Feb 15, 2023

ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਵੱਖ ਵੱਖ ਸਕੂਲਾਂ ਦਾ ਦੌਰਾ ਕਰਕੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਦੀ ਚੰਗੀ ਤਿਆਰੀ ਲਈ ਕੀਤਾ ਪ੍ਰੇਰਿਤ



ਫਾਜਿ਼ਲਕਾ/ ਬਲਰਾਜ ਸਿੰਘ ਸਿੱਧੂ 


ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ 100 ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ  ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਸਰਕਾਰੀ ਪ੍ਰਾਇਮਰੀ ਸਕੂਲ਼ ਖੂਈ ਖੇੜਾ, ਸਰਕਾਰੀ ਪ੍ਰਾਇਮਰੀ ਸਕੂਲ ਡੰਗਰ ਖੇੜਾ ਵਿਖੇ ਆਪਣੇ ਦੌਰੇ ਦੌਰਾਨ ਨਿੱਕੇ ਵਿਦਿਆਰਥੀਆਂ ਨਾਲ ਅੱਖਰਾਂ ਦੀ ਸਾਂਝ ਪਾਉਂਦਿਆਂ ਜ਼ਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਹਨਾਂ ਕਿਹਾ ਕਿ ਅਧਿਆਪਕ ਬਣ ਇਹਨਾਂ ਨਿੱਕੇ ਵਿਦਿਆਰਥੀਆਂ ਨੂੰ ਪੜ੍ਹਾ ਕੇ ਬੜੀ ਖੁਸ਼ੀ ਅਤੇ ਸੰਤੁਸ਼ਟੀ ਮਿਲਦੀ ਹੈ  ਉਹਨਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਦੀ ਡੱਟ ਕੇ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਤਾਂ ਜ਼ੋ ਮਿਸ਼ਨ 100 ਪ੍ਰਤੀਸ਼ਤ ਦੀ ਪੂਰਤੀ ਕੀਤੀ ਜਾ ਸਕੇ। ਉਹਨਾਂ ਨੇ ਸੈਸ਼ਨ 2023-24 ਲਈ ਵੱਧ ਤੋਂ ਵੱਧ ਦਾਖਲੇ  ਕਰਨ ਲਈ ਕਿਹਾ। ਉਹਨਾਂ ਨੇ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਆ। ਉਹਨਾਂ ਨੇ  ਸਮੂਹ ਅਧਿਆਪਕ  ਨੂੰ ਸਵੈ ਇੱਛਾ ਨਾਲ ਵਿਦਿਆਥੀਆਂ ਲਈ ਸਕੂਲ ਟਾਈਮ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਾਧੂ ਸਮਾਂ ਲਗਾ ਕੇ ਚੰਗੀ ਕਾਰਗੁਜਾਰੀ ਬਣਾਉਣ ਲਈ ਯਤਨ ਕਰਨ ਪ੍ਰੇਰਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਉਹਨਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

Feb 14, 2023

ਸਿੰਗਾਪੁਰ ਤੋਂ ਸਿਖਲਾਈ ਪ੍ਰਾਪਤ ਕਰਕੇ ਪਰਤੇ ਪ੍ਰਿਸੀਪਲਾ ਦਾ ਜ਼ਿਲ੍ਹਾ ਸਿੱਖਿਆ ਦਫਤਰ ਵਿਖੇ ਕੀਤਾ ਗਿਆ ਨਿੱਘਾ ਸਵਾਗਤ




ਜ਼ਿਲ੍ਹਾ ਫ਼ਾਜ਼ਿਲਕਾ ਦੇ ਤਿੰਨ ਪ੍ਰਿਸੀਪਲਾਂ ਨੇ ਪਹਿਲੇ ਬੈਂਚ ਵਿੱਚ ਲਈ ਸਿਖਲਾਈ



ਸਿਖਲਾਈ ਤੋਂ ਬਾਅਦ ਪੂਰੀ ਤਰ੍ਹਾਂ ਉਤਸ਼ਾਹਿਤ ਨਜ਼ਰ ਆਏ ਪ੍ਰਿੰਸੀਪਲ


ਸਿਖਲਾਈ ਪ੍ਰਾਪਤ ਪ੍ਰਿਸੀਪਲਾਂ ਨੇ ਕਿਹਾ ਸਿੱਖੇ ਗਿਆਨ ਦਾ ਕਰਾਂਗੇ ਪ੍ਰਸਾਰ


ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਹੁਨਰ ਵਿਕਾਸ ਵਿੱਚ ਹੋਵੇਗੀ ਸਹਾਈ -ਡਾਂ ਬੱਲ,ਪੰਕਜ਼ ਅੰਗੀ 

ਫ਼ਾਜਿ਼ਲਕਾ ਬਲਰਾਜ ਸਿੰਘ ਸਿੱਧੂ 

ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ। 

ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਦੇ ਪ੍ਰਿੰਸੀਪਲ ਕਮ ਜ਼ਿਲਾ ਸਮਾਰਟ ਸਕੂਲ ਮੈਂਟਰ ਪ੍ਰਦੀਪ ਕੰਬੋਜ,ਡਾਇਟ ਪ੍ਰਿੰਸੀਪਲ ਡਾਂ ਰਚਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤਰੇ ਵਾਲਾ ਦੇ  ਪ੍ਰਿੰਸੀਪਲ ਮੈਡਮ ਨਵਜੋਤ ਖੈਰਾ  ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਵਾਪਸ ਪਰਤ ਆਏ ਹਨ। 

ਸਿੰਗਾਪੁਰ ਤੋਂ ਵਾਪਸ ਪਰਤੇ ਪ੍ਰਿਸੀਪਲਾਂ ਦਾ ਜ਼ਿਲ੍ਹਾ ਸਿੱਖਿਆ ਦਫਤਰ ਫਾਜਿਲਕਾ ਵਿਖੇ ਜ਼ੋਰਦਾਰ ਸਵਾਗਤ ਕਰਦਿਆਂ ਇਹਨਾਂ ਨਾਲ ਬੈਠ ਕੇ ਵਿਚਾਰ ਚਰਚਾ ਕੀਤੀ ਗਈ। ਜਿਸ ਦੌਰਾਨ ਇਹਨਾਂ ਪ੍ਰਿਸੀਪਲਾਂ ਵੱਲੋਂ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ। ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਪ੍ਰਿੰਸੀਪਲ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਤੋਂ ਸਿਖਲਾਈ ਪ੍ਰਾਪਤ ਕਰਕੇ ਪੂਰੀ ਤਰ੍ਹਾਂ ਉਤਸ਼ਾਹਿਤ ਹਨ।ਉਹਨਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਿਖਲਾਈ ਨਾਲ ਇਹਨਾਂ ਪ੍ਰਿੰਸੀਪਲਾਂ ਦੇ ਲੀਡਰਸ਼ਿਪ ਦੇ ਗੁਣਾਂ ਵਿੱਚ ਹੋਰ ਨਿਖਾਰ ਆਵੇਗਾ। ਇਸ  ਮੌਕੇ ਤੇ ਪ੍ਰਿੰਸੀਪਲ ਪ੍ਰਦੀਪ ਕੰਬੋਜ,ਡਾਂ ਰਚਨਾ ਅਤੇ ਮੈਡਮ ਨਵਜੋਤ ਖੈਰਾ ਨੇ ਕਿਹਾ ਕਿ ਇਸ ਸਿਖਲਾਈ ਦੌਰਾਨ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ। ਸਿੰਗਾਪੁਰ ਦੇ ਵਿਦਿਆਰਥੀਆਂ ਨੂੰ ਪੜਾਏ ਜਾਂਦੇ ਪਾਠਕ੍ਰਮ ਬਾਰੇ ਜਾਣਕਾਰੀ ਹਾਸਿਲ ਕੀਤੀ ਗਈ। ਲੀਡਰਸ਼ਿਪ ਅਤੇ ਮੈਂਟਰਿੰਗ ਸਿਖਲਾਈ ਦਾ ਮੁੱਖ ਹਿੱਸਾ ਸੀ।ਸਿੱਖਣ ਸਿਖਾਉਣ ਦੀਆ ਨਵੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਗਈ। ਸਿੰਗਾਪੁਰ ਦੇ ਸਿੱਖਿਆ ਢਾਂਚੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਿਲ ਕੀਤੀ ਗਈ।

ਇਹ ਬਹੁਤ ਹੀ ਵਧੀਆ ਤਜਰਬਾ ਸੀ।ਹੁਣ ਉਹ ਸਿੱਖੇ ਗਏ ਗਿਆਨ ਦਾ ਅੱਗੇ ਪ੍ਰਚਾਰ ਅਤੇ ਪ੍ਰਸਾਰ ਕਰਨਗੇ।ਵਿਭਾਗ ਵੱਲੋਂ ਉਹਨਾਂ ਤੇ ਪ੍ਰਗਟਾਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰਾ ਉਤਰਨਗੇ‌। ਉਹਨਾਂ ਕਿਹਾ ਕਿ ਸਮਾਜ ਨੂੰ ਸਕੂਲਾਂ ਨਾਲ ਜੋੜਣ, ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨ  ਅਤੇ ਭਵਿੱਖ ਲਈ ਟੀਚੇ ਨਿਰਧਾਰਤ ਕਰਕੇ ਕੰਮ ਕਰਨਾ ਚਾਹੀਦਾ ਹੈ ਤਾਂ ਜ਼ੋ ਮਿੱਥੇ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ।ਇਸ ਮੌਕੇ ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੀਐਨਓ,ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਸਵਾਗਤ ਕਰਦਿਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ

ਵੱਖ ਵੱਖ ਖੇਤਰਾਂ ਵਿੱਚ ਵਿਸ਼ੇਸ਼ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਨੂੰ ਕੀਤਾ ਜਾਵੇਗਾ ਸਨਮਾਨਿਤ- ਡਿਪਟੀ ਕਮਿਸ਼ਨਰ


ਮਹਿਲਾ ਦਿਵਸ ਨੂੰ ਸਮਰਪਿਤ ਸੱਭਿਆਚਾਰਕ ਕੇਂਦਰ ਵਿਖੇ ਕਰਵਾਏ ਜਾਣਗੇ ਵਿਸ਼ੇਸ਼ ਸਮਾਗਮ

ਭਾਗ ਲੈਣ ਲਈ ਵੈਬਸਾਈਡ Faridkot.nic.in ਤੋਂ ਫਾਰਮ ਡਾਊਨਲੋਡ ਕਰਕੇ 28 ਫਰਵਰੀ ਤੱਕ ਜਿਲ੍ਹਾ ਪ੍ਰੋਗਰਾਮ ਅਫਸਰ ਦੇ ਦਫਤਰ ਵਿਖੇ ਕਰਵਾਇਆ ਜਾ ਸਕਦਾ ਹੈ ਜਮ੍ਹਾਂ

 


ਫਰੀਦਕੋਟ 14 ਫਰਵਰੀ

 ਬਾਬਾ ਫਰੀਦ ਸੱਭਿਆਚਾਰਕ ਕੇਂਦਰ ਵਿਖੇ ਮਹਿਲਾ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਵੱਖ ਵੱਖ ਖੇਤਰਾਂ ਦੇ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੇ ਵਿੱਚ ਭਾਗ ਲੈਣ ਦੇ ਲਈ ਜਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਡ Faridkot.nic.in ਤੋਂ ਫਾਰਮ ਡਾਊਨਲੋਡ ਕਰਕੇ ਜਿਲ੍ਹਾ ਪ੍ਰੋਗਰਾਮ ਅਫਸਰ ਦੇ ਦਫਤਰ ਵਿਖੇ 28 ਫਰਵਰੀ 2023 ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਮਹਿਲਾ ਦਿਵਸ ਨੂੰ ਸਮਰਪਿਤ ਇਸ ਪ੍ਰੋਗਰਾਮ ਵਿੱਚ ਭਾਗ ਲੈਣ ਲਈ ਕੋਈ ਵੀ ਮਹਿਲਾ, ਚਾਹੇ ਉਹ ਕਿਸੇ ਵੀ ਖੇਤਰ ਵਿੱਚ ਹੋਵੇ ਸਰਕਾਰੀ/ਪ੍ਰਾਈਵੇਟ ਨੌਕਰੀ, ਆਤਮ ਨਿਰਭਰ, ਸਮਾਜ ਸੇਵਾ ਦੇ ਖੇਤਰ, ਸੈਲਫ ਹੈਲਪ ਗਰੁੱਪ ਜਾਂ ਖੇਡਾਂ ਦੇ ਖੇਤਰ ਵਿੱਚ ਉਪਲਬਧੀਆਂ ਹਾਸਲ ਕਰਨ ਵਾਲੀਆਂ ਮਹਿਲਾਵਾਂ ਇਸ ਵਿੱਚ ਹਿੱਸਾ ਲੈ ਸਕਦੀਆਂ ਹਨ। ਬੇਸ਼ਰਤੇ ਕਿ ਉਨ੍ਹਾਂ ਨੇ ਆਪਣੇ ਖੇਤਰ ਦੇ ਵਿੱਚ ਕੋਈ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੋਵੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਯੋਗ ਅਰਜੀਆਂ ਤੇ ਵਿਚਾਰ ਕਰਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 28 ਫਰਵਰੀ ਤੱਕ ਵੈਬਸਾਈਡ ਤੋਂ ਫਾਰਮ ਡਾਊਨਲੋਡ ਕਰਕੇ ਜਿਲ੍ਹਾ ਪ੍ਰੋਗਰਾਮ ਅਫਸਰ ਦੇ ਦਫਤਰ ਮਹਿਲਾ ਭਵਨ ਜਿਲ੍ਹਾ ਪ੍ਰੀਸ਼ਦ ਵਿਖੇ ਪੁੱਜਦਾ ਕਰਨਾ ਯਕੀਨੀ ਬਣਾਇਆ ਜਾਵੇ।

Feb 13, 2023

ਮੈਂ ਪੰਜਾਬੀ, ਬੋਲੀ ਪੰਜਾਬੀ ਮੁਹਿੰਮ' ਦੇ ਤੇਰਵੇਂ ਦਿਨ ਲਗਾਈ ਕੈਲੀਗਰਾਫ਼ੀ ਵਰਕਸ਼ਾਪ



--ਮਾਸਟਰਮਾਈਂਡ ਕਾਲਜ ਸਮੇਤ 5300 ਵਿਦਿਆਰਥੀਆਂ ਨੇ 27 ਪਿੰਡਾਂ ਵਿੱਚ ਕੱਢੀਆਂ ਜਾਗਰੂਕਤਾ ਰੈਲੀਆਂ

ਬਠਿੰਡਾ, 13 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ 'ਮੈਂ ਪੰਜਾਬੀ, ਬੋਲੀ ਪੰਜਾਬੀ' ਨਾਮ ਹੇਠ 1 ਫਰਵਰੀ ਤੋਂ 21 ਫ਼ਰਵਰੀ ਤੱਕ ਚਲਾਈ ਜਾ ਰਹੀ ਮੁਹਿੰਮ ਅਧੀਨ ਅੱਜ ਤੇਰਵੇਂ ਦਿਨ ਸਥਾਨਕ ਐਮ.ਐੱਸ.ਡੀ. ਸਕੂਲ ਵਿਖੇ ਮਾਂ-ਬੋਲੀ ਪੰਜਾਬੀ ਦੀ ਕੈਲੀਗਰਾਫ਼ੀ ਵਰਕਸ਼ਾਪ ਲਗਾਈ ਗਈ, ਜਿਸ ਵਿੱਚ 80 ਵਿਦਿਆਰਥੀਆਂ ਨੇ ਭਾਗ ਲਿਆ ।

        ਵਰਕਸ਼ਾਪ ਵਿੱਚ ਗੁਰਮੁਖੀ ਲਿਪੀ ਦੇ ਸੁੰਦਰ ਲਿਖਾਈ ਦੇ ਮਾਹਿਰ ਅਧਿਆਪਕ ਸ਼੍ਰੀ ਧਰਮਪਾਲ ਰਿਸੋਰਸ ਪਰਸਨ ਵਜੋਂ ਪੁੱਜੇ। ਮੁੱਖ ਮਹਿਮਾਨ ਦੇ ਤੌਰ 'ਤੇ ਸ਼੍ਰੀਮਤੀ ਮਨਦੀਪ ਕੌਰ, ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਆਮ ਆਦਮੀ ਪਾਰਟੀ ਨੇ ਆਪਣੀ ਪੂਰੀ ਟੀਮ ਸਮੇਤ ਸ਼ਿਰਕਤ ਕੀਤੀ ਅਤੇ ਸਕੂਲ ਦੇ ਪ੍ਰਿੰਸੀਪਲ ਡਾ਼ ਸੂਰਜ ਸੇਤੀਆ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਪਹੁੰਚੇ ।

        ਇਸ ਮੌਕੇ ਮੁੱਖ ਮਹਿਮਾਨ ਮੈਡਮ ਮਨਦੀਪ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਦੇ ਵਿਲੱਖਣ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਹੋਇਆ ਕਿਹਾ ਕਿ ਮਾਤ-ਭਾਸ਼ਾ ਦੇ ਸੰਬੰਧ ਵਿੱਚ ਅਜਿਹੇ ਉੱਦਮ ਸਮੇਂ ਦੀ ਲੋੜ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵੀ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ ਲਈ ਹਰ ਤਰ੍ਹਾਂ ਨਾਲ਼ ਯਤਨਸ਼ੀਲ ਹੈ। ਸ਼੍ਰੀ ਧਰਮਪਾਲ ਨੇ ਬੜੇ ਹੀ ਕਲਾਤਮਕ ਤਰੀਕੇ ਨਾਲ਼ ਵਿਦਿਆਰਥੀਆਂ ਨਾਲ਼ ਸੰਵਾਦ ਰਚਾ ਕੇ ਉਨ੍ਹਾਂ ਨੂੰ ਸੋਹਣੀ ਅੱਖਰ ਬਣਤਰ ਦੇ ਗੁਰ ਦਿੱਤੇ । ਮੰਚ ਸੰਚਾਲਨ ਦੀ ਭੂਮਿਕਾ ਖੋਜ਼ ਅਫ਼ਸਰ ਨਵਪ੍ਰੀਤ ਸਿੰਘ ਨੇ ਨਿਭਾਈ। ਵਰਕਸ਼ਾਪ ਵਿੱਚ ਸਕੂਲ ਦੇ ਪੰਜਾਬੀ ਵਿਭਾਗ ਦੇ ਅਧਿਆਪਕ ਵੀ ਮੌਜੂਦ ਸਨ।

        ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਆਪਣੇ ਸਵਾਗਤੀ ਭਾਸ਼ਣ ਵਿੱਚ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਹਿੰਦੇ ਹੋਏ 'ਮੈਂ ਪੰਜਾਬੀ,ਬੋਲੀ ਪੰਜਾਬੀ' 21 ਰੋਜ਼ਾ ਮੁਹਿੰਮ ਦੀ ਮਹੱਤਤਾ 'ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਨਾ ਸਿਰਫ਼ ਗੁਰਮੁਖੀ ਲਿਪੀ ਨੂੰ ਵੱਖਰਾ ਮਿਆਰ ਦੇਣਗੀਆਂ ਬਲਕਿ ਅੱਜ ਦੀ ਪੀੜ੍ਹੀ ਦਾ ਮਾਂ-ਬੋਲੀ ਨਾਲ਼ ਰਿਸ਼ਤਾ ਹੋਰ ਗੂੜ੍ਹਾ ਕਰਨਗੀਆਂ ।

        ਇਸ ਉਪਰੰਤ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਮਾਸਟਰਮਾਈਂਡ ਕਾਲਜ ਆੱਫ ਐਜੂਕੇਸ਼ਨ ਗਹਿਰੀ ਬੁੱਟਰ ਦੇ ਵਿਦਿਆਰਥੀਆਂ ਵੱਲੋਂ ਮਾਂ-ਬੋਲੀ ਦੇ ਹੱਕ ਵਿੱਚ ਕੱਢੀ ਜਾਣ ਵਾਲੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਵਿਦਿਆਰਥੀਆਂ ਦੀ ਸ਼ਨਾਖ਼ਤੀ ਬੋਰਡ ਪੰਜਾਬੀ ਵਿੱਚ ਲਿਖਣ ਦੀ ਅਪੀਲ ਨੂੰ ਆਸੇ-ਪਾਸੇ ਦੇ ਦੁਕਾਨਦਾਰਾਂ ਅਤੇ ਸੰਸਥਾਵਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਿਆ।

        ਇਸ ਰੈਲੀ ਵਿੱਚ ਕਾਲਜ ਦੇ ਡਾਇਰੈਕਟਰ ਸ਼੍ਰੀ ਡੀ.ਆਰ. ਸਿੰਗਲਾ, ਪ੍ਰਿੰਸੀਪਲ ਡਾ. ਸਤਿੰਦਰ ਕੌਰ, ਵਾਈਸ ਪ੍ਰਿੰਸੀਪਲ ਸ਼੍ਰੀ ਗਗਨ ਸਹਿਗਲ, ਕੋਆਰਡੀਨੇਟਰ ਸ਼੍ਰੀ ਪਰਮਜੀਤ ਕੁਮਾਰ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਵੱਧ ਚੜ ਕੇ ਹਿੱਸਾ ਲਿਆ।


ਚਿਰਾਂ ਤੋਂ ਬੰਦ ਪਿਆ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਸੂਬਾ ਸਰਕਾਰ ਨੇ ਕੀਤਾ ਮੁੜ ਸ਼ੁਰੂ : ਵਿਧਾਇਕ ਜਗਰੂਪ ਗਿੱਲ


--ਸਵਾਮੀ ਵਿਵੇਕਾਨੰਦ ਦੀ ਯਾਦ ਨੂੰ ਸਮਰਪਿਤ ਜਿਲ੍ਹਾ ਪੱਧਰੀ ਯੁਵਕ ਸਪਤਾਹ ਕਰਵਾਇਆ ਗਿਆ

ਬਠਿੰਡਾ 12 ਫਰਵਰੀ : ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾਂ-ਨਿਰਦੇਸ਼ਾਂ ਅਤੇ ਮਾਨਯੋਗ ਡਿਪਟੀ ਕਮਿਸ਼ਨਰ ਬਠਿੰਡਾ ਦੀ ਸਰਪ੍ਰਸਤੀ ਹੇਠ ਸਵਾਮੀ ਵਿਵੇਕਾਨੰਦ ਦੀ ਯਾਦ ਨੂੰ ਸਮਰਪਿਤ ਜਿਲ੍ਹਾ ਪੱਧਰੀ ਯੁਵਕ ਸਪਤਾਹ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਕਰਵਾਇਆ ਗਿਆ। ਜਿਸ ਵਿੱਚ ਵਿਧਾਇਕ ਬਠਿੰਡਾ ਸ਼ਹਿਰੀ ਸ. ਜਗਰੂਪ ਸਿੰਘ ਗਿੱਲ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ ਅਤੇ ਚੇਅਰਮੈਨ ਇੰਮਪੂਰਵਮੈਂਟ ਟਰੱਸਟ ਸ੍ਰੀ ਜਤਿੰਦਰ ਭੱਲਾ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

        ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗ਼ਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਚਿਰਾਂ ਤੋਂ ਬੰਦ ਪਿਆ ਸ਼ਹੀਦ ਭਗਤ ਸਿੰਘ ਯੁਵਾ ਪੁਰਸਕਾਰ ਸੂਬਾ ਸਰਕਾਰ ਵੱਲੋਂ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ ਤਾਂ ਕਿ ਨੌਜਵਾਨਾਂ ਵਿਚ ਸਮਾਜ ਭਲਾਈ ਦੇ ਕੰਮਾਂ ਵਿਚ ਤਾਂਘ ਬਣੀ ਰਹੇ।

        ਪ੍ਰੋਗਰਾਮ ਦੀ ਸ਼ੁਰੂਆਤ ਚੇਅਰਮੈਨ ਇੰਮਪੂਰਵਮੈਂਟ ਟਰੱਸਟ ਸ੍ਰੀ ਜਤਿੰਦਰ ਭੱਲਾ ਵਲੋਂ ਸ਼ਮਾਂ ਰੌਸ਼ਨ ਦੀ ਰਵਾਇਤ ਅਦਾ ਕਰਕੇ ਕੀਤੀ ਗਈ। ਉਨ੍ਹਾਂ ਨੌਜਵਾਨਾਂ ਨੂੰ ਸੰਬੋਧਨ ਕਰਦੇ ਹੋਏ ਸਮਾਜ ਭਲਾਈ ਦੇ ਕੰਮਾਂ ਵਿਚ ਅੱਗੇ ਆਉਣ ਲਈ ਕਿਹਾ।

        ਇਸ ਦੋ ਰੋਜ਼ਾ ਪ੍ਰੋਗਰਾਮ ਵਿਚ ਜਿਲ੍ਹੇ ਭਰ ਦੇ ਵੱਖੋ-ਵੱਖਰੇ ਸਕੂਲਾਂ ਤੇ ਕਾਲਜਾਂ ਦੇ 310 ਤੋਂ ਵਧੇਰੇ ਪ੍ਰਤਿਭਾਸ਼ਾਲੀ ਨੌਜਵਾਨਾਂ ਨੇ ਭਾਗ ਹਿੱਸਾ ਲਿਆ, ਜਿਸ ਵਿਚ ਭਾਸ਼ਣ ਪ੍ਰਤੀਯੋਗਤਾ, ਲੋਕ ਨਾਚ, ਲੋਕ ਗੀਤ, ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ ਤੇ ਕੁਇਜ਼ ਮੁਕਾਬਲਿਆਂ ਵਿਚ ਕਲਾ ਦਾ ਪ੍ਰਗਟਾਵਾ ਕੀਤਾ। ਵੱਖ-ਵੱਖ ਖੇਤਰਾਂ ਵਿਚ ਮਾਹਿਰ ਜੱਜਾਂ ਦੁਆਰਾ ਕੀਤੀ ਗਈ ਜੱਜਮੈਂਟ ਰਾਹੀਂ ਭਾਸ਼ਣ ਪ੍ਰਤੀਯੋਗਤਾ ਵਿਚ ਜਤਿਨ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ, ਮੰਨਤ ਪਰਮਾਰ ਆਰ.ਬੀ.ਡੀ.ਏ. ਸਕੂਲ ਬਠਿੰਡਾ ਤੇ ਕਮਲਦੀਪ ਕੌਰ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕੁਇਜ਼ ਮੁਕਾਬਲਿਆਂ ਵਿਚ ਸੁਖਪ੍ਰੀਤ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਪਹਿਲਾ, ਮਨਤਾਜ ਸਿੰਘ ਡੀ.ਏ.ਵੀ ਕਾਲਜ ਬਠਿੰਡਾ ਨੇ ਦੂਜਾ ਤੇ ਪ੍ਰਭਜੋਤ ਕੌਰ ਐੱਸ.ਐੱਸ.ਡੀ ਗਰਲਜ਼ ਕਾਲਜ ਬਠਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਲੋਕ ਨਾਚ ਮੁਕਾਬਲਿਆਂ ਵਿਚ ਚੇਤਨਾ ਗੌਰਮਿੰਟ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਨੇ ਪਹਿਲਾ ਸ਼ਾਹੀ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ ਨੇ ਦੂਜਾ ਤੇ ਅਸ਼ਵੀ ਐੱਸ.ਐੱਸ.ਡੀ ਗਰਲਜ਼ ਕਾਲਜ ਬਠਿੰਡਾ ਨੇ ਤੀਜਾ ਸਥਾਨ ਹਾਸਿਲ ਕੀਤਾ।

        ਇਸੇ ਤਰ੍ਹਾਂ ਹੀ ਸਲੋਗਨ ਰਾਈਟਿੰਗ ਮੁਕਾਬਲੇ ਵਿਚ ਹਿਮਾਸ਼ੀ ਸਰਕਾਰੀ ਰਾਜਿੰਦਰਾ ਕਾਲਜ ਬਠਿੰਡਾ,ਪ੍ਰਾਥਨਾ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਤੇ ਰੂਪਾਸ਼ੀ ਡੀ.ਏ.ਵੀ ਕਾਲਜ ਬਠਿੰਡਾ ਨੇ ਕ੍ਰਮਵਾਰ ਪਹਿਲਾ, ਦੂਜਾ, ਤੀਜਾ ਸਥਾਨ ਹਾਸਿਲ ਕੀਤਾ। ਪੋਸਟਰ ਮੇਕਿੰਗ ਮੁਕਾਬਲੇ ਵਿਚ ਭੂਮਿਕਾ ਆਰ.ਬੀ.ਡੀ.ਏ.ਵੀ ਸਕੂਲ ਬਠਿੰਡਾ ਨੇ ਪਹਿਲਾ, ਗੁਰਭੇਜ ਸਿੰਘ ਪੰਜਾਬੀ ਯੂਨੀਵਰਸਿਟੀ ਕਾਲਜ ਘੁੱਦਾ ਨੇ ਦੂਜਾ ਤੇ ਹਰਖੁਸ਼ ਕੌਰ ਡੀ.ਏ.ਵੀ ਕਾਲਜ ਬਠਿੰਡਾ ਨੇ ਤੀਜਾ ਹਾਸਿਲ ਕੀਤਾ|

        ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਵਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਕਲੱਬਾਂ ਤੇ ਐੱਨ.ਐੱਸ ਵਲੰਟੀਅਰਾਂ ਦੁਆਰਾ ਖੂਨਦਾਨ ਕੀਤਾ ਗਿਆ|

        ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਗੱਤਕਾ ਟੀਮ ਦੀ ਪੇਸ਼ਕਾਰੀ, ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਦੀ ਕੋਰਿਉਗ੍ਰਾਫ਼ੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। ਸਾਰੇ ਭਾਗੀਦਾਰਾਂ ਨੂੰ ਸਰਟੀਫ਼ਿਕੇਟ ਅਤੇ ਜੇਤੂਆਂ ਨੂੰ ਟਰਾਫ਼ੀ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ|

        ਕੁਲਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਨੇ ਪਹੁੰਚੇ ਹੋਏ ਸਾਰੇ ਪ੍ਰਤੀਭਾਗੀਆਂ ਅਤੇ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਅੱਗੇ ਤੋਂ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ|ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ

        ਇਸ ਮੌਕੇ ਐੱਨ.ਐੱਸ.ਐਸ ਪ੍ਰੋਗਰਾਮ ਅਫ਼ਸਰ ਬਲਵੀਰ ਕੌਰ ਗਿੱਲ, ਐੱਨ.ਐੱਸ.ਐਸ ਪ੍ਰੋਗਰਾਮ ਅਫ਼ਸਰ ਗੁਰਸ਼ਰਨ ਕੌਰ ਚੀਮਾ, ਪ੍ਰੋਫ਼ੈਸਰ ਨਰਿੰਦਰ ਸਿੰਘ, ਬਲਕਰਨ ਸਿੰਘ, ਸਰਬਜੀਤ ਸਿੰਘ, ਹਰਜਿੰਦਰ ਸਿੰਘ, ਸੰਜੀਵ ਕੁਮਾਰ, ਮਨੋਜ ਸ਼ਰਮਾ ਆਦਿ ਹਾਜ਼ਰ ਸਨ।

Feb 12, 2023

ਵਿਭਾਗੀ ਗ੍ਰਾਂਟਾ ਦੀ ਸੁਚੱਜੀ ਵਰਤੋਂ ਕਰਦਿਆਂ ਮਿਹਨਤੀ ਅਧਿਆਪਕਾਂ ਵੱਲੋਂ ਬਦਲੀ ਜਾ ਰਹੀ ਹੈ ਸਕੂਲਾਂ ਦੀ ਨੁਹਾਰ




ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਕੂਲਾਂ ਵਿੱਚ ਨਿਰਮਾਣ ਕਾਰਜ ਜਾਰੀ

ਫ਼ਾਜਿ਼ਲਕਾ ਬਲਰਾਜ ਸਿੰਘ ਸਿੱਧੂ 

ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ: ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਸੁਧਾਰਾਂ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਦੀ ਅਗਵਾਈ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਵੱਖ ਵੱਖ ਸਕੂਲਾਂ ਵਿਚ ਨਿਰਮਾਣ ਕਾਰਜ ਜਾਰੀ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਟੇਟ ਕੋਰ ਕਮੇਟੀ ਮੈਂਬਰ ਲਵਜੀਤ ਸਿੰਘ ਗਰੇਵਾਲ ਅਤੇ ਸਹਾਇਕ ਕੋਆਰਡੀਨੇਟਰ ਸਮਾਰਟ ਸਕੂਲ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਰੀ ਕੀਤੇ ਫੰਡਾਂ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ,ਜਲਦੀ ਹੀ ਸਕੂਲਾਂ ਦੀ ਨਵੀਂ ਦਿੱਖ ਉੱਭਰ ਕੇ ਸਾਹਮਣੇ ਆਵੇਗੀ।

 ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸੀਐਚਟੀ ਗੁਰਦਿੱਤ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਸਕੂਲਾ ਸੁਹਾਵਾਲਾ ਵਿਖੇ ਸਕੂਲ ਦੀ ਇਮਾਰਤ ਦੇ ਨਵੀਨੀਕਰਨ ਦੀ ਸਖ਼ਤ ਜ਼ਰੂਰਤ ਸੀ। ਉਹਨਾਂ ਦੀ ਮੰਗ ਤੇ ਸਕੂਲ ਦੀ ਜ਼ਰੂਰਤ ਅਨੁਸਾਰ ਵਿਭਾਗ ਵੱਲੋਂ ਫੰਡ ਜਾਰੀ ਕਰ ਦਿੱਤੇ ਗਏ ਹਨ।ਇਸ ਲਈ ਉਹ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਸੂਬੇ ਅਤੇ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਸਕੂਲ ਵਿੱਚ ਨਿਰਮਾਣ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।ਜਿਸ ਨਾਲ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

 ਇਸ ਨਿਰਮਾਣ ਕਾਰਜ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਭਾਗ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਅਤੇ ਸਮਾਂਬੱਧ ਨਿਰਮਾਣ ਕਾਰਜ ਪੂਰਾ ਕੀਤਾ ਜਾਵੇਗਾ। ਉਹਨਾਂ ਕਿਹ ਕਿਹਾ ਕਿ ਸਕੂਲ ਸਟਾਫ ਮੈਡਮ ਪਰਮਿੰਦਰ ਕੌਰ, ਅਧਿਆਪਕ ਜਨਕ ਰਾਜ, ਮੈਡਮ ਸਰੋਜ ਰਾਣੀ ਅਤੇ ਮੈਡਮ ਪ੍ਰਵੀਨ ਰਾਣੀ ਵੱਲੋਂ ਇਸ ਨਿਰਮਾਣ ਕਾਰਜ ਨੂੰ ਪੂਰਾ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਜਲਦੀ ਹੀ ਸਕੂਲ ਦੀ ਇਮਾਰਤ ਦਾ ਨਵੀਨੀਕਰਨ ਦਾ ਕੰਮ ਪੂਰਾ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ।

ਜ਼ਿਲ੍ਹਾ ਫ਼ਾਜ਼ਿਲਕਾ ਦੇ ਤਿੰਨ ਪ੍ਰਿਸੀਪਲਾਂ ਨੇ ਪਹਿਲੇ ਬੈਂਚ ਵਿੱਚ ਲਈ ਸਿਖਲਾਈ

 ਅੰਤਰਰਾਸ਼ਟਰੀ ਸਿਖਲਾਈ ਪ੍ਰਾਪਤ ਕਰਕੇ ਸਿੰਗਾਪੁਰ ਤੋਂ ਵਾਪਸ ਪਰਤੇ ਪ੍ਰਿਸੀਪਲਾਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾਂ ਗਿਆ ਸਵਾਗਤ


ਸਿਖਲਾਈ ਤੋਂ ਬਾਅਦ ਪੂਰੀ ਤਰ੍ਹਾਂ ਉਤਸ਼ਾਹਿਤ ਨਜ਼ਰ ਆਏ ਪ੍ਰਿੰਸੀਪਲ


ਸਿਖਲਾਈ ਪ੍ਰਾਪਤ ਪ੍ਰਿਸੀਪਲਾਂ ਨੇ ਕਿਹਾ ਸਿੱਖੇ ਗਿਆਨ ਦਾ ਕਰਾਂਗੇ ਪ੍ਰਸਾਰ

 

ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਹੁਨਰ ਵਿਕਾਸ ਵਿੱਚ ਹੋਵੇਗੀ ਸਹਾਈ -ਡਾਂ ਬੱਲ,ਪੰਕਜ਼ ਅੰਗੀ  



ਫ਼ਾਜਿ਼ਲਕਾ/ਬਲਰਾਜ ਸਿੰਘ ਸਿੱਧੂ 

ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋਂ ਹੀ ਪੰਜਾਬ ਨੂੰ ਸਿੱਖਿਆ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਦੇ ਪਹਿਰਾ ਦਿੰਦਿਆਂ ਅਤੇ ਸਿੱਖਿਆ ਮੰਤਰੀ ਪੰਜਾਬ ਸਰਦਾਰ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ ਸਕੂਲਾਂ ਦੇ ਢਾਚਾਗਤ ਵਿਕਾਸ ਅਤੇ ਸਿੱਖਿਆ ਸੁਧਾਰਾਂ ਨੂੰ ਬੜਾਵਾ ਦਿੱਤਾ ਜਾ ਰਿਹਾ ਹੈ।

ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਪੰਜਾਬ ਦੇ 36 ਪ੍ਰਿੰਸੀਪਲਾਂ ਨੂੰ ਅੰਤਰਰਾਸ਼ਟਰੀ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਸੀ। 

ਜਿਸ ਵਿੱਚ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਧਵਾਲਾ ਹਾਜ਼ਰ ਖਾਂ ਦੇ ਪ੍ਰਿੰਸੀਪਲ ਕਮ ਜ਼ਿਲਾ ਸਮਾਰਟ ਸਕੂਲ ਮੈਂਟਰ ਪ੍ਰਦੀਪ ਕੰਬੋਜ,ਡਾਇਟ ਪ੍ਰਿੰਸੀਪਲ ਡਾਂ ਰਚਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਤਰੇ ਵਾਲਾ ਦੇ  ਪ੍ਰਿੰਸੀਪਲ ਮੈਡਮ ਨਵਜੋਤ ਖੈਰਾ  ਅੰਤਰਰਾਸ਼ਟਰੀ ਸਿਖਲਾਈ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਵਾਪਸ ਪਰਤ ਆਏ ਹਨ। 

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਦਿੱਲੀ ਦੇ ਉੱਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉਚੇਚੇ ਤੌਰ ਤੇ ਦਿੱਲੀ ਵਿੱਚ ਸਿੰਗਾਪੁਰ ਤੋਂ ਵਾਪਸ ਪਰਤੇ ਪ੍ਰਿਸੀਪਲਾਂ ਦਾ ਜ਼ੋਰਦਾਰ ਸਵਾਗਤ ਕਰਦਿਆਂ ਇਹਨਾਂ ਨਾਲ ਬੈਠ ਕੇ ਵਿਚਾਰ ਚਰਚਾ ਕੀਤੀ ‌ਜਿਸ ਦੌਰਾਨ ਇਹਨਾਂ ਪ੍ਰਿਸੀਪਲਾਂ ਵੱਲੋਂ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ।

ਜ਼ਿਲ੍ਹਾ ਫ਼ਾਜ਼ਿਲਕਾ ਦੇ ਪ੍ਰਿੰਸੀਪਲਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਡਾਂ ਸੁਖਵੀਰ ਸਿੰਘ ਬੱਲ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਚੁਣੇ ਗਏ ਪ੍ਰਿੰਸੀਪਲ ਸਿੰਗਾਪੁਰ ਦੀ ਪ੍ਰਿੰਸੀਪਲ ਅਕੈਡਮੀ ਤੋਂ ਸਿਖਲਾਈ ਪ੍ਰਾਪਤ ਕਰਕੇ ਪੂਰੀ ਤਰ੍ਹਾਂ ਉਤਸ਼ਾਹਿਤ ਹਨ।ਉਹਨਾਂ ਕਿਹਾ ਕਿ ਇਸ ਅੰਤਰਰਾਸ਼ਟਰੀ ਸਿਖਲਾਈ ਨਾਲ ਇਹਨਾਂ ਪ੍ਰਿੰਸੀਪਲਾਂ ਦੇ ਲੀਡਰਸ਼ਿਪ ਦੇ ਗੁਣਾਂ ਵਿੱਚ ਹੋਰ ਨਿਖਾਰ ਆਵੇਗਾ। ਇਸ  ਮੌਕੇ ਤੇ ਪ੍ਰਿੰਸੀਪਲ ਪ੍ਰਦੀਪ ਕੰਬੋਜ,ਡਾਂ ਰਚਨਾ ਅਤੇ ਮੈਡਮ ਨਵਜੋਤ ਖੈਰਾ ਨੇ ਕਿਹਾ ਕਿ ਇਸ ਸਿਖਲਾਈ ਦੌਰਾਨ ਬਹੁਤ ਕੁਝ ਨਵਾਂ ਸਿੱਖਣ ਨੂੰ ਮਿਲਿਆ।ਇਹ ਬਹੁਤ ਹੀ ਵਧੀਆ ਤਜਰਬਾ ਸੀ।ਹੁਣ ਉਹ ਸਿੱਖੇ ਗਏ ਗਿਆਨ ਦਾ ਅੱਗੇ ਪ੍ਰਚਾਰ ਅਤੇ ਪ੍ਰਸਾਰ ਕਰਨਗੇ।ਵਿਭਾਗ ਵੱਲੋਂ ਉਹਨਾਂ ਤੇ ਪ੍ਰਗਟਾਏ ਵਿਸ਼ਵਾਸ ਤੇ ਪੂਰੀ ਤਰ੍ਹਾਂ ਖਰਾ ਉਤਰਨਗੇ‌। ਉਹਨਾਂ ਕਿਹਾ ਕਿ ਸਮਾਜ ਨੂੰ ਸਕੂਲਾਂ ਨਾਲ ਜੋੜਣ, ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨ  ਅਤੇ ਭਵਿੱਖ ਲਈ ਟੀਚੇ ਨਿਰਧਾਰਤ ਕਰਕੇ ਕੰਮ ਕਰਨਾ ਚਾਹੀਦਾ ਹੈ ਤਾਂ ਜ਼ੋ ਮਿੱਥੇ ਟੀਚਿਆਂ ਨੂੰ ਪੂਰਾ ਕੀਤਾ ਜਾ ਸਕੇ।ਇਸ ਮੌਕੇ ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਮੂਹ ਬੀਐਨਓ,ਵੱਖ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਵੱਲੋਂ ਸਵਾਗਤ ਕਰਦਿਆਂ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।