Mar 2, 2023

ਸਹਿਕਾਰੀ ਮਿੱਲ ਦੇ ਗੰਨਾ ਕਾਸਤਕਾਰਾਂ ਲਈ 5 ਕਰੋੜ ਰੁਪਏ ਜਾਰੀ—ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ


ਫਾਜਿ਼ਲਕਾ, 2 ਮਾਰਚ
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿਚ ਫਸਲੀ ਵਿਭਿੰਨਤਾ ਦੀ ਲੜੀ ਤਹਿਤ ਕਿਸਾਨਾਂ ਨੂੰ ਕਣਕ ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢਨ ਲਈ ਗੰਨੇ ਦੀ ਕਾਸਤ ਨੂੰ ਉਤਸਾਹਿਤ ਕਰਨ ਲਈ ਲਗਾਤਾਰ ਯਤਨ ਹੋ ਰਹੇ ਹਨ। ਇਸੇ ਲੜੀ ਵਿਚ ਰਾਜ ਸਰਕਾਰ ਵੱਲੋਂ ਫਾਜਿ਼ਲਕਾ ਦੀ ਸਹਿਕਾਰੀ ਖੰਡ ਮਿਲ ਦੇ ਕਿਸਾਨਾਂ ਵੱਲੋਂ ਵੇਚੇ ਗੰਨੇ ਦੀ ਅਦਾਇਗੀ ਲਈ ਸਰਕਾਰ ਨੇ 5 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ।
ਇਹ ਜਾਣਕਾਰੀ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਸੀ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਸਰਕਾਰ ਨੇ ਪਿੱਛਲੇ ਸਾਲ ਸਾਰੀ ਅਦਾਇਗੀ ਕਿਸਾਨਾਂ ਨੂੰ ਕਰ ਦਿੱਤੀ ਸੀ ਅਤੇ ਇਸ ਸਾਲ ਵੀ 5 ਕਰੋੜ ਰੁਪਏ ਦੀ ਅਦਾਇਗੀ ਨਾਲ ਕਿਸਾਨਾਂ ਨੂੰ 31 ਫੀਸਦੀ ਅਦਾਇਗੀ ਹੋ ਜਾਵੇਗੀ ਅਤੇ ਬਾਕੀ ਦੀ ਅਦਾਇਗੀ ਵੀ ਸਰਕਾਰ ਵੱਲੋਂ ਜਲਦ ਕੀਤੀ ਜਾਵੇਗੀ।
ਵਿਧਾਇਕ ਸ੍ਰੀ ਨਰਿੰਦਪਾਲ ਸਿੰਘ ਸਵਨਾ ਨੇ ਕਿਸਾਨਾਂ ਲਈ 5 ਕਰੋੜ ਰੁਪਏ ਜਾਰੀ ਕਰਨ ਲਈ ਮੁੱਖ ਮੰਤਰੀ ਸ: ਭਗਵੰਤ ਮਾਨ ਦਾ ਵਿਸੇਸ਼ ਤੌਰ ਤੇ ਧੰਨਵਾਦ ਕੀਤਾ ਹੈ।
ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਦੱਸਿਆ ਕਿ ਸਾਲ 2022—23 ਦੇ ਗੰਨਾ ਸੀਜਨ ਲਈ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਮੰਗ ਅਨੁਸਾਰ ਗੰਨੇ ਦਾ ਰੇਟ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕੀਤਾ ਸੀ ਜਿਸ ਦਾ ਕਿਸਾਨਾਂ ਨੂੰ ਬਹੁਤ ਲਾਭ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਮਿੱਲ ਨੇ 492740 ਕਿਉਂਟਲ ਗੰਨਾ ਪੀੜਿਆ ਹੈ।
ਦੂਜ਼ੇ ਪਾਸੇ ਸਰਕਾਰ ਵੱਲੋਂ ਪਿੱਛਲੇ ਸਾਲ ਦੀ ਸਾਰੀ ਅਦਾਇਗੀ ਕਰ ਦਿੱਤੇ ਜਾਣ ਕਾਰਨ ਕਿਸਾਨਾਂ ਵਿਚ ਗੰਨੇ ਦੀ ਕਾਸਤ ਪ੍ਰਤੀ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਸਾਲ ਗੰਨੇ ਹੇਠ ਰਕਬਾ ਪਿੱਛਲੇ ਸਾਲ ਨਾਲੋਂ ਵੱਧੇਗਾ। ਇਸ ਨਾਲ ਭਵਿੱਖ ਲਈ ਖੰਡ ਮਿਲ ਨੂੰ ਪੂਰੀ ਮਾਤਰਾ ਵਿਚ ਗੰਨਾ ਮਿਲ ਸਕੇਗਾ।

ਪ੍ਰਾਇਮਰੀ ਸਕੂਲਾਂ ਨੂੰ ਮਰਜ਼ ਨਹੀਂ ਹੋਣ ਦਿੱਤਾ ਜਾਵੇਗਾ:ਬੀ ਐੱਡ ਫ਼ਰੰਟ

Primary schools will not be allowed to merge: B Ed Front



ਫਾਜ਼ਿਲਕਾ 2 ਮਾਰਚ
ਪੰਜਾਬ ਸਰਕਾਰ ਦੀ ਪ੍ਰਾਇਮਰੀ ਸਕੂਲਾਂ ਨੂੰ ਨੇੜਲੇ ਮਿਡਲ ਅਤੇ ਹਾਈ ਸਕੂਲਾਂ ਵਿੱਚ ਮਰਜ਼ ਕਰਨ ਅਤੇ ਪ੍ਰਾਇਮਰੀ ਸਕੂਲਾਂ ਵਿਚਲੀਆਂ ਅਸਾਮੀਆਂ ਖ਼ਤਮ ਕਰਨ ਦੀ ਨੀਤੀ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਦਪਿੰਦਰ ਸਿੰਘ ਢਿੱਲੋਂ ਸਟੇਟ ਕਮੇਟੀ ਪ੍ਰਚਾਰ ਸਕੱਤਰ ਨੇ ਪ੍ਰੈੱਸ ਨੂੰ ਜਾਰੀ ਪ੍ਰੈੱਸ ਨੋਟ ਰਾਹੀਂ ਕੀਤਾ।
ਇਸ ਮੌਕੇ ਜਾਣਕਾਰੀ ਦਿੰਦਿਆਂ ਦਪਿੰਦਰ ਸਿੰਘ ਢਿੱਲੋਂ   ਨੇ ਕਿਹਾ ਕਿ ਪਹਿਲਾਂ ਵੀ ਸਮੇਂ ਦੀਆਂ ਸਰਕਾਰਾਂ ਵੱਲੋਂ ਪ੍ਰਾਇਮਰੀ ਸਿੱਖਿਆ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਸਨ ਅਤੇ ਬੀ ਐੱਡ ਫ਼ਰੰਟ ਪੰਜਾਬ ਵੱਲੋਂ ਅਧਿਆਪਕ ਵਰਗ ਦੀਆਂ ਸਹਿਯੋਗੀ ਜਥੇਬੰਦੀਆਂ ਨਾਲ ਕੀਤੇ ਕੀਤੇ ਗਏ ਸਾਂਝੇ ਸੰਘਰਸ਼ਾਂ ਦੀ ਬਦੌਲਤ ਸਮੇ ਦੀਆਂ ਸਰਕਾਰਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਗਿਆ ਸੀ।
ਇਸ ਮੌਕੇ ਆਗੂਆਂ ਵਲੋਂ  ਮੰਗ ਕੀਤੀ ਗਈ ਕਿ ਪੰਜਾਬ ਸਰਕਾਰ ਤੁਰੰਤ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਨੂੰ ਵਾਪਿਸ ਲਵੇ ਨਹੀਂ ਤਾਂ ਅਧਿਆਪਕ ਜਥੇਬੰਦੀਆਂ ਨੂੰ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ।
ਇਸ ਮੌਕੇ  ਜ਼ਿਲ੍ਹਾ ਪ੍ਰਧਾਨ ਫਾਜ਼ਿਲਕਾ ਸਤਿੰਦਰ ਸਚਦੇਵਾ, ਜ਼ਿਲ੍ਹਾ ਸਰਪ੍ਰਸਤ ਰਾਕੇਸ਼ ਸਿੰਘ ,ਪ੍ਰੇਮ ਕੰਬੋਜ, ਸੋਹਨ ਲਾਲ, ਮਹਿੰਦਰ ਬਿਸ਼ਨੋਈ ,ਸੁਭਾਸ਼ ਚੰਦਰ, ਕਵਿੰਦਰ ਗਰੋਵਰ, ਰਾਜ ਸ਼ਰਮਾ, ਵਿਸ਼ਨੂੰ ਬਿਸ਼ਨੋਈ,  ਕ੍ਰਾਂਤੀ ਕੰਬੋਜ, ਵੀਰ ਚੰਦ, ਸੁਖਵਿੰਦਰ ਸਿੰਘ ,ਵਿਕਾਸ ਨਾਗਪਾਲ ,ਮਨੋਜ਼ ਸ਼ਰਮਾ, ਜਗਮੀਤ ਖਹਿਰਾ, ਪਰਮਿੰਦਰ ਗਰੇਵਾਲ ,ਇੰਦਰਜੀਤ ਢਿੱਲੋਂ, ਬਲਦੇਵ ਕੰਬੋਜ, ਵਿਕਰਮ ਜਲੰਧਰਾ, ਮਹਿੰਦਰ ਕੁਮਾਰ, ਪ੍ਰੇਮ ਸਿੰਘ ,ਕ੍ਰਿਸ਼ਨ ਕਾਂਤ ,ਮਨਦੀਪ ਗਰੋਵਰ ,ਰਮੇਸ਼ ਕੰਬੋਜ ,ਰਾਜਨ ਸਚਦੇਵਾ ,ਕ੍ਰਿਸ਼ਨ ਲਾਲ, ਵਰਿੰਦਰ ਸਿੰਘ, ਅਸ਼ਵਨੀ ਕੁਮਾਰ, ਚੰਦਰ ਸ਼ੇਖਰ, ਗੁਰਬਖਸ਼ ਸਿੰਘ ,ਅਨਿਲ ਕੁਮਾਰ ,ਰਾਜੇਸ਼ ਡੋਡਾ, ਲਕਸ਼ਮਣ ਸਿੰਘ ਜਸਵਿੰਦਰ ਸਿੰਘ, ਸੁਰਿੰਦਰ ਕੰਬੋਜ, ਅਨਿਲ ਕੁਮਾਰ ,ਚਿਮਨ ਲਾਲ, ਸੰਦੀਪ ਕੁਮਾਰ, ਜਤਿੰਦਰ ਕੁਮਾਰ ,ਹਰਵਿੰਦਰ ਸਿੰਘ, ਗੁਰਮੀਤ ਸਿੰਘ,  ਚੌਥ ਮੱਲ, ਰਮਨ ਮੈਨੀ, ਸਤਵਿੰਦਰ ਸਿੰਘ, ਮਨਜੀਤ ਸਿੰਘ,ਜੁਗਲ ਕਿਸ਼ੋਰ,ਰਮਨ ਕੁਮਾਰ  ਸਮੇਤ ਜ਼ਿਲ੍ਹੇ ਦੇ ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਇਹ ਪੱਤਰ ਵਾਪਸ ਲਵੇ ਨਹੀ ਤਾਂ ਜ਼ੋਰਦਾਰ ਸੰਘਰਸ਼ ਕੀਤਾ ਜਾਵੇਗਾ।

ਸਾਬਕਾ ਮੰਤਰੀ ਬਾਬੂ ਰਾਮ ਚਾਵਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਪਹੁੰਚੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ


Cabinet Minister Laljit Singh Bhullar came to express his condolences with the family of former minister Babu Ram Chawla


ਅਬੋਹਰ/ਫ਼ਾਜ਼ਿਲਕਾ, 2 ਮਾਰਚ:

ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਜ਼ਿਲ੍ਹੇ ਦੇ ਦੌਰੇ ਦੌਰਾਨ ਬੀਤੀ ਦੇਰ ਸ਼ਾਮ ਬੱਲੂਆਣਾ ਦੇ ਸਾਬਕਾ ਵਿਧਾਇਕ ਅਤੇ ਸਾਬਕਾ ਰਾਜ ਮੰਤਰੀ ਸ੍ਰੀ ਬਾਬੂ ਰਾਮ ਚਾਵਲਾ ਦੇ ਅਕਾਲ ਚਲਾਣੇ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਬਾਬੂ ਰਾਮ ਚਾਵਲਾ ਜੀ ਲੋਕਾਂ ਨਾਲ ਜੁੜੇ ਹੋਏ ਨੇਤਾ ਸਨ  ਜਿਨ੍ਹਾਂ ਨੇ ਲੋਕ ਸੇਵਾ ਦਾ ਕਾਰਜ ਪੂਰੀ ਇਮਾਨਦਾਰੀ ਨਾਲ ਨਿਭਾਇਆ।

ਉਨ੍ਹਾਂ ਨਾਲ ਬੱਲੂਆਣਾ ਦੇ ਮੌਜੂਦਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਅਬੋਹਰ ਤੋਂ ਆਪ ਆਗੂ ਸ੍ਰੀ ਕੁਲਦੀਪ ਕੁਮਾਰ ਦੀਪ ਕੰਬੋਜ, ਸ੍ਰੀ ਹਰਸੁਖਿੰਦਰ ਸਿੰਘ ਬੱਬੀ ਬਾਦਲ ਵੀ ਹਾਜ਼ਰ ਸਨ।

ਜ਼ਿਕਰਯੋਗ ਹੈ ਕਿ ਸ੍ਰੀ ਬਾਬੂ ਰਾਮ ਚਾਵਲਾ 1992 ਵਿੱਚ ਬੱਲੂਆਣਾ ਤੋਂ ਵਿਧਾਇਕ ਬਣੇ ਅਤੇ ਉਹ ਪੰਜਾਬ ਮੰਤਰੀ ਮੰਡਲ ਵਿੱਚ ਬਤੌਰ ਸਮਾਜ ਭਲਾਈ ਰਾਜ ਮੰਤਰੀ ਵੱਜੋਂ ਵੀ ਸ਼ਾਮਿਲ ਰਹੇ।

10 ਮਾਰਚ ਨੂੰ ਨਵੇਂ ਉਦਯੋਗਾਂ ਨੂੰ ਉਤਸਾਹਿਤ ਕਰਨ ਲਈ ਅਬੋਹਰ ਵਿਖੇ ਮਨਾਇਆ ਜਾਵੇਗਾ ਸਟਾਰਟ ਅੱਪ ਦਿਹਾੜਾ


ਅਬੋਹਰ, 2 ਮਾਰਚ
ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਿਵੇਸ਼ ਨੂੰ ਉਤਸਾਹਿਤ ਕਰਨ ਅਤੇ ਲੋਕਾਂ ਨੂੰ ਨਵੇਂ ਉਦਯੋਗ ਲਗਾਉਣ ਅਤੇ ਨਵੇਂ ਸਟਾਰਟ ਅੱਪ ਸ਼ੁਰੂ ਕਰਨ ਲਈ ਪ੍ਰੇਰਿਤ ਕਰਨ ਲਈ ਇਨੋਵੇਸ਼ਨ ਮਿਸ਼ਨ ਪੰਜਾਬ ਵੱਲੋਂ 10 ਮਾਰਚ 2023 ਨੂੰ ਅਬੋਹਰ ਵਿਖੇ ਸਟਾਰਟ ਅੱਪ ਦਿਹਾੜਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਐਸਡੀਐਮ ਸ੍ਰੀ ਅਕਾਸ ਬਾਂਸਲ ਆਈਏਐਸ ਨੇ ਦਿੱਤੀ ਹੈ।
ਜਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿਚ ਨਿਵੇਸ ਵਧਾਉਣ ਅਤੇ ਨਵੇਂ ਉਦਯੋਗ ਸਥਾਪਿਤ ਕਰਨ ਲਈ ਲੋਕਾਂ ਨੂੰ ਉਤਸਾਹਿਤ ਕਰਨ ਦੇ ਨਾਲ ਨਾਲ ਉਦਯੋਗਪਤੀਆਂ ਨੂੰ ਸਾਜਗਾਰ ਮਹੌਲ ਅਤੇ ਬੁਨਿਆਦੀ ਢਾਂਚਾ ਮੁਹਈਆ ਕਰਵਾ ਰਹੀ ਹੈ।ਇਸਤੋਂ ਬਿਨ੍ਹਾਂ ਨਵੇਂ ਸਟਾਰਟਅੱਪ ਨੂੰ ਵੀ ਉਤਸਾਹਿਤ ਕੀਤਾ ਜਾ ਰਿਹਾ ਹੈ, ਕਿਉਂਕਿ ਉਦਯੋਗਾਂ ਰਾਹੀਂ ਜਿੱਥੇ ਰਾਜ ਦੀ ਆਰਥਿਕਤਾ ਨੂੰ ਹੁਲਾਰਾ ਮਿਲਦਾ ਹੈ ਉਥੇ ਹੀ ਇਸ ਨਾਲ ਰੋਜਗਾਰ ਦੇ ਵੀ ਨਵੇਂ ਮੌਕੇ ਮਿਲਦੇ ਹਨ।
ਐਸਡੀਐਮ ਸ੍ਰੀ ਅਕਾਸ਼ ਬਾਂਸਲ ਨੇ ਦੱਸਿਆ ਕਿ ਇਸੇ ਲੜੀ ਵਿਚ ਇਹ ਪ੍ਰੋਗਰਾਮ 10 ਮਾਰਚ ਨੂੰ ਬਾਅਦ ਦੁਪਹਿਰ 1:30 ਵਜੇ ਅਬੋਹਰ ਦੇ ਹੋਟਲ
Start Up Day will be celebrated at Abohar on March 10 to encourage new industries

ਸੇਠੀ ਰਿਜੈਂਸੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਵਿਚ ਉਦਯੋਗਪਤੀਆਂ ਨੂੰ ਆਪਸੀ ਵਿਚਾਰ ਵਟਾਂਦਰੇ, ਇੰਡਸਟਰੀ ਮਾਹਿਰਾਂ ਨਾਲ ਆਪਣੇ ਸਾਹਮਣੇ ਵਿਚਾਰ ਚਰਚਾ ਅਤੇ ਸਫਲ ਉਦਯੋਗਪਤੀਆਂ ਦੇ ਵਿਚਾਰਾਂ ਨੂੰ ਜਾਣਨ ਦਾ ਮੌਕਾ ਮਿਲੇਗਾ।ਉਨ੍ਹਾਂ ਨੇ ਉਦਯੋਗਪਤੀਆਂ ਜਾਂ ਨਵਾਂ ਸਟਾਰਟਅੱਪ ਸ਼ੁਰੂ ਕਰਨ ਦੇ ਇੱਛੁਕ ਲੋਕਾਂ ਨੂੰ ਇਸ ਸਮਾਗਮ ਵਿਚ ਸਿ਼ਰਕਤ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਲਈ ਰਸਿਟੇ੍ਰਸ਼ਨ 8 ਮਾਰਚ ਤੱਕ bit.ly/IMPunjabStartupDay
ਲਿੰਕ ਤੇ ਜਾ ਕੇ ਆਨਲਾਈਨ ਕਰਵਾਈ ਜਾ ਸਕਦੀ ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਈਮੇਲ ਆਈਡੀ info@impunjab.org  
ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਜਾਂ ਜਿ਼ਲ੍ਹਾ ਉਦਯੋਗ ਕੇਂਦਰ ਵਿਖੇ ਰਾਬਤਾ ਕੀਤਾ ਜਾ ਸਕਦਾ ਹੈ।    ਇਸ ਸਬੰਧੀ ਹੋਰ ਸਹਾਇਤਾ ਜਾਂ ਜਾਣਕਾਰੀ ਲਈ ਫੋਨ ਨੰਬਰ 6239347255 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਮਹਿਲਾ ਦਿਵਸ ਨੂੰ ਸਮਰਪਿਤ ਰਨ ਫਾਰ ਫਨ ਮੈਰਾਥਨ ਹੁਣ ਹੋਵੇਗੀ 9 ਮਾਰਚ ਨੂੰ

 

Run for Fun Marathon dedicated to Women's Day will now be held on March 9

ਫਾਜਿ਼ਲਕਾ, 2 ਮਾਰਚ
ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਹੋਣ ਵਾਲੀ ਰਨ ਫਾਰ ਫਨ ਮੈਰਾਥਨ ਹੁਣ 7 ਦੀ ਬਜਾਏ 9 ਮਾਰਚ ਨੂੰ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪ੍ਰਸ਼ਾਸਨਿਕ ਕਾਰਨਾਂ ਕਰਕੇ ਇਹ ਬਦਲਾਅ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਰਨ ਫਾਰ ਫਨ ਮੈਰਾਥਨ 9 ਮਾਰਚ 2023 ਨੂੰ ਸਵੇਰੇ 7 ਵਜੇ ਡਿਪਟੀ ਕਮਿਸ਼ਨਰ ਦਫ਼ਤਰ ਫਾf਼ਜਲਕਾ ਤੋਂ ਸ਼ੁਰੂ ਹੋਵੇਗੀ ਅਤੇ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜਿ਼ਲਕਾ ਵਿਖੇ ਸੰਪਨ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸਟੇਡੀਅਮ ਵਿਖੇ ਕਈ ਮਨੋਰੰਜਕ ਖੇਡਾਂ ਵੀ ਹੋਣਗੀਆਂ। ਉਨ੍ਹਾਂ ਨੇ ਮਹਿਲਾਵਾਂ ਲਈ ਹੋ ਰਹੀ ਇਸ ਰਨ ਫਾਰ ਫਨ ਮੈਰਾਥਨ ਵਿਚ ਭਾਗ ਲੈਣ ਲਈ ਜਿ਼ਲ੍ਹੇ ਦੀਆਂ ਮਹਿਲਾਵਾਂ ਨੂੰ ਜਿ਼ਲ੍ਹਾ ਪ੍ਰ਼ਸ਼ਾਸਨ ਵੱਲੋਂ ਸੱਦਾ ਦਿੱਤਾ ਹੈ।

ਪੰਜਾਬ ਸਰਕਾਰ ਤੁਹਾਡੇ ਦੁਆਰ" ਤਹਿਤ ਢਿਪਾਲੀ ਵਿਖੇ ਕੈਂਪ ਆਯੋਜਿਤ


--ਸੂਬਾ ਸਰਕਾਰ ਲੋਕਾਂ ਦੇ ਦਰਾਂ ਤੇ ਜਾ ਕੇ ਉਨ੍ਹਾਂ ਦੀ ਸਮੱਸਿਆਵਾਂ ਦਾ ਹੱਲ ਕਰਨ ਲਈ ਵਚਨਬੱਧ : ਜਤਿੰਦਰ ਭੱਲਾ



ਰਾਮਪੁਰਾ (ਬਠਿੰਡਾ), 

                ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਲੀ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ 

ਨਿਪਟਾਰਾ ਉਨ੍ਹਾਂ ਦੇ ਦਰਾਂ ਤੇ ਜਾ ਕੇ ਹੱਲ ਕਰਨ ਲਈ ਯਤਨਸ਼ੀਲ ਤੇ ਵਚਨਬੱਧ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੈਅਰਮੇਨ ਨਗਰ ਸੁਧਾਰ ਟਰਸਟ ਬਠਿੰਡਾ ਸ੍ਰੀ ਜਤਿੰਦਰ ਸਿੰਘ ਭੱਲਾ ਨੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ "ਪੰਜਾਬ ਸਰਕਾਰ ਤੁਹਾਡੇ ਦੁਆਰ" ਦੀ ਲੜੀ ਤਹਿਤ ਪਿੰਡ ਢਿਪਾਲੀ ਵਿਖੇ ਤਹਿਤ ਲਗਾਏ ਗਏ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਕੀਤਾ। ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ੍ਰੀ ਓਮ ਪ੍ਰਕਾਸ਼ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

          ਕੈਂਪ ਦੌਰਾਨ ਚੈਅਰਮੇਨ ਨਗਰ ਸੁਧਾਰ ਟਰਸਟ ਬਠਿੰਡਾ ਸ੍ਰੀ ਜਤਿੰਦਰ ਸਿੰਘ ਭੱਲਾ ਨੇ ਅਤੇ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਓਮ ਪ੍ਰਕਾਸ਼ ਵੱਲੋਂ ਪਿੰਡ ਸੰਧੂ ਖੁਰਦ, ਘੰਡਾਬੰਨਾ, ਢਿਪਾਲੀ ਅਤੇ ਫੂਲੇਵਾਲਾ ਦੇ ਲੋਕਾਂ ਦੀਆਂ ਸਾਂਝੀਆਂ ਅਤੇ ਨਿੱਜੀ ਸਮੱਸਿਆਵਾਂ ਸੁਣੀਆਂ ਗਈਆਂ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਕਾਊਂਟਰ ਲਗਾ ਕੇ ਆਪੋ-ਆਪਣੇ ਵਿਭਾਗ ਨਾਲ ਸਬੰਧਤ ਲੋਕ ਭਲਾਈ ਸਕੀਮਾਂ ਬਾਰੇ ਵੀ ਆਮ ਲੋਕਾਂ ਨੂੰ ਜਾਗਰੂਕ ਕਰਵਾਉਣ ਦੇ ਨਾਲ-ਨਾਲ ਲੋੜਵੰਦ ਲੋਕਾਂ ਦੇ ਮੌਕੇ ਤੇ ਫਾਰਮ ਵੀ ਭਰੇ ਗਏ।

          ਇਸ ਤੋਂ ਇਲਾਵਾ ਚੈਅਰਮੇਨ ਸ੍ਰੀ ਜਤਿੰਦਰ ਸਿੰਘ ਭੱਲਾ ਵੱਲੋਂ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਜਿੰਨ੍ਹਾਂ ਵਿੱਚ ਪਿੰਡ ਢਿਪਾਲੀ ਵਿਖੇ ਬਣ ਰਹੇ ਇਨਡੋਰ ਸਟੇਡੀਅਮ ਅਤੇ ਢਿਪਾਲੀ ਤੋਂ ਸੇਲਬਰਾਹ ਤੱਕ ਪਾਈ ਜਾ ਰਹੀ ਪਾਈਪਲਾਈਨ, ਪਿੰਡ ਘੰਡਾਬੰਨਾ ਵਿਖੇ ਬਣ ਰਹੀ ਨਵੀਂ ਪਾਣੀ ਵਾਲੀ ਟੈਂਕੀ, ਪਿੰਡ ਘੰਡਾਬੰਨਾ ਤੋਂ ਭਦੌੜ ਨਾਲ ਮਿਲਾਉਣ ਵਾਲੇ ਕੱਚੇ ਰਸਤੇ ਦਾ ਮੌਕਾ ਦੇਖਣ ਤੋਂ ਇਲਾਵਾ ਅੰਮ੍ਰਿਤ ਸਰੋਵਰ ਸਕੀਮ ਤਹਿਤ ਬਣਾਏ ਜਾ ਰਹੇ ਛੱਪੜ ਦਾ ਮੌਕਾ ਦੇਖਿਆ ਅਤੇ ਇਨ੍ਹਾਂ ਸਾਰੇ ਕੰਮਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।

          ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ ਸ੍ਰੀ ਓਮ ਪ੍ਰਕਾਸ਼ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ-ਵੱਖ ਤਰ੍ਹਾਂ ਦੀਆਂ ਸਮੱਸਿਆਵਾਂ ਸਬੰਧੀ ਆਮ ਲੋਕਾਂ ਵੱਲੋਂ 31 ਦਰਖ਼ਾਸਤਾਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿੱਚੋਂ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਦੀਆਂ ਰਹਿੰਦੀਆਂ ਸਮੱਸਿਆਵਾਂ ਦਾ ਇੱਕ ਹਫ਼ਤੇ ਅੰਦਰ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ।

          ਇਸ ਮੌਕੇ ਨਾਇਬ ਤਹਿਸੀਲਦਾਰ ਰਾਮਪੁਰਾ ਫੂਲ ਸ਼੍ਰੀ ਅਵਤਾਰ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਫੂਲ ਸ਼੍ਰੀ ਪ੍ਰਭਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਉਨ੍ਹਾਂ ਦੇ ਨੁਮਾਇੰਦੇ ਤੇ ਸਬੰਧਤ ਪਿੰਡਾਂ ਦੇ ਪੰਚ, ਸਰਪੰਚ ਅਤੇ ਹੋਰ ਮੋਹਤਬਰ ਤੇ ਪਿੰਡ ਵਾਸੀ ਆਦਿ ਹਾਜ਼ਰ ਸਨ।

Feb 28, 2023

ਸਰਕਾਰੀ ਆਈ ਟੀ ਫ਼ਾਜ਼ਿਲਕਾ ਵਿਚ ਕਰਨਲ ਸੋਰਭ ਚਰਨ ਦੁਆਰਾ ਦਿੱਤੀ ਅਗਨੀਵੀਰ ਭਰਤੀ ਦੀ ਜਾਣਕਾਰੀ


  

ਫਾਜਿ਼ਲਕਾ-ਬਲਰਾਜ ਸਿੰਘ ਸਿੱਧੂ 

ਸਰਕਾਰੀ ਆਈ.ਟੀ.ਆਈ ਫ਼ਾਜ਼ਿਲਕਾ ਵਿੱਚ ਪ੍ਰਿੰਸੀਪਲ ਹਰਦੀਪ ਕੁਮਾਰ  ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐਨਸੀਸੀ ਸੀਟੀਓ  ਰਮੇਸ਼ ਕੁਮਾਰ ਅਤੇ ਐਨ ਐਸ ਐਸ ਪ੍ਰੋਗਰਾਮ ਅਫ਼ਸਰ ਸਰਦਾਰ ਗੁਰਜੰਟ ਸਿੰਘ ਵੱਲੋਂ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਕਰਨਲ ਸ੍ਰੀ ਸੋਰਭ ਚਰਨ ਜੀ ਵਿਸ਼ੇਸ਼ ਤੌਰ ਤੇ ਪੁੱਜੇ ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਅਗਨੀਵੀਰ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਉਨ੍ਹਾਂ ਦੱਸਿਆ ਕਿ ਪਹਿਲਾਂ ਦੇ ਮੁਕਾਬਲੇ ਕਾਫੀ ਬਦਲ ਗਈ ਹੈ ਜਿਸ ਵਿਚ ਪਹਿਲਾਂ ਰਜਿਸਟ੍ਰੇਸ਼ਨ ਕਰਨੀ ਹੁੰਦੀ ਹੈ ਜੋ ਕਿ ਆਧਾਰ ਕਾਰਡ ਵੈਰੀਫਿਕੇਸ਼ਨ ਬੇਸਡ ਹੁੰਦੀ ਹੈ ਉਸ ਤੋਂ ਬਾਅਦ ਕੰਪਿਊਟਰ ਬੇਸ ਟੈਸਟ ਹੰਦਾ ਹੈ ਜਿਸ ਦੇ ਬਾਅਦ ਮੈਰਿਟ ਬਣਦੀ ਹੈ ਬਾਅਦ ਵਿੱਚ ਫਿਜ਼ੀਕਲ ਟੈਸਟ ਦੌੜ ਆਦਿ ਦੀ ਪ੍ਰਕਿਰਿਆ ਹੁੰਦੀ ਉਹਨਾਂ ਲੜਕੀਆਂ ਨੂੰ ਵੀ ਅਗਨੀਵੀਰ /ਅਫ਼ਸਰ ਰੈਂਕ ਆਦਿ ਵਿੱਚ ਭਰਤੀ ਹੋਣ ਲਈ ਪ੍ਰੇਰਿਤ ਕੀਤਾ ਉਨ੍ਹਾਂ ਆਈ ਟੀ ਆਈ ਦੇ ਸਿੱਖਿਆਰਥੀਆਂ ਨੂੰ ਦੱਸਿਆ ਕਿ ਆਰਮੀ ਵਿਚ ਆਈ ਟੀ ਆਈ /ਡਿਪਲੋਮਾ ਪਾਸ ਸਿਖਿਆਰਥੀਆਂ ਨੂੰ ਬੋਨਸ ਨੰਬਰ ਵੀ ਦਿੱਤੀ ਜਾਦੇ ਹਨ,। ਇਸ ਪ੍ਰੋਗਰਾਮ ਵਿੱਚ ਸਟੇਜ ਸੈਕਟਰੀ ਦੀ ਭੂਮਿਕਾ ਜੀ ਆਈ ਸ੍ਰੀ ਮਦਨ ਲਾਲ ਜੀ ਵੱਲੋਂ ਨਿਭਾਈ ਗਈ ਉਨ੍ਹਾਂ ਆਏ ਹੋਏ ਮਹਿਮਾਨਾਂ ਦਾ ਸੁਆਗਤ ਕਰਦਿਆਂ  ਅਗਨੀਵੀਰ ਦੀ ਜਾਣਕਾਰੀ ਵੀ ਦਿੱਤੀ ਪ੍ਰੋਗਰਾਮ ਅਫ਼ਸਰ ਸਰਦਾਰ  ਗੁਰਜੰਟ ਸਿੰਘ  ਵੱਲੋਂ ਪਹਿਲਾਂ ਜੀ ਟਵੰਟੀ ਦੀ ਜਾਣਕਾਰੀ ਦਿੱਤੀ ਅਤੇ ਖੁਸ਼ੀ ਮਹਿਸੂਸ ਕੀਤੀ ਕਿ ਇਸ ਸਾਲ ਇਹ ਸੰਮੇਲਨ ਆਪਣੇ ਦੇਸ਼ ਵਿਚ ਹੋ ਰਿਹਾ ਹੈ ਇਸ ਨਾਲ ਸਬੰਧਿਤ ਆਈ ਟੀ ਆਈ ਫਾਜਿਲਕਾ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਪੇਂਟਿੰਗ ਮੁਕਾਬਲੇ ਪੋਸਟਰ ਮੇਕਿੰਗ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਸ਼੍ਰੀ ਸੁਭਾਸ਼ ਚੰਦਰ ਜੀ ਸ੍ਰੀ ਰਕੇਸ਼ ਕੁਮਾਰ ਸ੍ਰ ਸਚਿਨ ਗੁਸਾਈਂ ਸਰਦਾਰ ਹਰਕਰਨ ਸਿੰਘ ਜਸਵਿੰਦਰ ਸਿੰਘ ਰਾਏ ਸਾਹਿਬ ਰੋਹਿਤ ਕੁਮਾਰ ਸ੍ਰੀਮਤੀ ਰਜਨੀ ਕੁਮਾਰੀ ਸ੍ਰੀਮਤੀ ਨਵਜੋਤ ਕੌਰ ਸ੍ਰੀਮਤੀ ਸੁਰਿੰਦਰ ਕੌਰ ਸਮੇਤ ਸਮੂਹ ਸਟਾਫ ਹਾਜ਼ਰ ਸੀ।