Feb 17, 2023

ਪੰਜਾਬ ਵਿਚ ਕੈਂਸਰ ਦਾ ਕਹਿਰ ਜਾਰੀ , 2200 ਦੇ ਕਰੀਬ ਨਵੇਂ ਮਾਮਲੇ ਆਏ ਸਾਹਮਣੇ


ਕੀਟਨਾਸ਼ਕਾਂ ਦਾ ਹੋ ਰਿਹਾ ਵੱਡੇ ਪੱਧਰ ਤੇ ਇਸਤੇਮਾਲ 

ਪੰਜਾਬ ਵਿਚ ਕੈਂਸਰ ਦਾ ਕਹਿਰ ਜਾਰੀ ਹੈ। ਇਸ ਸਾਲ ਪੰਜਾਬ ਵਿਚ ਕੈਂਸਰ ਦੇ 2200 ਨਵੇਂ ਮਰੀਜ ਮਿਲੇ ਹਨ। ਇਹ ਸੰਖਿਆ ਵੱਧਦੀ ਜਾ ਰਹੀ ਹੈ। ਜੀਵਨ ਸ਼ੈਲੀ ਵਿਚ ਬਦਲਾਅ ਅਤੇ ਫ਼ਸਲਾਂ ਤੇ ਕੀਟਨਾਸ਼ਕਾਂ ਦਾ ਪ੍ਰਯੋਗ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ। ਇਹ ਖੁਲਾਸਾ ਸੂਬਾ ਸਰਕਾਰ ਵਲੋਂ ਕਰਵਾਏ ਗਏ ਸਰਵੇਖਣ ਵਿਚ ਹੋਇਆ ਹੈ। 

ਰਾਜ ਕੈਂਸਰ ਸੰਸਥਾਨ ਅਮ੍ਰਿਤਸਰ ਵਿਚ ਰੋਜਾਨਾ 70-80 ਮਰੀਜਾਂ ਦਾ ਇਲਾਜ ਹੋ ਰਿਹਾ ਹੈ। ਜਦੋਂ ਕਿ ਹਜ਼ਾਰਾਂ ਲੋਕ ਨਿੱਜੀ ਹਸਪਤਲਾਂ ਵਿਚ ਇਲਾਜ ਕਰਵਾ ਰਹੇ ਹਨ। ਕੈਂਸਰ ਤੋਂ ਛੋਟੇ ਬੱਚੇ ਵੀ ਪੀੜ੍ਹਤ ਹਨ। ਪੰਜਾਬ ਵਿਚ ਹਰ ਸਾਲ 50 ਬੱਚੇ ਬਲੱਡ ਕੈਂਸਰ ਅਤੇ ਬਲੱਡ ਟਿਊਮਰ ਤੋਂ ਪੀੜ੍ਹਤ ਹੋ ਰਹੇ ਹਨ। ਚਿਕਤਿਸਕਾਂ ਦਾ ਕਹਿਣਾ ਹੈ ਕਿ ਅੱਜ ਦੀ ਬਣਾਉਟੀ ਜੀਵਨ ਸ਼ੈਲੀ ਦੇ ਵੱਧਦੇ ਪ੍ਰਚਲਣ ਨਾਲ ਕੈਂਸਰ ਵੱਧ ਰਿਹਾ ਹੈ। ਅਮਰ ਉਜਾਲਾ ਵਿਚ ਛਪੀ ਰਿਪੋਰਟ ਮੁਤਾਬਿਕ ਅਮ੍ਰਿਤਸਰ ਦੇ ਪ੍ਰਮੁੱਖ ਡਾ. ਰਾਜੀਵ ਦੇਵਗਨ ਨੇ ਦੱਸਿਆ ਕਿ ਪੰਜਾਬ ਵਿਚ ਇਸ ਸਾਲ ਕੈਂਂਸਰ ਦੇ 2200 ਨਵੇਂ ਮਾਮਲੇ ਸਾਹਮਣੇ ਆਏ ਹਨ।ਹਰ ਸਾਲ ਕੈਂਸਰ ਇੰਸਟੀਚਿਊਟ ਵਿਚ 70-80 ਮਰੀਜ ਇਲਾਜ ਲਈ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਜਿਆਦਾਤਰ ਮਾਮਲੇ ਪੀਜੀਆਈ ਅਤੇ ਨਿੱਜੀ ਹਸਪਤਾਲਾਂ ਨਾਲ ਸਬੰਧਿਤ ਹਨ। 





ਮੋਡੀਫਾਈਡ ਲਾਈਫ਼ ਸਟਾਈਲ ਅਤੇ ਪ੍ਰੌਸੈਸਡ ਫੂਡ  ਦਾ ਜਿਆਦਾ ਇਸਤੇਮਾਲ ਸਮੇਤ ਕੀਟਨਾ਼ਸ਼ਕ ਕੈਂਸਰ ਦੇ ਸਹਾਇਕ ਕਾਰਨਾਂ ਵਿਚੋ. ਇਕ ਹਨ। ਹਲਾਂ ਕਿ ਸਰੀਰ ਵਿਚ ਕੈਂਸਰ ਦੀਆਂ ਕੋਸਿ਼ਕਾਵਾਂ ਦੇ ਸਕ੍ਰਿਰਿਆ ਹੋਣ ਦੀਆਂ ਹੋਰ ਵੀ ਕਈ ਵਜ੍ਹਾ ਹਨ। ਡਾ. ਦੇਵਗਨ ਨੇ ਆਧੁਨਿਕ ਜੀਵਨ ਸ਼ੈਲੀ ਦਾ ਤਿਆਗ ਕਰਕੇ ਕੁਦਰਤੀ ਜੀਵਨ ਸ਼ੈਲੀ ਵੱਲ ਵੱਧਣ ਲਈ ਪ੍ਰੇਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰੀਰ ਵਿਚ ਹੋ ਰਹੇ ਕਿਸੇ ਨਾ ਕਿਸੇ ਬਦਲਾਵ ਨੂੰ ਹਲਕੇ ਵਿਚ ਨਹੀਂ ਲੈਣਾ ਚਾਹੀਦਾ। 




ਰਾਸ਼ਟਰੀ ਕੈਂਸਰ ਰਾਜਿਸਟਰੀ ਦੀ ਰਿਪੋਰਟ 2020 ਦੇ ਮੁਤਾਬਿਕ ਕੈਂਸਰ ਦੇ ਅਨੂਮਾਨਿਤ ਮਾਮਲਿਆਂ ਦੀ ਸੰਖਿਆ 38,636 ਹੈ ਜਦੋਂ ਕਿ ਗੁਆਂਢੀ ਸੂਬੇ ਹਰਿਆਣਾ ਵਿਚ 29,219 ਅਤੇ ਹਿਮਾਚਲ ਵਿਚ 8,777 ਅਤੇ ਚੰਡੀਗੜ੍ਹ ਵਿਚ 1024 ਲੋਕ ਕੈਂਸਰ ਤੋਂ ਪੀੜ੍ਹਤ ਹਨ।



 

Feb 16, 2023

ਢਾਬਾ ਐਸੋਸੀਏਸ਼ਨ ਅਤੇ ਬੇਕਰੀ ਐਸੋਸੀਏਸ਼ਨ ਸਮੇਤ ਕਈ ਸੰਗਠਨਾਂ ਨੇ 'ਮੈਂ ਪੰਜਾਬੀ, ਬੋਲੀ ਪੰਜਾਬੀ' ਮੁਹਿੰਮ ਦੇ ਸਮਰਥਨ 'ਚ ਕੱਢੀ ਰੈਲੀ



--ਪੰਜਾਬੀ ਭਾਸ਼ਾ ਨੂੰ ਪ੍ਰਫੁੱਲਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਹੁਣ ਪੂਰੇ ਜ਼ੋਰਾਂ ਤੇ

ਬਠਿੰਡਾ, 16 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹਾ ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬੀ ਮਾਂ-ਬੋਲੀ ਦੀ ਪ੍ਰਫੁੱਲਤਾ ਲਈ 'ਮੈਂ ਪੰਜਾਬੀ, ਬੋਲੀ ਪੰਜਾਬੀ' ਨਾਮ ਹੇਠ 1 ਫਰਵਰੀ  ਤੋਂ 21 ਫ਼ਰਵਰੀ ਤੱਕ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਉਸ ਵੇਲ਼ੇ ਭਰਵਾਂ ਹੁੰਗਾਰਾ ਮਿਲਿਆ ਜਦੋਂ ਸਥਾਨਕ ਢਾਬਾ ਐਸੋਸੀਏਸ਼ਨ ਅਤੇ ਬੇਕਰੀ ਐਸੋਸੀਏਸ਼ਨ ਸਮੇਤ ਕਈ ਸੰਗਠਨਾਂ ਨੇ 'ਮੈਂ ਪੰਜਾਬੀ, ਬੋਲੀ ਪੰਜਾਬੀ' ਮੁਹਿੰਮ  ਦੇ ਸਮਰਥਨ 'ਚ ਰੈਲੀ ਕੱਢੀ ।

        ਇਸ ਰੈਲੀ ਨੂੰ ਜ਼ਿਲ੍ਹਾ ਸਿਹਤ ਅਫ਼ਸਰ ਸ਼੍ਰੀਮਤੀ ਊਸ਼ਾ ਗੋਇਲ ਅਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨਾਲ਼ ਢਾਬਾ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਸ਼੍ਰੀ ਨਰਿੰਦਰ ਸੋਨੀ, ਬੇਕਰੀ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਪੰਮੀ ਪੁਰੀ, ਖੋਜ ਅਫ਼ਸਰ ਨਵਪ੍ਰੀਤ ਸਿੰਘ ਸਮੇਤ ਹੋਰ ਕਈ ਸੰਗਠਨਾਂ ਦੇ ਅਹੁਦੇਦਾਰ ਮੌਜੂਦ ਸਨ ।

        ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਸ਼੍ਰੀਮਤੀ ਊਸ਼ਾ ਗੋਇਲ ਨੇ ਕਿਹਾ ਉਨ੍ਹਾਂ ਨੂੰ ਖੁਸ਼ੀ ਹੈ ਕਿ ਇਹ ਮੁਹਿੰਮ ਨੇ ਜ਼ੋਰ ਫੜ ਲਿਆ ਹੈ ਤੇ ਸ਼ਹਿਰ ਦੇ ਵਪਾਰਕ ਸੰਗਠਨ ਆਪ-ਮੁਹਾਰੇ ਇਸ ਨਾਲ਼ ਜੁੜ ਰਹੇ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਕੀਰਤੀ ਕਿਰਪਾਲ ਨੇ ਆਪਣੀ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਇਸ ਰੈਲੀ ਨੂੰ ਵੇਖ ਕਿ ਲਗਦਾ ਹੈ ਕਿ ਉਨ੍ਹਾਂ ਦੀ ਮਿਹਨਤ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਰੈਲੀ ਵਿੱਚ ਸ਼ਾਮਿਲ ਹੋਏ ਸਾਰੇ ਸੰਗਠਨਾਂ ਦਾ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਤਰਫ਼ੋਂ ਧੰਨਵਾਦ ਕੀਤਾ ।

        ਢਾਬਾ ਐਸੋਸੀਏਸ਼ਨ ਅਤੇ ਬੇਕਰੀ ਐਸੋਸੀਏਸ਼ਨ ਬਠਿੰਡਾ ਸਮੇਤ ਬਾਕੀ ਸੰਗਠਨਾਂ ਨੇ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਅਸੀਂ ਜਿਸ ਧਰਤੀ ਦਾ ਦਿੱਤਾ ਹੋਇਆ ਖਾਂਦੇ ਹਾਂ ਉਸ ਧਰਤੀ ਦੀ ਬੋਲੀ ਦਾ ਸਤਿਕਾਰ ਕਰਨਾ ਸਾਡਾ ਸਾਰਿਆਂ ਦਾ ਫ਼ਰਜ਼। ਉਨ੍ਹਾਂ ਕਿਹਾ ਕਿ ਉਹ ਬਾਕੀ ਵਪਾਰਕ ਸੰਗਠਨਾਂ, ਸੰਸਥਾਵਾਂ ਅਤੇ ਦੁਕਾਨ ਮਾਲਕਾਂ ਨੂੰ ਵੀ ਆਪਣੇ ਬੋਰਡ ਪਹਿਲ ਦੇ ਆਧਾਰ 'ਤੇ ਪੰਜਾਬੀ ਅਤੇ ਬਾਅਦ ਵਿੱਚ ਕਿਸੇ ਵੀ ਹੋਰ ਭਾਸ਼ਾ ਵਿੱਚ ਲਗਾਉਣ ਲਈ ਉਤਸ਼ਾਹਿਤ ਕਰਨਗੇ ।

 

        ਇਸ ਮੌਕੇ ਗਨੇਸ਼ ਵੈਲਫ਼ੇਅਰ ਸੋਸਾਈਟੀ ਤੋਂ ਸ਼੍ਰੀ ਅਸ਼ੀਸ਼, ਐਂਟੀ ਕਰਪਸ਼ਨ ਐਸੋਸੀਏਸ਼ਨ ਤੋਂ ਸ਼੍ਰੀ ਗਰੋਵਰ, ਲਾਈਫ਼ ਸੇਵਿੰਗ ਸੋਸਾਈਟੀ ਤੋਂ ਸ਼੍ਰੀ ਸਚਿਨ ਸ਼ਰਮਾ, ਸਮਰਥ ਤੋਂ ਸ਼੍ਰੀ ਪੰਕਜ ਤੋਂ ਇਲਾਵਾ ਵੱਖ- ਵੱਖ ਸੰਗਠਨਾਂ ਦੇ ਅਹੁਦੇਦਾਰ ਅਤੇ ਮੈਂਬਰ ਮੌਜੂਦ ਸਨ ।


ਲਰਨ ਐਂਡ ਗ੍ਰੋਅ ਪ੍ਰੋਗਰਾਮ ਦੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਬੋਹਰ ਵਿਖੇ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਸਿਰਜਨ ਲਈ ਮਾਰਗਦਰਸ਼ਨ ਕਰਨ ਪਹੁੰਚੇ ਐੱਸ.ਡੀ.ਐੱਮ


·         ਵਿਦਿਆਰਥੀਆਂ ਨਾਲ ਸਿੱਧੇ ਤੌਰ ਤੇ ਸੰਵਾਦ ਕਰਕੇ ਸਫਲਤਾ ਦੇ ਸੂਤਰ ਸਮਝਾਏ

ਫਾਜਿ਼ਲਕਾ, 16 ਫਰਵਰੀ

ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈ.ਏ.ਐੱਸ ਵੱਲੋਂ ਫਾਜ਼ਿਲਕਾ ਵਿੱਚ ਆਰੰਭੇ ਨਿਵੇਕਲੇ ਲਰਨ ਐਂਡ ਗ੍ਰੋਅ (ਸਿੱਖੋ ਅਤੇ ਵਧੋ) ਪ੍ਰੋਗਰਾਮ ਤਹਿਤ ਵੀਰਵਾਰ ਨੂੰ ਐੱਸ.ਡੀ.ਐੱਮ. ਅਬੋਹਰ ਅਕਾਸ ਬਾਂਸਲ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੇ ਅਬੋਹਰ ਵਿਖੇ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਸਿਰਜਨ ਲਈ ਮਾਰਗਦਰਸ਼ਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ 11ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਫਲਤਾ ਦੇ ਸੂਤਰ ਸਮਝਾਏਜਿੰਨ੍ਹਾਂ ਦਾ ਪਾਲਣ ਕਰਕੇ ਵਿਦਿਆਰਥੀ ਆਪਣੇ ਸੁਪਨੇ ਸਾਕਾਰ ਕਰ ਸਕਦੇ ਹਨ

ਐੱਸ.ਡੀ.ਐੱਮ. ਅਕਾਸ ਬਾਂਸਲ ਨੇ ਵਿਦਿਆਰਥੀਆਂ ਦੀ ਕਲਾਸ ਲੈਂਦਿਆਂ ਉਨ੍ਹਾਂ ਨੂੰ ਜਿੰਦਗੀ ਵਿਚ ਸਫਲਤਾ ਪ੍ਰਾਪਤ ਕਰਨ ਲਈ ਪਹਿਲਾਂ ਜਿੰਦਗੀ ਵਿਚ ਆਪਣਾ ਟੀਚਾ ਨਿਰਧਾਰਤ ਕਰਨ ਤੇ ਫਿਰ ਟੀਚੇ ਦੀ ਪ੍ਰਾਪਤੀ ਲਈ ਯੋਜਨਾਬੰਦੀ ਕਰਕੇ ਦ੍ਰਿੜ ਇੱਛਾ ਸ਼ਕਤੀ ਨਾਲ ਸਖ਼ਤ ਮਿਹਨਤ ਕਰਨ ਲਈ ਕਿਹਾ। ਉਨ੍ਹਾਂ ਨੇ ਵਿਦਿਆਰਥੀਆ ਨੂੰ ਸੇਧ ਦਿੰਦਿਆਂ ਕਿਹਾ ਕਿ ਉਹ ਆਪਣੇ ਟੀਚੇ ਦੀ ਪ੍ਰਾਪਤੀ ਲਈ ਖੁਦ ਮੌਕੇ ਪੈਦਾ ਕਰਨ ਨਾ ਕਿ ਕਿਸੇ ਮੌਕੇ ਦੀ ਉਡੀਕਇਸ ਲਈ ਉਹ ਸਮੇਂ ਦੇ ਪਾਬੰਦ ਹੋ ਕੇਆਪਣਾ ਸਵੈ ਵਿਸਵਾਸ਼ ਕਾਇਮ ਰੱਖਦੇ ਹੋਏ ਅੱਗੇ ਵਧਣ ਤਾਂ ਹੀ ਸਫਲਤਾ ਉਨ੍ਹਾਂ ਦੇ ਕਦਮ ਚੁੰਮੇਗੀ
    ਵਿਦਿਆਰਥੀਆਂ ਨਾਲ ਹੋਏ ਸੰਵਾਦ ਦੌਰਾਨ ਸਕੂਲੀ ਵਿਦਿਆਰਥੀ ਨੇ ਆਈ..ਐਸ ਅਫਸਰ ਬਣਨ ਲਈ ਤਿਆਰੀ ਕਿਵੇਂ ਕਰਨੀ ਹੈ ਬਾਰੇ ਸਵਾਲ ਪੁੱਛਿਆ। ਉਨ੍ਹਾਂ ਨੇ ਵਿਦਿਆਰਥੀ ਨੂੰ ਮਾਰਗਦਰਸ਼ਨ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਸ਼ੇ ਦੀ ਪ੍ਰਾਪਤੀ ਵਿੱਚ ਦਿਲਚਸਪੀ ਨਾਲ ਪੜ੍ਹਾਈ ਕੀਤੀ ਜਾਵੇ ਤਾਂ ਕੋਈ ਵੀ ਵਿਸ਼ਾ ਮੁਸਕਿਲ ਨਹੀਂ ਰਹਿ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਹ ਆਪਣੇ ਉਲੀਕੇ ਟੀਚੇ ਦੀ ਪ੍ਰਾਪਤੀ ਲਈ ਸਕੂਲੀ ਪੜ੍ਹਾਈ ਤੋਂ ਕਾਲਜ ਦੀ ਪੜ੍ਹਾਈ ਦਾ ਪਲੈਨ ਪਹਿਲਾ ਹੀ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਅੱਗੇ ਜਾ ਕੇ ਕੋਈ ਮੁਸਕਲ ਪੇਸ ਨਾ ਆਵੇ।  ਉਨ੍ਹਾਂ ਕਿਹਾ ਕਿ ਤੁਸੀ ਕਾਲਜ ਵਿੱਚ ਆਪਣੀ ਗ੍ਰੈਜੂਏਸ਼ਨ ਦੀ ਡਿਗਰੀ ਪੂਰੀ ਕਰਨ ਤੋਂ ਬਾਅਦ ਯੂ.ਪੀ.ਐੱਸ.ਸੀ ਜਾਂ ਆਪਣੇ ਮਨਪਸੰਦ ਦੇ ਟੈਸਟ ਦੀ ਤਿਆਰੀ ਕਰਕੇ ਉੱਚ ਮੁਕਾਮ ਹਾਸਲ ਕਰ ਸਕਦੇ ਹੋ।

ਇਸ ਮੌਕੇ ਸਕੂਲ ਪ੍ਰਿੰਸੀਪਲ ਰਾਜੇਸ ਸਚਦੇਵਾ, ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗਗਨਦੀਪ ਸਿੰਘ, ਜ਼ਿਲ੍ਹਾ ਤਕਨੀਕੀ ਕੋਆਰਡੀਨੇਟਰ ਮਨੀਸ ਠਕਰਾਲ, ਵਾਈਸ ਪ੍ਰਿੰਸੀਪਲ ਰਮੇਸ ਸਰਮਾ, ਲੈਕ. ਇੰਗਲਿਸ ਹੰਸ ਰਾਜ, ਲੈਕ. ਹਿਸਟਰੀ ਓਮ ਪ੍ਰਕਾਸ, ਲੈਕ. ਗਣਿਤ ਵਿਨੇ, ਲੈਕ. ਕਾਮਰਸ ਰੰਜਨ ਗਰੋਵਰ ਤੇ ਮੁਕੇਸ ਸਮੇਤ ਵੱਡੀ ਗਿਣਤੀ ਵਿੱਚ ਸਕੂਲੀ ਬੱਚੇ ਹਾਜ਼ਰ ਸਨ

ਪਿੰਡਾਂ ਦੇ ਵਿਕਾਸ ਲਈ ਸੈਲਫ ਹੈਲਪ ਗਰੁੱਪ ਨਿਭਾ ਸਕਦੇ ਹਨ ਅਹਿਮ ਰੋਲ —ਡਿਪਟੀ ਕਮਿਸ਼ਨਰ




ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਵੱਲੋਂ ਪਿੰਡਾਂ ਦੇ ਵਿਕਾਸ ਨੂੰ ਲੈ ਕੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨਾਲ ਪਿੰਡਾਂ ਵਿਚ ਚੱਲ ਰਹੇ ਸੈਲਫ ਹੈਲਪ ਗਰੁੱਪ, ਸਕਿਲ ਡਿਵੈਲਪਮੈਂਟ ਨੂੰ ਪ੍ਰਫੂਲਿਤ ਕਰਨ ਆਦਿ ਹੋਰ ਵੱਖ—ਵੱਖ ਵਿਸ਼ਿਆਂ ਸਬੰਧੀ ਵਿਚਾਰ ਚਰਚਾ ਕੀਤੀ।
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਨੂੰ ਵਿਕਸਤ ਕਰਨ ਲਈ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕੇ ਜਾਣ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਚੱਲ ਰਹੇ ਸੈਲਫ ਹੈਲਪ ਗਰੁੱਪਾਂ ਨੂੰ ਹੱਥੀ ਤਿਆਰ ਕੀਤੀਆਂ ਜਾਣ ਵਸਤੂਆਂ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇ ਤਾਂ ਜੋ ਪਿੰਡਾਂ ਦੀਆਂ ਔਰਤਾਂ ਆਪਣੇ ਰੋਜ਼ਗਾਰ ਦੇ ਸਾਧਨ ਕਾਇਮ ਕਰਨ ਤੇ ਵਿਕਾਸ ਦੀਆਂ ਲੀਹਾਂ ਵੱਲ ਵੱਧ ਤੋਂ ਵੱਧ ਕਦਮ ਚੱਕੇ ਜਾ ਸਕਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਅਧਿਕਾਰੀਆਂ ਤੋਂ ਪਿੰਡਾਂ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕਾਂ ਅੰਦਰ ਮਰੀਜਾ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਸੁਖਾਲੇ ਤਰੀਕੇ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਦੀ ਸਿਰਜਣਾ ਕੀਤੀ ਗਈ ਹੈ।ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਫਸਲੀ ਵਿਭਿਨਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਂਪ ਲਗਾ ਕੇ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਬਾਰੇ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਨਹਿਰਾਂ ਦੀ ਸਾਫ—ਸਫਾਈ ਸਮੇਂ ਸਿਰ ਕਰਨੀ ਯਕੀਨੀ ਬਣਾਈ ਜਾਵੇ ਅਤੇ ਟੇਲਾਂ ਤੱਕ ਪਾਣੀ ਲੋੜ ਅਨੁਸਾਰ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਕਿਲਤ ਮਹਿਸੂਸ ਨਾ ਹੋਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਦੀਪ ਕੁਮਾਰ, ਡਾ. ਬਬੀਤਾ, ਡਾ. ਕਵਿਤਾ, ਮੈਡਮ ਮਮਤਾ, ਸਰਬਜੀਤ ਸਿੰਘ, ਨਵਨੀਤ ਕੌਰ, ਡੀ.ਪੀ.ਐਮ. ਰਾਜੇਸ਼ ਕੁਮਾਰ ਸਮੇਤ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
                                                                                   -ਫ਼ਾਜਿ਼ਲਕਾ - ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 

ਮਲੋਟ-ਮੁਕਤਸਰ ਸੜਕ ਦੀ ਉਸਾਰੀ ਦਾ ਕੰਮ ਜਲ਼ਦ ਹੋਵੇਗਾ ਸ਼ੁਰੂ: ਡਾ. ਬਲਜੀਤ ਕੌਰ



 

ਸੜ੍ਹਕ ਦੀ ਉਸਾਰੀ ਵਾਲੀ ਜਗ੍ਹਾ ’ਤੇ ਆਉਂਦੇ ਦਰੱਖਤਾਂ ਦੀ ਪੁਟਾਈ ਦੀ ਮਿਲੀ ਪ੍ਰਵਾਨਗੀ

 

ਸ੍ਰੀ ਮੁਕਤਸਰ ਸਾਹਿਬ, 16 ਫਰਵਰੀ ਬਲਰਾਜ ਸਿੰਘ ਸਿੱਧੂ / ਹਰਵੀਰ ਬੁਰਜਾਂ 

 

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸਮਾਜਿਕ ਸੁਰੱਖਿਆਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਮਲੋਟ-ਮੁਕਤਸਰ ਸੜਕ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਹੋਵੇਗਾ।

 

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਰਾਸ਼ਟਰੀ ਮਾਰਗ 354 ਭਾਗ ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਸੜਕ ਦੀ ਉਸਾਰੀ ਲਈ ਭਾਰਤ ਸਰਕਾਰ ਵੱਲੋਂ ਉਸ ਜਗ੍ਹਾ ’ਤੇ ਆਉਂਦੇ ਦਰਖਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਚੁੱਕੀ ਹੈ।

ਉਨ੍ਹਾਂ ਦੱਸਿਆ ਕਿ ਬਹੁਤ ਜਲਦ ਇਸ ਸੜਕ ਦਾ ਕੰਮ ਸ਼ੁਰੂ ਹੋ ਜਾਵੇਗਾ। ਇਸ ਦੇ ਸਬੰਧ ਵਿੱਚ ਅੱਜ ਕੇਂਦਰ ਸਰਕਾਰ ਦੇ ਵਣ ਵਿਭਾਗ ਦੀ ਰਿਜ਼ਨਲ ਇਮਪਾਵਰਡ ਕਮੇਟੀ  ਵੱਲੋਂ ਸੜਕ ਦੀ ਉਸਾਰੀ ਵਾਲੀ ਜਗ੍ਹਾ ’ਤੇ ਆਉਂਦੇ ਦਰਖਤਾਂ ਦੀ ਪੁਟਾਈ ਸਬੰਧੀ ਪ੍ਰਵਾਨਗੀ ਮਿਲ ਗਈ ਹੈ। ਮੰਤਰੀ ਨੇ ਦੱਸਿਆ ਕਿ ਵਣ ਵਿਭਾਗ ਨਾਲ ਤਾਲਮੇਲ ਕਰਕੇ ਦਰਖਤਾਂ ਦੀ ਪੁਟਾਈ ਉਪਰੰਤ ਸੜ੍ਹਕ ਦੀ ਉਸਾਰੀ ਦਾ ਕੰਮ ਜਲਦ ਹੀ ਸ਼ੁਰੂ ਕਰ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸੜਕ ਦੀ ਉਸਾਰੀ ਦਾ ਕੰਮ  ਚਾਲੂ ਹੋਣ ਤੋਂ ਬਾਅਦ 18 ਮਹੀਨੇ ਦੀ ਤੈਅ ਮਿਆਦ ਸੀਮਾਂ ਅੰਦਰ ਮੁਕੰਮਲ ਕਰ ਲਿਆ ਜਾਵੇਗਾ।

 

ਡਾ. ਬਲਜੀਤ ਕੌਰ ਨੇ ਦੱਸਿਆ ਕਿ ਲੋਕਾਂ ਦਾ ਜੀਵਨ ਪੱਧਰ ਉਪਰ ਚੁੱਕਣ ਲਈ ਸੂਬੇ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਵਾਂ ਦਾ ਲਾਭ ਮਿਲ ਸਕੇ। ਮਲੋਟ-ਮੁਕਤਸਰ ਸੜਕ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਬਹੁਤ ਫਾਇਦਾ ਹੋਵੇਗਾ ਕਿਉਜੋ ਉਹ ਲੰਮੇ ਸਮੇਂ ਤੋ ਇਸ ਦੀ ਮੰਗ  ਕਰ ਰਹੇ ਸਨ।

 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ।

---------

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਕੀਤਾ ਆਈ.ਟੀ.ਆਈ. ਦਾ ਦੌਰਾ

 



ਫ਼ਾਜ਼ਿਲਕਾ , 16 ਫਰਵਰੀ (ਹਰਵੀਰ ਬੁਰਜਾਂ )-ਸਥਾਨਕ ਸਰਕਾਰੀ ਆਈ.ਟੀ.ਆਈ. ਫ਼ਾਜ਼ਿਲਕਾ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ , ਚੁਵਾੜਿਆਂ ਵਾਲੀ , ਸਜਰਾਣਾ ਕੇਰੀਆਂ, ਚੱਕ ਮੋਚਨ ਵਾਲਾ, ਕਮਾਲ ਵਾਲਾ, ਮੰਡੀ ਅਮੀਨ ਗੰਜ ਦੇ ਵਿਦਿਆਰਥੀ ਜ਼ਿੰਨ੍ਹਾਂ ਵਿਚ ਅੱਠਵੀਂ , ਨੌਵੀਂ, ਦੱਸਵੀਂ, ਗਿਆਰਵੀਂਠ, ਬਾਰਵੀਂ ਦੇ ਵਿਦਿਆਰਥੀਆਂ ਅਤੇ ਵਿਦਿਆਰਥਣਾਂ ਵਲੋਂ ਆਪਣੇ ਸਟਾਫ਼ ਸਮੇਤ ਸਟੱਡੀ ਟੂਰ ਲਗਾਇਆ। ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਸੰਸਥਾ ਮੁਖੀ ਹਰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਈ.ਟੀ.ਆਈ. ਦੀਆਂ ਵੱਖ ਵੱਖ ਟਰੇਡਾਂ ਦੇ ਦਾਖਲੇ, ਮਹਤੱਤਾ ਅਤੇ ਭਵਿੱਖ ਵਿਚ ਵਰਤੋਂ ਆਉਣ ਵਾਲੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਪਲੇਸਮੈਂਟ ਅਫ਼ਸਰ ਮਦਨ ਲਾਲ ਨੇ ਜਾਣਕਾਰੀ ਦਿੱਤੀ ਕਿ 17 ਫਰਵਰੀ 2023 ਨੂੰ ਕਿਸੇ ਵੀ ਟਰੇਡ ਦੇ ਪਾਸ ਸਿੱਖਿਆਰਥੀ ਜਿੰਨ੍ਹਾਂ ਦੀ ਉਮਰ 18-24 ਸਾਲ ਅਤੇ ਸ਼ੈਸਨ 2021-2022 ਦੇ ਪਾਸ ਆਉਟ ਹੋਣ , ਪਲੇਸਮੈਂਟ ਕੈਂਪਸ ਵਿਚ ਆਉਣ ਵਾਲੀ ਕੰਪਨੀ ਹੀਰੋ ਮੋਟਰ, ਨੀਮਰਾਣਾ ਜ਼ਿਲ੍ਹਾ ਪ੍ਰਾਂਤ ਰਾਜਸਥਾਨ ਵਿਚ ਸ਼ਾਮਿਲ ਹੋ ਸਕਦੇ ਹਨ। ਸਮੂਹ ਸਟਾਫ਼ ਤੋਂ ਇਲਾਵਾ ਰਾਏ ਸਾਹਿਬ, ਰਮੇਸ਼ ਕੁਮਾਰ ਅਤੇ ਟੇ੍ਰਨਿੰਗ ਅਫ਼ਸਰ ਅੰਗਰੇਜ ਸਿੰਘ ਨੇ ਸਾਰੇ ਸਿੱਖਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ। ਸੰਸਥਾ ਦੇ ਇੰਸਪੈਕਟਰ ਜਸਵਿੰਦਰ ਸਿਘੰ ਨੇ ਆਏ ਵਿਦਿਆਰਥੀਆਂ ਨੂੰ ਦਾਖ਼ਲੇ ਲਈ ਮਈ ਜੂਨ ਮਹੀਨੇ ਆਈਟੀ ਵਿਚ ਆਨ ਲਾਈਨ ਅਪਲਾਈ ਕਰ ਸਕਦੇ ਹਨ। 


ਉੱਪ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਪੰਕਜ਼ ਕੁਮਾਰ ਅੰਗੀ ਨੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੌੜਿਆਂਵਾਲੀ ਦਾ ਦੌਰਾ ਕਰਕੇ ਮਿਸ਼ਨ ਸੌ ਪ੍ਰਤੀਸ਼ਤ ਦੀ ਪੂਰਤੀ ਲਈ ਪ੍ਰੇਰਿਆ




ਫ਼ਾਜਿ਼ਲਕਾ, 16 ਫਰਵਰੀ (ਬਲਰਾਜ ਸਿੰਘ ਸਿੱਧੂ )


ਸਿੱਖਿਆ ਮੰਤਰੀ ਪੰਜਾਬ  ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਸ਼ਨ 100 ਪ੍ਰਤੀਸ਼ਤ ਦੀ ਸਫ਼ਲਤਾ ਲਈ ਸਿੱਖਿਆ ਵਿਭਾਗ ਵੱਲੋਂ ਪੂਰੀ ਦ੍ਰਿੜਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਨੂੰ ਅੱਗੇ ਵਧਾਉਂਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਪੰਕਜ਼ ਕੁਮਾਰ ਅੰਗੀ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਕੌੜਿਆਂਵਾਲੀ ਦੇ ਦੌਰੇ ਦੌਰਾਨ  ਸਕੂਲ ਸਟਾਫ ਨਾਲ ਮੀਟਿੰਗ ਕਰਕੇ ਮਿਸ਼ਨ ਸੌ ਪ੍ਰਤੀਸ਼ਤ ਦੀ ਪੂਰਤੀ ਲਈ ਪ੍ਰੇਰਿਤ ਕੀਤਾ।ਉਹਨਾਂ ਨੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਬੋਰਡ ਪ੍ਰੀਖਿਆ ਦੀ ਡੱਟ ਕੇ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ ਤਾਂ ਜ਼ੋ ਮਿਸ਼ਨ 100 ਪ੍ਰਤੀਸ਼ਤ ਦੀ ਪੂਰਤੀ ਕੀਤੀ ਜਾ ਸਕੇ। ਉਹਨਾਂ ਨੇ ਸੈਸ਼ਨ 2023-24 ਲਈ ਵੱਧ ਤੋਂ ਵੱਧ ਦਾਖਲੇ  ਕਰਨ ਲਈ ਕਿਹਾ। ਉਹਨਾਂ ਨੇ ਵਿਦਿਆਰਥੀਆਂ ਦੀ 100 ਪ੍ਰਤੀਸ਼ਤ ਹਾਜ਼ਰੀ ਯਕੀਨੀ ਬਣਾਉਣ ਲਈ ਪ੍ਰੇਰਿਆ। ਉਹਨਾਂ ਨੇ  ਸਮੂਹ ਅਧਿਆਪਕ  ਨੂੰ ਸਵੈ ਇੱਛਾ ਨਾਲ ਵਿਦਿਆਥੀਆਂ ਲਈ ਸਕੂਲ ਟਾਈਮ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਾਧੂ ਸਮਾਂ ਲਗਾ ਕੇ ਚੰਗੀ ਕਾਰਗੁਜਾਰੀ ਬਣਾਉਣ ਲਈ ਯਤਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਕਿਹਾ ਕਿ ਸਭ ਦੇ ਸਾਂਝੇ ਯਤਨਾ ਨਾਲ ਹੀ ਮਿਸ਼ਨ ਸੌ ਪ੍ਰਤੀਸ਼ਤ ਦੀ ਪੂਰਤੀ ਹੋਵੇਗੀ। ਵਿਦਿਆਰਥੀਆਂ ਨਾਲ ਸਵਾਲ ਜਵਾਬ ਕਰਦਿਆਂ ਉਹਨਾਂ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਜ਼ਿਕਰਯੋਗ ਹੈ ਕਿ  ਪ੍ਰਿੰਸੀਪਲ ਰਾਜੀਵ ਮੱਕੜ ਅਤੇ ਸਕੂਲ ਸਟਾਫ ਦੀ ਮਿਹਨਤ ਸਦਕਾ ਇਸ ਸਕੂਲ ਦੇ ਨਤੀਜੇ ਹਮੇਸ਼ਾ ਸੰਤੁਸ਼ਟੀ ਜਨਕ ਰਹੇ ਹਨ ਅਤੇ ਪਿਛਲੇ ਸਾਲਾਂ ਦੌਰਾਨ ਦਾਖਲਿਆਂ ਵਿਚ ਸ਼ਲਾਘਾਯੋਗ ਵਾਧਾ ਹੋਇਆ ਹੈ।