦੀ ਮਦਦ ਨਾਲ ਹੀ ਰੇਤੇ ਦੀ ਨਿਕਾਸੀ ਦੀ ਆਗਿਆ ਦਿੱਤੀ ਗਈ ਹੈ ਅਤੇ ਮਸ਼ੀਨਾਂ ਨਾਲ ਖੁਦਾਈ ਜਾਂ ਭਰਾਈ ਕਰਨ ਦੀ ਆਗਿਆ ਨਹੀਂ ਹੋਵੇਗੀ।
ਓਧਰ ਫਾਜਿ਼ਲਕਾ ਜਿ਼ਲ੍ਹੇ ਵਿਚ ਰੇਤੇ ਦੀਆਂ ਖੱਡਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਰਾਹਤ ਮਿਲੀ ਹੈ। ਪਿੰਡ ਬਾਧਾ ਦੇ ਨੌਜਵਾਨ ਦਲਜੀਤ ਸਿੰਘ ਨੇ ਦੱਸਿਆ ਕਿ ਤੈਅ ਕੀਮਤ ਤੇ ਘਰ ਦੇ ਨੇੜੇ ਹੀ ਰੇਤਾ ਮਿਲਣ ਲੱਗਾ ਹੈ ਜਦ ਕਿ ਪਹਿਲਾਂ ਰੇਤਾ ਲੈਣ ਦੂਰ ਜਾਣਾ ਪੈਂਦਾ ਸੀ। ਇਸੇ ਤਰਾਂ ਸਤਨਾਮ ਸਿੰਘ ਵਾਸੀ ਪਿੰਡ ਮਿਆਣੀ ਨੇ ਰੇਤ ਖੱਡਾਂ ਸ਼ੁਰੂ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਨ੍ਹਾਂ ਖੱਡਾਂ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਜਿੱਥੇ ਸਸਤਾ ਰੇਤਾ ਮਿਲੇਗਾ ਉਥੇ ਹੀ ਇਸ ਨਾਲ ਲੇਬਰ ਨੂੰ ਵੀ ਕੰਮ ਮਿਲੇਗਾ।

Feb 2, 2023

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਆਣ ਬਾਣ ਅਤੇ ਸ਼ਾਨ ਬਰਕਰਾਰ ਰੱਖਣ ਲਈ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ


—ਫਾਜਿ਼ਲਕਾ ਵਿਖੇ ਸਰਹੱਦੀ ਪਿੰਡਾਂ ਦੇ ਪੰਚਾਂ ਸਰਪੰਚਾਂ ਨਾਲ ਕੀਤਾ ਸੰਵਾਦ
—ਫਾਜਿ਼ਲਕਾ ਪ੍ਰਸ਼ਾਸਨ ਵੱਲੋਂ ਸਰਹੱਦੀ ਖੇਤਰਾਂ ਵਿਚ ਕੀਤੇ ਜਾ ਰਹੇ ਕਾਰਜਾਂ ਦੀ ਕੀਤੀ ਸਲਾਘਾ
—ਕਿਹਾ 106 ਪਿੰਡਾਂ ਵਿਚ ਬਣੀਆਂ ਨਾਗਰਿਕ ਸੁਰੱਖਿਆ ਕਮੇਟੀਆਂ
 ਫਾਜਿਲ਼ਕਾ, 2 ਫਰਵਰੀ:(ਬਲਰਾਜ ਸਿੰਘ ਸਿੱਧੂ )


ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਦੀ ਆਣ ਬਾਣ ਅਤੇ ਸ਼ਾਨ ਬਰਕਰਾਰ ਰੱਖਣ ਲਈ ਸਮੂਹ ਪੰਜਾਬੀਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਉਹ ਅੱਜ ਇੱਥੇ ਜਿ਼ਲ੍ਹੇ ਦੇ ਸਰਹੱਦੀ ਪਿੰਡਾਂ ਦੇ ਪੰਚਾਂ ਸਰਪੰਚਾਂ ਤੇ ਹੋਰ ਪਤਵੰਤਿਆਂ ਨਾਲ ਸੰਵਾਦ ਕਰ ਰਹੇ ਸਨ।
ਸੂਬੇ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਆਖਿਆ ਕਿ ਪੰਜਾਬ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਅਤੇ ਆਜਾਦੀ ਤੋਂ ਬਾਅਦ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਕਰਨ ਵਿਚ ਪੰਜਾਬ ਦੀ ਅਹਿਮ ਭੁਮਿਕਾ ਰਹੀ ਹੈ। ਇੱਥੋਂ ਦੀ ਵਿਰਾਸਤ ਬਹੁਤ ਅਮੀਰ ਹੈ ਅਤੇ ਇਸ ਦੀ ਮਿੱਟੀ ਦਾ ਕਣ ਕਣ ਬਲਿਦਾਨ ਦਾ ਕਹਾਣੀ ਕਹਿੰਦਾ ਹੈ ਪਰ ਸਾਡੇ ਪੜੋਸੀ ਮੁਲਕ ਵੱਲੋਂ ਨਸ਼ੇ ਰਾਹੀਂ ਸਾਡੀ ਜਵਾਨੀ ਤੇ ਹਮਲਾ ਕਰਨ ਦੀਆਂ ਕੋਸਿ਼ਸਾਂ ਹੋ ਰਹੀਆਂ ਹਨ। ਉਨ੍ਹਾਂ ਨੇ ਦੁਸ਼ਮਣ ਦੇਸ਼ ਦੀਆਂ ਇੰਨ੍ਹਾਂ ਚਾਲਾਂ ਖਿਲਾਫ ਲੋਕਾਂ ਨੂੰ ਜਾਗਰੂਕ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਜਦ ਅਸੀਂ ਸਮਾਜ ਦੇ ਮਾੜ ਅਨਸਰਾਂ ਖਿਲਾਫ ਪੁਲਿਸ ਨੂੰ ਸੂਚਨਾ ਦੇਵਾਂਗੇ ਤਾਂ ਹੀ ਇਹ ਤਾਣਾਬਾਣਾ ਤੋੜ ਸਕਦੇ ਹਾਂ।
ਰਾਜਪਾਲ ਨੇ ਫਾਜਿ਼ਲਕਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸਿ਼ਆਂ ਦੀ ਰੋਕਥਾਮ ਲਈ ਕੀਤੇ ਉਪਰਾਲਿਆਂ ਦੀ ਜ਼ੋਰਦਾਰ ਸਲਾਘਾ ਕਰਦਿਆਂ ਆਖਿਆ ਕਿ ਜਿ਼ਲ੍ਹੇ ਵਿਚ 106 ਪਿੰਡਾਂ ਵਿਚ ਨਾਗਰਿਕ ਸੁਰੱਖਿਆ ਕਮੇਟੀਆਂ ਬਣੀਆਂ ਹਨ ਜਿੰਨ੍ਹਾਂ ਰਾਹੀਂ ਸਰਹੱਦੀ ਇਲਾਕਿਆਂ ਵਿਚ ਸੁਰੱਖਿਆ ਏਂਜਸੀਆਂ ਦੇ ਨਾਲ ਨਾਲ ਹੁਣ ਆਮ ਲੋਕ ਵੀ ਮਾੜੇ ਅਨਸਰਾਂ ਪ੍ਰਤੀ ਚੌਕਸੀ ਰੱਖ ਰਹੇ ਹਨ। ਉਨ੍ਹਾਂ ਸਰਪੰਚਾਂ ਨੂੰ ਹੋਰ ਚੌਕਸ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੀ ਤਸਕਰੀ, ਡ੍ਰੋਨ ਗਤੀਵਿਧੀ ਦੀ ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤਾ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਫਾਜਿਲ਼ਕਾ ਜਿ਼ਲ੍ਹੇ ਵਿਚ ਪਿੱਛਲੇ ਸਮੇਂ ਵਿਚ ਪੁਲਿਸ ਨੇ ਵੱਡੀਆਂ ਬਰਾਮਦਗੀਆਂ ਕੀਤੀਆਂ ਹਨ, ਇਸ ਨਾਲ ਨਸ਼ੇ ਦਾ ਲੱਕ ਤੋੜਨ ਵਿਚ ਸਹਾਇਤਾ ਹੋਵੇਗੀ।
ਰਾਜਪਾਲ ਨੇ ਵਿਦੇਸ਼ੀ ਧਰਤੀ ਤੇ ਬੈਠ ਪੰਜਾਬ ਦੀ ਭਾਈਚਾਰਕ ਸਾਂਝ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਨੁਕਸਾਨ ਪਹੁੰਚਾਉਣ ਦੀਆਂ ਰਚੀਆਂ ਜਾ ਰਹੀਆਂ ਸਾਜਿਸਾਂ ਪ੍ਰਤੀ ਵੀ ਲੋਕਾਂ ਨੂੰ ਸੁਚੇਤ ਕੀਤਾ ਅਤੇ ਕਿਹਾ ਕਿ ਪੰਜਾਬ ਦੇ ਦੇਸ਼ ਭਗਤ ਲੋਕ ਅਜਿਹੇ ਲੋਕਾਂ ਦੇ ਹੁਣ ਬਹਿਕਾਵੇ ਵਿਚ ਨਹੀਂ ਆਉਣਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਲਈ ਹਮੇਸਾਂ ਹੀ ਰਾਸ਼ਟਰ ਹਿੱਤ ਸਰਵਉੱਚ ਰਿਹਾ ਹੈ।
ਬਾਅਦ ਵਿਚ ਪਿੰਡਾਂ ਦੇ ਸਰਪੰਚਾਂ ਵੱਲੋਂ ਮੁੱਦਾ ਉਠਾਏ ਜਾਣ ਤੇ ਉਨ੍ਹਾਂ ਨੇ ਕਿਹਾ ਕਿ ਤਾਰਬੰਦੀ ਜੀਰੋ ਲਾਇਨ ਦੇ ਨਜਦੀਕ ਲੈ ਕੇ ਜਾਣ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਜਦਕਿ ਕਿਸਾਨਾਂ ਦੀ ਮੰਗ ਅਨੁਸਾਰ ਬੀਐਸਐਫ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਤਾਰਬੰਦੀ ਦੇ ਪਾਰ ਖੇਤੀ ਕਰਨ ਜਾਣ ਵਾਲੇ ਕਿਸਾਨਾਂ ਦੀਆਂ ਮੁਸਕਿਲਾਂ ਦਾ ਤਰਜੀਹੀ ਅਧਾਰ ਤੇ ਹੱਲ ਕੀਤਾ ਜਾਵੇ।
ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਇਸ ਮੋਕੇ ਕਿਸਾਨਾਂ ਨੂੰ ਬਦਲਵੀਆਂ ਫਸਲਾਂ ਖਾਸ ਕਰਕੇ ਮੋਟੇ ਅਨਾਜਾਂ ਦੀ ਖੇਤੀ ਕਰਨ ਦੀ ਸਲਾਹ ਵੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਘੱਟ ਪਾਣੀ ਵਾਲੀਆਂ ਫਸਲਾਂ ਦੀ ਕਾਸਤ ਕੀਤੇ ਜਾਣ, ਬੂੰਦ ਬੂੰਦ ਸਿੰਚਾਈ ਪ੍ਰਣਾਲੀ ਅਪਨਾਉਣ ਅਤੇ ਨਵੀਂਆਂ ਖੇਤੀ ਤਕਨੀਕਾਂ ਨਾਲ ਖੇਤੀ ਕਰਕੇ ਕਿਸਾਨ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ।
ਇਸ ਦੌਰਾਨ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਰਾਜਪਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ ਕੇਂਦਰ ਸਰਕਾਰ ਨੂੰ ਲਿਖਿਆ ਗਿਆ ਹੈ ਕਿ ਅਗਨੀਪੱਥ ਯੋਜਨਾ ਵਿਚ ਪੰਜਾਬ ਦੇ ਨੌਜਵਾਨਾਂ ਦੀ ਹਿੱਸੇਦਾਰੀ ਵਧਾਈ ਜਾਵੇ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਰਹੱਦੀ ਇਲਾਕਿਆਂ ਦੇ ਆਰਥਿਕ ਵਿਕਾਸ ਲਈ ਵੀ ਉਨ੍ਹਾਂ ਵੱਲੋਂ ਕੇਂਦਰ ਸਰਕਾਰ ਨੂੰ ਸਿਫਾਰਸ ਭੇਜੀ ਗਈ ਹੈ। ਉਨ੍ਹਾਂ ਨੇ ਸਾਦਕੀ ਚੌਕੀ ਤੇ ਉਚਾ ਤਿਰੰਗਾ ਲਗਾਉਣ ਦੀ ਗੱਲ ਵੀ ਇਸ ਮੌਕੇ ਆਖੀ।

ਇਸ ਤੋਂ ਪਹਿਲਾਂ ਮੁੱਖ ਸਕੱਤਰ ਸ੍ਰੀ ਵਿਜੈ ਕੁਮਾਰ ਜੰਜੂਆ ਨੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਇੱਥੇ ਪੁੱਜਣ ਤੇ ਜੀ ਆਇਆਂ ਨੂੰ ਆਖਦਿਆਂ ਦੱਸਿਆ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਪੁਲਿਸ ਵਿਭਾਗ ਵਿਚ ਹਰ ਸਾਲ 2200 ਪੋਸਟਾਂ ਦੀ ਭਰਤੀ ਲਾਜਮੀ ਤੌਰ ਤੇ ਕੀਤੀ ਜਾਇਆ ਕਰੇਗੀ। ਇਸ ਨਾਲ ਨੌਜਵਾਨ ਲਗਾਤਾਰ ਆਪਣੇ ਬੌਧਿਕ ਅਤੇ ਸਰੀਰਕ ਤੰਦਰੁਸਤੀ ਪ੍ਰਤੀ ਜਾਗਰੂਕ ਰਹਿਣਗੇ। ਇਸਤੋਂ ਬਿਨ੍ਹਾਂ ਬਾਕੀ ਮਹਿਕਮਿਆਂ ਵਿਚ ਵੀ ਸਰਕਾਰ ਵੱਲੋਂ ਲਗਾਤਾਰ ਭਰਤੀ ਕੀਤੀ ਜਾਵੇਗੀ ਤਾਂ ਜ਼ੋ ਸਾਡੀ ਜਵਾਨੀ ਨੂੰ ਉਸਾਰੂ ਕਾਰਜਾਂ ਵਿਚ ਲਗਾਇਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਸਮਾਗਮ ਵਿਚ ਪਹੁੰਚਣ ਲਈ ਜਿ਼ਲ੍ਹੇ ਵੱਲੋਂ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਸਮੇਤ ਸਭ ਦਾ ਧੰਨਵਾਦ ਕੀਤਾ ਅਤੇ ਵਿਸਵਾਸ਼ ਦੁਆਇਆ ਕਿ ਜਿ਼ਲ੍ਹਾ ਪ੍ਰਸ਼ਾਸਨ ਲੋਕਾਂ ਦੀ ਬਿਹਤਰੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਦਾ ਰਹੇਗਾ।
ਇਸ ਦੌਰਾਨ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕਿਆਂ ਵਿਚ ਨਸ਼ੇ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਇਕ ਪ੍ਰਦਰਸ਼ਨੀ ਵੀ ਵੇਖੀ।ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਡੀਜੀਪੀ ਸ੍ਰੀ ਗੌਰਵ ਯਾਦਵ ਅਤੇ ਰਾਖੀ ਗੁਪਤਾ ਭੰਡਾਰੀ ਪ੍ਰਿੰਸੀਪਲ ਸਕੱਤਰ ਟੂ ਗਵਰਨਰ ਵੀ ਉਨ੍ਹਾਂ ਦੇ ਨਾਲ ਫਾਜਿ਼ਲਕਾ ਪਹੁੰਚੇ।
ਇਸ ਮੌਕੇ  ਅਬੋਹਰ ਦੇ ਵਿਧਾਇਕ ਸ੍ਰੀ ਸੰਦੀਪ ਜਾਖੜ, ਡੀਆਈਜੀ ਸ੍ਰੀ ਰਣਜੀਤ ਸਿੰਘ, ਐਸਐਸਪੀ ਸ੍ਰੀ ਭੁਪਿੰੰਦਰ ਸਿੰਘ ਸਿੱਧੂ, ਏਡੀਸੀ ਸ੍ਰੀ ਸੰਦੀਪ ਕੁਮਾਰ ਅਤੇ ਮਨਦੀਪ ਕੌਰ ਵੀ ਹਾਜਰ ਸਨ।